ਚੰਡੀਗੜ੍ਹ 23 ਅਕਤੂਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਮੈਂ ਫਰਾਂਸ ਤੋਂ ਵਾਪਸ ਆ ਰਿਹਾ ਸੀ ਤਾਂ ਮੈਨੂੰ ਦਿੱਲੀ ਹਵਾਈ ਅੱਡੇ ’ਤੇ ਦੋ ਘੰਟੇ ਬੈਠਣ ਲਈ ਕਿਹਾ ਗਿਆ। ਮੈਂ ਉਨ੍ਹਾਂ ਨੂੰ ਪ੍ਰੋਟੋਕੋਲ ਦੀ ਪਾਲਣਾ ਕਰਨ ਲਈ ਕਿਹਾ। ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਦਾ ਪ੍ਰੋਟੋਕੋਲ ਰਾਹੀਂ ਹੀ ਸਵਾਗਤ ਕੀਤਾ ਜਾਂਦਾ ਹੈ। ਉਨ੍ਹਾਂ ਮੈਨੂੰ ਆਪਣੇ ਸਾਮਾਨ ਦੀ ਚੈਕਿੰਗ ਕਰਵਾਉਣ ਲਈ ਕਿਹਾ ਤੇ ਮੈਂ ਚੈਕਿੰਗ ਕਰਵਾਈ। ਮੇਰੇ ਸਮਾਨ ’ਚੋਂ ਕੋਈ ਵੀ ਇਤਰਾਜ਼ਯੋਗ ਚੀਜ਼ ਨਹੀਂ ਮਿਲੀ। ਦੋ ਘੰਟਿਆਂ ਬਾਅਦ ਉਨ੍ਹਾਂ ਮੈਨੂੰ ਜਾਣ ਲਈ ਕਿਹਾ। ਉਨ੍ਹਾਂ ਮੈਨੂੰ ਦੱਸਿਆ ਕਿ ਉਨ੍ਹਾਂ ’ਤੇ ਉੱਪਰੋਂ ਦਬਾਅ ਸੀ। ਉਨ੍ਹਾਂ ਮੈਨੂੰ ਆਪਣੇ ਕੋਲ ਕੋਈ ਨਾ ਕੋਈ ਚੀਜ਼ ਛੱਡ ਕੇ ਜਾਣ ਲਈ ਕਿਹਾ। ਉਨ੍ਹਾਂ ਨੇ ਸਾਡੇ ਤੋਂ ਮਨਮਾਨਾ ₹50,000 ਦਾ ਚਲਾਨ ਭਰਨ ਲਈ ਕਿਹਾ ਕਿਉਂਕਿ ਇਹ ਉਨ੍ਹਾਂ ਦੀ ਨੌਕਰੀ ਜਾਣ ਦਾ ਸਵਾਲ ਸੀ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਹਵਾਈ ਅੱਡੇ ‘ਤੇ ਕਸਟਮਜ਼ ਦਾ ਮੁਖੀ ਕੌਣ ਹੈ? ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਭਰਾ ਮਨੀਸ਼। ਇਹ ਲੋਕ ਇਸ ਤਰ੍ਹਾਂ ਬਦਲਾ ਲੈਂਦੇ ਹਨ, ਕਿਸੇ ਵੀ ਵਿਅਕਤੀ ਨੂੰ ਕਿਤੇ ਵੀ ਨਿਸ਼ਾਨਾ ਬਣਾਉਂਦੇ ਹਨ।
ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ-ਭਗਵੰਤ ਮਾਨ
ਚੰਡੀਗੜ੍ਹ 23 ਅਕਤੂਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਮੈਂ ਫਰਾਂਸ ਤੋਂ ਵਾਪਸ ਆ ਰਿਹਾ ਸੀ ਤਾਂ ਮੈਨੂੰ ਦਿੱਲੀ ਹਵਾਈ ਅੱਡੇ ’ਤੇ ਦੋ ...
ਅਜੀਤ ਡੈਸਕ
24-10-2026