26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪੰਜਾਬ ਦੌਰੇ ’ਤੇ ਪਹੁੰਚੇ ਕੇ. ਸੀ. ਵੇਣੂਗੋਪਾਲ

ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਲੋਂ ਨਿੱਘਾ ਸਵਾਗਤ ਐੱਸ. ਏ. ਐੱਸ. ਨਗਰ, 25 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਕਾਂਗਰਸ ਦੀ ਸਿਆਸੀ ਸਰਗਰਮੀ ਦਰਮਿਆਨ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਕੇ. ਸੀ. ਵੇਣੂਗੋਪਾਲ, ਕੌਮੀ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਤੇ ...

ਅਜੀਤ ਡੈਸਕ 26-10-2026

ਐੱਸ. ਏ. ਐੱਸ. ਨਗਰ, 25 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਕਾਂਗਰਸ ਦੀ ਸਿਆਸੀ ਸਰਗਰਮੀ ਦਰਮਿਆਨ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਕੇ. ਸੀ. ਵੇਣੂਗੋਪਾਲ, ਕੌਮੀ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਤੇ ਸਹਿ-ਇੰਚਾਰਜ ਰਵਿੰਦਰ ਡਾਲਵੀ ਐਤਵਾਰ ਸ਼ਾਮ ਕਰੀਬ 7:30 ਵਜੇ ਮੁਹਾਲੀ ਸਥਿਤ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚੇ, ਜਿੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਤੋਂ ਇਲਾਵਾ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਤੇ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਵਿਧਾਇਕ ਰਜਿੰਦਰ ਸਿੰਘ ਅਤੇ ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਸਮੇਤ ਹੋਰ ਕਾਂਗਰਸੀ ਆਗੂ ਮੌਜੂਦ ਸਨ।

ਅੱਜ ਤਿੰਨ ਪੜਾਵਾਂ ’ਚ ਹੋਣਗੀਆਂ ਮੀਟਿੰਗਾਂ
ਸੋਮਵਾਰ ਨੂੰ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਵਲੋਂ ਪੰਜਾਬ ਦੇ ਪਾਰਟੀ ਸੰਗਠਨ ਨਾਲ ਸੰਬੰਧਿਤ ਅਹਿਮ ਮੀਟਿੰਗਾਂ ਕੀਤੀਆਂ ਜਾਣਗੀਆਂ। ਤੈਅ ਪ੍ਰੋਗਰਾਮ ਅਨੁਸਾਰ ਪੰਜਾਬ ਦੀ ਸੀਨੀਅਰ ਲੀਡਰਸ਼ਿਪ, ਪੰਜਾਬ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਇਲਾਵਾ ਪੰਜਾਬ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਨਾਲ ਵੀ ਮੀਟਿੰਗ ਕੀਤੀ ਜਾਵੇਗੀ। ਇਨ੍ਹਾਂ ਮੀਟਿੰਗਾਂ ਦੌਰਾਨ ਸੂਬੇ ’ਚ ਪਾਰਟੀ ਦੇ ਸੰਗਠਨਾਤਮਕ ਢਾਂਚੇ, ਆਗੂਆਂ ਦਰਮਿਆਨ ਤਾਲਮੇਲ ਅਤੇ ਸਿਆਸੀ ਰਣਨੀਤੀ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਉਮੀਦ ਹੈ। ਕੌਮੀ ਲੀਡਰਸ਼ਿਪ ਦੀ ਇਸ ਫੇਰੀ ਨੂੰ ਪੰਜਾਬ ’ਚ ਕਾਂਗਰਸ ਦੀਆਂ ਅਗਲੀਆਂ ਸਿਆਸੀ ਸਰਗਰਮੀਆਂ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।

 

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨੇ ਵਾਰਾਣਸੀ ’ਚ ਵੇਖਿਆ ਹਵਾਈ ਫ਼ੌਜ ਦਾ ਏਅਰਸ਼ੋਅ ਅਗਲੀ ਖ਼ਬਰ ਮਾਲਵੇ ਤੋਂ ਕਾਂਗਰਸ ਕਰੇਗੀ ਮਿਸ਼ਨ-2027 ਦਾ ਆਗਾਜ਼ 4 ਨੂੰ ਸੰਗਰੂਰ ਆਉਣਗੇ ਰਾਹੁਲ ਗਾਂਧੀ-ਪਰਗਟ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।