ਚੰਡੀਗੜ੍ਹ, 27 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਵਿਚ ਅੱਜ ਹੋਏ ਹੰਗਾਮੇ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਤੇ ਵਿਧਾਇਕ ਪਰਗਟ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸੰਸਦ ਵਿਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਤੋਂ ਬਾਅਦ ਅਹਿਮ ਵਿਧਾਨਕ ਕਾਰਵਾਈ ਕੀਤੀ ਗਈ, ਉਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਵਿਚ ਵੀ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਾਜਵਾ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ‘ਆਪ’ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿਚ ਅਣਗਿਣਤ ਮਤੇ ਪੇਸ਼ ਕੀਤੇ ਹਨ, ਪਰ ਉਨ੍ਹਾਂ ਨੂੰ ਠੋਸ ਵਿਧਾਨਕ ਕਾਰਵਾਈ ਤੇ ਲੋਕਾਂ ਦੇ ਜੀਵਨ ਵਿਚ ਅਸਲ ਤਬਦੀਲੀ ਲਿਆਉਣ ਵਿਚ ਨਾਕਾਮ ਰਹੀ ਹੈ।
‘ਆਪ’ ਬਣੀ ਮਤਿਆਂ ਵਾਲੀ ਸਰਕਾਰ, ਕਾਨੂੰਨ ਬਣਾਉਣ ਦੀ ਬਜਾਏ ਸਿਰਫ਼ ਮਤੇ ਪਾਸ ਕਰਨਾ ਕੋਈ ਬਦਲਾਅ ਨਹੀਂ -ਬਾਜਵਾ
‘ਆਪ’ ਬਣੀ ਮਤਿਆਂ ਵਾਲੀ ਸਰਕਾਰ, ਕਾਨੂੰਨ ਬਣਾਉਣ ਦੀ ਬਜਾਏ ਸਿਰਫ਼ ਮਤੇ ਪਾਸ ਕਰਨਾ ਕੋਈ ਬਦਲਾਅ ਨਹੀਂ -ਬਾਜਵਾ
ਅਜੀਤ ਡੈਸਕ
28-10-2026