ਮੁੱਖ ਮੰਤਰੀ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਕਰਨ ਦਾ ਵੀ ਵਿਰੋਧ ਕੀਤਾ। ਮੁੱਖ ਮੰਤਰੀ ਕਿਹਾ ਕਿ ਪਾਕਿਸਤਾਨ ਨਾਲ ਪਹਿਲਾਂ ਜੋ ਬੱਸ ਤੇ ਰੇਲ ਗੱਡੀ ਚੱਲਦੀ ਸੀ ਉਹ ਵੀ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਲਾਂਘਾ ਚੱਲ ਰਿਹਾ ਸੀ ਕਦੀ ਵੀ ਕੋਈ ਮੁਸ਼ਕਲ ਨਹੀਂ ਆਈ ਸੀ। ਉਨ੍ਹਾਂ ਭਾਰਤ ਸਕਰਾਰ ਨੂੰ ਕਿਹਾ ਕਿ ਉਹ ਪਾਕਿਸਤਾਨ ਨਾਲ ਗੱਲਬਾਤ ਕਰਕੇ ਇਸ ਲਾਂਘੇ ਨੂੰ ਛੇਤੀ ਖੁੱਲ੍ਹਵਾਏ ਜਿਸ ਨਾਲ ਸਿੱਖ ਸ਼ਰਧਾਲੂਆਂ ਦੀ ਵੱਡੀ ਆਸਥਾ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਲਾਂਘੇ ਰਾਹੀਂ ਆਉਣ-ਜਾਣ ਸਬੰਧੀ ਪਾਬੰਦੀਆਂ ਤੇ ਰੁਕਾਵਟਾਂ ਦੁਨੀਆ ਭਰ ’ਚ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਦਰਸ਼ਨਾਂ ਤੋਂ ਵਾਂਝਾ ਕਰਦੀਆਂ ਹਨ| ਮਤੇ ’ਚ ਕੇਂਦਰ ਸਰਕਾਰ ਨੂੰ ਸੰਗਤ, ਖਾਸ ਕਰਕੇ ਬਜ਼ੁਰਗਾਂ ਲਈ ਪ੍ਰਕਿਰਿਆਵਾਂ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਸੰਗਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ|
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ-ਮੁੱਖ ਮੰਤਰੀ
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ-ਮੁੱਖ ਮੰਤਰੀ
ਅਜੀਤ ਡੈਸਕ
28-10-2026