31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੰਜਾਬ ਪੁਲਿਸ ਵਲੋਂ ਜਾਸੂਸੀ ਦੇ ਦੋਸ਼ ’ਚ ਬੰਗਾਲ ਤੋਂ ਫੌਜ ਦਾ ਜਵਾਨ ਗ੍ਰਿਫ਼ਤਾਰ

ਕੋਲਕਾਤਾ, 30 ਅਕਤੂਬਰ (ਪੀ.ਟੀ.ਆਈ.)-ਪੰਜਾਬ ਪੁਲਿਸ ਨੇ ਪੱਛਮੀ ਬੰਗਾਲ ਦੇ ਅਲੀਪੁਰਦੁਆਰ ਜ਼ਿਲ੍ਹੇ ਤੋਂ ਭਾਰਤੀ ਫੌਜ ਦੇ ਇਕ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਬਾ ਪੁਲਿਸ ਦੇ ਇਕ ਅਧਿਕਾਰੀ ਅਨੁਸਾਰ ਉਸ ’ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਲਈ ਜਾਸੂਸੀ ਕਰਨ ਤੇ ਭਾਰਤੀ ਫੌਜ ਨਾਲ ਜੁੜੀ ਅਹਿਮ ਜਾਣਕਾਰੀ ਪਾਕਿਸਤਾਨ ਨੂੰ ਦੇਣ ਦਾ ਦੋਸ਼ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਜਵਾਨ ਦੀ ਪਛਾਣ ਪੰਜਾਬ ਦੇ ਰਹਿਣ ਵਾਲੇ ਰਾਜਬੀਰ ਸਿੰਘ ਵਜੋਂ ਹੋਈ ਹੈ। ਉਸ ਨੂੰ ਵੀਰਵਾਰ ਨੂੰ ਅਲੀਪੁਰਦੁਆਰ ...

ਅਜੀਤ ਡੈਸਕ 31-10-2026

ਕੋਲਕਾਤਾ, 30 ਅਕਤੂਬਰ (ਪੀ.ਟੀ.ਆਈ.)-ਪੰਜਾਬ ਪੁਲਿਸ ਨੇ ਪੱਛਮੀ ਬੰਗਾਲ ਦੇ ਅਲੀਪੁਰਦੁਆਰ ਜ਼ਿਲ੍ਹੇ ਤੋਂ ਭਾਰਤੀ ਫੌਜ ਦੇ ਇਕ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਬਾ ਪੁਲਿਸ ਦੇ ਇਕ ਅਧਿਕਾਰੀ ਅਨੁਸਾਰ ਉਸ ’ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਲਈ ਜਾਸੂਸੀ ਕਰਨ ਤੇ ਭਾਰਤੀ ਫੌਜ ਨਾਲ ਜੁੜੀ ਅਹਿਮ ਜਾਣਕਾਰੀ ਪਾਕਿਸਤਾਨ ਨੂੰ ਦੇਣ ਦਾ ਦੋਸ਼ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਜਵਾਨ ਦੀ ਪਛਾਣ ਪੰਜਾਬ ਦੇ ਰਹਿਣ ਵਾਲੇ ਰਾਜਬੀਰ ਸਿੰਘ ਵਜੋਂ ਹੋਈ ਹੈ। ਉਸ ਨੂੰ ਵੀਰਵਾਰ ਨੂੰ ਅਲੀਪੁਰਦੁਆਰ ਦੇ ਹਾਸਿਮਾਰਾ ਇਲਾਕੇ ਤੋਂ ਕਾਬੂ ਕੀਤਾ ਗਿਆ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ ਹੈ ਕਿ ਰਾਜਬੀਰ ਸਿੰਘ ਨੇ ਫੌਜੀ ਟਿਕਾਣਿਆਂ ਤੇ ਫੌਜ ਨਾਲ ਜੁੜੀ ਹੋਰ ਗੁਪਤ ਜਾਣਕਾਰੀ ਆਈ.ਐਸ.ਆਈ. ਨਾਲ ਸਾਂਝੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ 8 ਅਕਤੂਬਰ ਨੂੰ ਪੰਜਾਬ ਦੇ ਫਾਜ਼ਿਲਕਾ ਪੁਲਿਸ ਥਾਣੇ ’ਚ ਸਰਕਾਰੀ ਗੁਪਤ ਜਾਣਕਾਰੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ ਰਾਜਬੀਰ ਸਿੰਘ ਨੂੰ ਸਿਲੀਗੁੜੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਸਰਕਾਰੀ ਵਕੀਲ ਸੌਮਿੱਤਰਾ ਸਿੰਘ ਸਰਕਾਰ ਨੇ ਦੱਸਿਆ ਕਿ ਜਾਂਚ ਸ਼ੁਰੂ ਹੋਣ ਤੋਂ ਬਾਅਦ ਮੁਲਜ਼ਮ ਫਰਾਰ ਸੀ। ਅਦਾਲਤ ਨੇ ਪੰਜਾਬ ਪੁਲਿਸ ਨੂੰ ਰਾਜਬੀਰ ਸਿੰਘ ਨੂੰ ਪੰਜਾਬ ਲਿਜਾਣ ਲਈ 2 ਦਿਨ ਦਾ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ। ਅਦਾਲਤ ਦੇ ਹੁਕਮਾਂ ਮੁਤਾਬਕ ਰਾਜਬੀਰ ਸਿੰਘ ਨੂੰ 1 ਨਵੰਬਰ ਨੂੰ ਫਾਜ਼ਿਲਕਾ ਦੇ ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਦੀ ਅਦਾਲਤ ’ਚ ਪੇਸ਼ ਕਰਨਾ ਹੋਵੇਗਾ।

ਪਿਛਲੀ ਖ਼ਬਰ ਏਅਰ ਇੰਡੀਆ ਤੇ ਏਅਰ ਇੰਡੀਆ ਐਕਸਪ੍ਰੈੱਸ ਵਲੋਂ ਸਾਊਦੀ ਅਰਬ ਜਾਣ ਵਾਲੀਆਂ ਉਡਾਣਾਂ ਹੁਣ 14 ਨਵੰਬਰ ਤੱਕ ਰੱਦ ਅਗਲੀ ਖ਼ਬਰ ਡਬਲਿਊ. ਐਫ. ਆਈ. ਵਿਨੇਸ਼ ਫੋਗਾਟ ਦੇ ਜਾਰੀ ਨੋਟਿਸਾਂ ’ਤੇ 2 ਹਫ਼ਤਿਆਂ ਅੰਦਰ ਫ਼ੈਸਲਾ ਲਵੇ-ਦਿੱਲੀ ਹਾਈ ਕੋਰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।