ਬਨਾਸਕਾਂਠਾ, 30 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਦੇ ਭਿਲਡੀ ਵਿਖੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 24ਵੀਂ ਕਿਸ਼ਤ ਜਾਰੀ ਕੀਤੀ। ਇਸ ਤਹਿਤ ਦੇਸ਼ ਭਰ ਦੇ 9.34 ਕਰੋੜ ਤੋਂ ਵੱਧ ਯੋਗ ਕਿਸਾਨ ਪਰਿਵਾਰਾਂ ਦੇ ਬੈਂਕ ਖਾਤਿਆਂ ’ਚ 18,690 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਸਿੱਧੀ ਟਰਾਂਸਫਰ ਕੀਤੀ ਗਈ। ਇਸ ਤਹਿਤ ਹਰੇਕ ਯੋਗ ਕਿਸਾਨ ਨੂੰ 2,000 ਰੁਪਏ ਦੀ ਕਿਸ਼ਤ ਮਿਲੇਗੀ। ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਸਾਲ ਤਿੰਨ ਕਿਸ਼ਤਾਂ ’ਚ ਕੁੱਲ 6,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਤੇ ਖੁਰਾਕ ਸੁਰੱਖਿਆ ਦੀ ਮਜ਼ਬੂਤ ਨੀਂਹ ਹਨ। ਸਰਕਾਰ ਵਲੋਂ ਕਿਸਾਨਾਂ ਦੀ ਆਮਦਨ ਵਧਾਉਣ, ਖੇਤੀਬਾੜੀ ਨੂੰ ਆਧੁਨਿਕ ਬਣਾਉਣ ਅਤੇ ਖੇਤੀਬਾੜੀ ਖੇਤਰ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਇਸ ਯੋਜਨਾ ਦੀਆਂ ਪਹਿਲੀਆਂ 23 ਕਿਸ਼ਤਾਂ ਰਾਹੀਂ ਹੁਣ ਤੱਕ 4.47 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਕਿਸਾਨਾਂ ਨੂੰ ਦਿੱਤੀ ਜਾ ਚੁੱਕੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਤਹਿਤ ਤਿਆਰ ਕੀਤੇ 521 ਪ੍ਰਾਜੈਕਟ ਦੇਸ਼ ਨੂੰ ਸਮਰਪਿਤ ਕੀਤੇ। ਇਨ੍ਹਾਂ ’ਚ ਗੋਦਾਮ, ਕੋਲਡ ਸਟੋਰੇਜ, ਸਿਲੋ ਤੇ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਨਾਲ ਸਬੰਧਤ ਸਹੂਲਤਾਂ ਸ਼ਾਮਿਲ ਹਨ। ਇਸ ਤੋਂ ਇਲਾਵਾ ਉੱਚ ਮੁੱਲ ਵਾਲੀਆਂ ਬਾਗਬਾਨੀ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ 12 ਬਾਗਬਾਨੀ ਕਲੱਸਟਰਾਂ ਦੀ ਸ਼ੁਰੂਆਤ ਵੀ ਕੀਤੀ ਗਈ। ਮੋਦੀ ਨੇ ਗੁਜਰਾਤ ਦੇ ਦੋ ਦਿਨਾਂ ਦੌਰੇ ਦੌਰਾਨ ਬਨਾਸਕਾਂਠਾ ’ਚ 14 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੇ ਉਦਘਾਟਨ ਕਰਨ ਦੇ ਨਾਲ ਭਾਰਤ ਬੋਵਾਈਨ ਬਰੀਡਿੰਗ ਐਂਡ ਰਿਸਰਚ ਸੈਂਟਰ ਵੀ ਦੇਸ਼ ਨੂੰ ਸਮਰਪਿਤ ਕੀਤਾ। ਉਨ੍ਹਾਂ ਅਹਿਮਦਾਬਾਦ-ਵਾਰਾਣਸੀ ਐਕਸਪ੍ਰੈੱਸ ਤੇ ਮਹੇਸਾਣਾ-ਬੇਚਰਾਜੀ-ਸਾਬਰਮਤੀ ਮੈਮੂ ਰੇਲ ਸੇਵਾਵਾਂ ਨੂੰ ਵੀ ਹਰੀ ਝੰਡੀ ਦਿਖਾਈ। ਪ੍ਰਧਾਨ ਮੰਤਰੀ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਦੇ 151ਵੇਂ ਜਨਮ ਦਿਵਸ ਮੌਕੇ ਏਕਤਾ ਦਿਵਸ ਸਮਾਗਮਾਂ ’ਚ ਸ਼ਾਮਿਲ ਹੋਣਗੇ। ਇਸ ਦੌਰਾਨ ਉਹ ਸਟੈਚੂ ਆਫ਼ ਯੂਨਿਟੀ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਤੇ ਏਕਤਾ ਨਗਰ ’ਚ 400 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ।
ਦੇਸ਼ ਦੀ ਆਰਥਿਕਤਾ ਤੇ ਖੁਰਾਕ ਸੁਰੱਖਿਆ ਦੀ ਮਜ਼ਬੂਤ ਨੀਂਹ ਹਨ ਕਿਸਾਨ-ਮੋਦੀ
ਪੀ.ਐਮ. ਕਿਸਾਨ ਯੋਜਨਾ ਦੀ 24ਵੀਂ ਕਿਸ਼ਤ ਜਾਰੀ-9.34 ਕਰੋੜ ਕਿਸਾਨਾਂ ਦੇ ਖਾਤਿਆਂ ’ਚ ਪਹੁੰਚੇ 18,690 ਕਰੋੜ ਬਨਾਸਕਾਂਠਾ, 30 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਦੇ ਭਿਲਡੀ ਵਿਖੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 24ਵੀਂ ਕਿਸ਼ਤ ਜਾਰੀ ਕੀਤੀ। ਇਸ ਤਹਿਤ ਦੇਸ਼ ਭਰ ਦੇ 9.34 ਕਰੋੜ ਤੋਂ ਵੱਧ ਯੋਗ ਕਿਸਾਨ ਪਰਿਵਾਰਾਂ ਦੇ ਬੈਂਕ ਖਾਤਿਆਂ ’ਚ 18,690 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਸਿੱਧੀ ਟਰਾਂਸਫਰ ਕੀਤੀ ਗਈ। ਇਸ ਤਹਿਤ ਹਰੇਕ ਯੋਗ ਕਿਸਾਨ ਨੂੰ 2,000 ਰੁਪਏ ਦੀ ਕਿਸ਼ਤ ਮਿਲੇਗੀ। ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਸਾਲ ਤਿੰਨ ਕਿਸ਼ਤਾਂ ’ਚ ਕੁੱਲ 6,000 ਰੁਪਏ ਦੀ ਵਿੱਤੀ
ਅਜੀਤ ਡੈਸਕ
31-10-2026