01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਈ.ਡੀ. ਵਲੋਂ ਆਜ਼ਮ ਖਾਨ ਗ੍ਰਿਫ਼ਤਾਰ

ਈ.ਡੀ. ਵਲੋਂ ਆਜ਼ਮ ਖਾਨ ਗ੍ਰਿਫ਼ਤਾਰ

ਅਜੀਤ ਡੈਸਕ 01-11-2026

ਲਖਨਊ, 31 ਅਕਤੂਬਰ (ਪੀ.ਟੀ.ਆਈ.)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖਾਨ ਨੂੰ ਉੱਤਰ ਪ੍ਰਦੇਸ਼ ਦੀ ਰਾਮਪੁਰ ਜੇਲ੍ਹ ਤੋਂ ਹਵਾਲਾ ਰਾਸ਼ੀ ਦੇ ਮਾਮਲੇ ’ਚ ਗ੍ਰਿਫ਼ਤਾਰ ਕਰ ਲਿਆ। ਇਹ ਗ੍ਰਿਫ਼ਤਾਰੀ ਉਸ ਸਮੇਂ ਹੋਈ ਜਦੋਂ ਉਹ ਪੈਨ ਕਾਰਡ ਨਾਲ ਜੁੜੇ ਕਥਿਤ ਧੋਖਾਧੜੀ ਦੇ ਮਾਮਲੇ ’ਚ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ 78 ਸਾਲਾ ਆਜ਼ਮ ਖਾਨ ਨੂੰ ਐਤਵਾਰ ਨੂੰ ਗਾਜ਼ੀਆਬਾਦ ਦੀ ਵਿਸ਼ੇਸ਼ ਪੀ. ਐਮ. ਐਲ. ਏ. (ਹਵਾਲਾ ਰਾਸ਼ੀ ਰੋਕਥਾਮ ਕਾਨੂੰਨ) ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਈ.ਡੀ. ਅਦਾਲਤ ਤੋਂ ਉਨ੍ਹਾਂ ਦਾ ਰਿਮਾਂਡ ਮੰਗੇਗੀ ਤਾਂ ਜੋ ਉਨ੍ਹਾਂ ਤੋਂ ਹਿਰਾਸਤ ’ਚ ਪੁੱਛਗਿੱਛ ਕੀਤੀ ਜਾ ਸਕੇ।

ਪਿਛਲੀ ਖ਼ਬਰ ਅੱਜ ਤੋਂ ਦਿੱਲੀ ’ਚ ਨਹੀਂ ਦਾਖ਼ਲ ਹੋ ਸਕਣਗੇ ਗੈਰ ਬੀ.ਐਸ.-6 ਵਾਹਨ ਅਗਲੀ ਖ਼ਬਰ ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।