ਐੱਸ. ਏ. ਐੱਸ. ਨਗਰ, 31 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਰਾਜ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ 2 ਨਵੰਬਰ ਤੋਂ ਬਦਲਿਆ ਗਿਆ ਹੈ। ਇਸ ਸੰਬੰਧੀ ਸਕੂਲ ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਪੰਜਾਬ ਦੇ ਸਮੂਹ ਪ੍ਰਾਇਮਰੀ ਸਕੂਲ 2 ਨਵੰਬਰ ਤੋਂ 28 ਫਰਵਰੀ 2027 ਤੱਕ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ, ਜਦਕਿ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ 2 ਨਵੰਬਰ ਤੋਂ 28 ਫਰਵਰੀ 2027 ਤੱਕ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3.20 ਵਜੇ ਤੱਕ ਲੱਗਣਗੇ।
ਸਕੂਲਾਂ ਦਾ ਸਮਾਂ ਬਦਲਿਆ
ਸਕੂਲਾਂ ਦਾ ਸਮਾਂ ਬਦਲਿਆ
ਅਜੀਤ ਡੈਸਕ
01-11-2026