ਨਵੀਂ ਦਿੱਲੀ, 2 ਨਵੰਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖ਼ਾਨ ਦੀ ਉਸ ਪਟੀਸ਼ਨ ’ਤੇ ਇਸ ਹਫ਼ਤੇ ਸੁਣਵਾਈ ਹੋ ਸਕਦੀ ਹੈ। ਪਟੀਸ਼ਨ ’ਚ ਉਨ੍ਹਾਂ ਨੇ ਹਵਾਲਾ ਦੇ ਇਕ ਨਵੇਂ ਮਾਮਲੇ ’ਚ ਈ.ਡੀ. ਵਲੋਂ ਕੀਤੀ ਗਈ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ’ਤੇ ਆਧਾਰਿਤ ਬੈਂਚ ਨੇ ਆਜ਼ਮ ਖ਼ਾਨ ਦੇ ਵਕੀਲ ਨਿਜ਼ਾਮ ਪਾਸ਼ਾ ਦੀਆਂ ਦਲੀਲਾਂ ’ਤੇ ਗੌਰ ਕੀਤਾ, ਪਰ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਦੀ ਮੰਗ ਨੂੰ ਠੁਕਰਾ ਦਿੱਤਾ। ਹਾਲਾਂਕਿ, ਅਦਾਲਤ ਨੇ ਕਿਹਾ ਕਿ ਇਸ ਪਟੀਸ਼ਨ ’ਤੇ ਇਸ ਹਫ਼ਤੇ ਸੁਣਵਾਈ ਕੀਤੀ ਜਾ ਸਕਦੀ ਹੈ। ਐਤਵਾਰ ਨੂੰ ਗਾਜ਼ੀਆਬਾਦ ਦੀ ਇਕ ਵਿਸ਼ੇਸ਼ ਅਦਾਲਤ ਨੇ ਆਜ਼ਮ ਖ਼ਾਨ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਸੀ।
ਸੁਪਰੀਮ ਕੋਰਟ ਆਜ਼ਮ ਖ਼ਾਨ ਦੀ ਪਟੀਸ਼ਨ ’ਤੇ ਕਰੇਗੀ ਸੁਣਵਾਈ
ਸੁਪਰੀਮ ਕੋਰਟ ਆਜ਼ਮ ਖ਼ਾਨ ਦੀ ਪਟੀਸ਼ਨ ’ਤੇ ਕਰੇਗੀ ਸੁਣਵਾਈ
ਅਜੀਤ ਡੈਸਕ
03-11-2026