04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਆਪਣੀ ਨਾਕਾਮੀ ਛੁਪਾਉਣ ਲਈ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ ਭਾਜਪਾ ਸਰਕਾਰ-‘ਆਪ’

ਆਪਣੀ ਨਾਕਾਮੀ ਛੁਪਾਉਣ ਲਈ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ ਭਾਜਪਾ ਸਰਕਾਰ-‘ਆਪ’

ਅਜੀਤ ਡੈਸਕ 04-11-2026

ਨਵੀਂ ਦਿੱਲੀ, 3 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਨੇ ਜ਼ਹਿਰੀਲੀ ਹੁੰਦੀ ਜਾ ਰਹੀ ਦਿੱਲੀ ਦੀ ਹਵਾ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾ ਰਹੇ ਭਾਜਪਾ ਮੰਤਰੀ ਮਨਜਿੰਦਰ ਸਿੰਘ ਸਿਰਸਾ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਦਿੱਲੀ ’ਚ ਆਪਣੀ ਸਰਕਾਰ ਦੀ ਨਾਕਾਮੀ ਛੁਪਾਉਣ ਲਈ ਭਾਜਪਾ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ ਤੇ ਅੱਗੇ ਉਹ ਕਿਸੇ ਵੀ ਹੱਦ ਤੱਕ ਡਿੱਗ ਸਕਦੀ ਹੈ। ਸਿਰਸਾ ਪੰਜਾਬ ਦੇ ਕਿਸਾਨਾਂ ਤੇ ਪੁਲਿਸ ਬਾਰੇ ਝੂਠ ਘੜਨਾ ਬੰਦ ਕਰਨ ਤੇ ਇਸ ਗੱਲ ਦਾ ਜਵਾਬ ਦੇਣ ਕਿ ਪੰਜਾਬ ’ਚ ਪਰਾਲੀ ਨਾ ਸੜਨ ਦੇ ਬਾਵਜੂਦ ਭਾਜਪਾ ਸਰਕਾਰ ਦਿੱਲੀ ’ਚ ਪ੍ਰਦੂਸ਼ਣ ਦੀ ਰੋਕਥਾਮ ਕਰਨ ’ਚ ਬੁਰੀ ਤਰ੍ਹਾਂ ਅਸਫ਼ਲ ਕਿਉਂ ਹੋ ਰਹੀ ਹੈ? ‘ਆਪ’ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਨੇ ਭਾਜਪਾ ’ਤੇ ਹਮਲਾ ਬੋਲਦਿਆਂ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਸੋਚਦੇ ਹਨ ਕਿ ਜੇਕਰ ਉਨ੍ਹਾਂ ਦਾ ਵਿਭਾਗ ਧੋਖਾਧੜੀ ਕਰਕੇ ਏ.ਕਿਊ.ਆਈ. ਦੇ ਝੂਠੇ ਅੰਕੜੇ ਦਿਖਾਏਗਾ, ਤਾਂ ਇਹ ਦਿੱਲੀ ਵਾਲਿਆਂ ਨੂੰ ਮੂਰਖ ਬਣਾ ਲੈਣਗੇ। ਪਿਛਲੇ ਸਾਲ ਵੀ ਇਨ੍ਹਾਂ ਨੇ ਆਪਣੀਆਂ ਨਾਕਾਮੀਆਂ ਦਾ ਭਾਂਡਾ ਪੰਜਾਬ ਦੇ ਕਿਸਾਨਾਂ ਦੇ ਸਿਰ ਭੰਨ੍ਹਿਆ ਸੀ। ਫਿਰ ਇਨ੍ਹਾਂ ਦੀ ਹੀ ਕੇਂਦਰ ਸਰਕਾਰ ਦੇ ਅੰਕੜਿਆਂ ਨੇ ਇਨ੍ਹਾਂ ਦਾ ਝੂਠ ਫੜ ਕੇ ਦੱਸਿਆ ਕਿ ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਪਰਾਲੀ ਸਾੜਨ ਦੇ ਮਾਮਲਿਆਂ ’ਚ ਲਗਭਗ 80 ਤੋਂ 90 ਫ਼ੀਸਦੀ ਤੱਕ ਕਮੀ ਆਈ ਹੈ। ‘ਆਪ’ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਕਿਹਾ ਕਿ ਦਿੱਲੀ ’ਚ ਭਾਜਪਾ ਮੰਤਰੀ  ਸਿਰਸਾ ਬਹਾਨੇ ਬਣਾਉਣੇ ਛੱਡਣ।

ਪਿਛਲੀ ਖ਼ਬਰ ਓਮਾਨ ਤੱਟ ਨੇੜੇ ਵਪਾਰਕ ਜਹਾਜ਼ ’ਤੇ ਹਮਲੇ ’ਚ ਭਾਰਤੀ ਨਾਗਰਿਕ ਦੀ ਮੌਤ ਅਗਲੀ ਖ਼ਬਰ ਨਿਪਾਲ ’ਚ ਦੋ ਹੈਲੀਕਾਪਟਰਾਂ ਦੀ ਟੱਕਰ-ਇਕ ਭਾਰਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।