06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸੁਪਰੀਮ ਕੋਰਟ ਵਲੋਂ ਆਜ਼ਮ ਖ਼ਾਨ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਵਲੋਂ ਆਜ਼ਮ ਖ਼ਾਨ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ

ਅਜੀਤ ਡੈਸਕ 06-11-2026

ਨਵੀਂ ਦਿੱਲੀ, 5 ਨਵੰਬਰ (ਜਗਤਾਰ ਸਿੰਘ)-ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਆਜ਼ਮ ਖ਼ਾਨ ਨੂੰ ਸੁਪਰੀਮ ਕੋਰਟ ਤੋਂ ਕੋਈ ਤੁਰੰਤ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਮਨੀ ਲਾਂਡਰਿੰਗ ਮਾਮਲੇ ਵਿਚ ਕੀਤੀ ਗਈ ਗ੍ਰਿਫ਼ਤਾਰੀ ਖ਼ਿਲਾਫ਼ ਦਾਇਰ ਜ਼ਮਾਨਤ ਪਟੀਸ਼ਨ ’ਤੇ ਸਿੱਧੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ,ਜਿਸ ਕਾਰਨ ਫ਼ਿਲਹਾਲ ਉਨ੍ਹਾਂ ਨੂੰ ਜੇਲ੍ਹ ਵਿਚ ਹੀ ਰਹਿਣਾ ਪਵੇਗਾ। ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਾਲਿਆ ਬਾਗਚੀ ਦੀ ਬੈਂਚ ਨੇ ਆਜ਼ਮ ਖ਼ਾਨ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਦੀ ਬਜਾਏ ਇਸ ਨੂੰ ਇਲਾਹਾਬਾਦ ਹਾਈ ਕੋਰਟ ਵਿਚ ਭੇਜ ਦਿੱਤਾ ਅਤੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ 16 ਨਵੰਬਰ ਨੂੰ ਇਸ ਮਾਮਲੇ ਦੀ ਸੁਣਵਾਈ ਇੱਕ ਡਵੀਜ਼ਨ ਬੈਂਚ ਅੱਗੇ ਲਗਾਉਣ ਦੀ ਅਪੀਲ ਕੀਤੀ ਹੈ। ਸਰਬਉੱਚ ਅਦਾਲਤ ਨੇ ਹਾਈ ਕੋਰਟ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ 16 ਨਵੰਬਰ ਨੂੰ ਹੀ ਆਜ਼ਮ ਖ਼ਾਨ ਦੀ ਅੰਤਰਿਮ ਰਾਹਤ ਵਾਲੀ ਅਰਜ਼ੀ ‘ਤੇ ਵੀ ਵਿਚਾਰ ਕਰਕੇ ਫ਼ੈਸਲਾ ਸੁਣਾਏ। 

ਪਿਛਲੀ ਖ਼ਬਰ ਭਾਰਤ ਨੇ 6ਵੀਂ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਅਗਲੀ ਖ਼ਬਰ ਮਕਬੂਜ਼ਾ ਕਸ਼ਮੀਰ ’ਚ ਮੁੜ ਭੜਕੀ ਹਿੰਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।