16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕਾਂਗਰਸ ਨੇ ਪੰਜਾਬ ’ਚ ਉਮੀਦਵਾਰਾਂ ਦੀ ਚੋਣ ਲਈ 3 ਮੈਂਬਰੀ ਸਕਰੀਨਿੰਗ ਕਮੇਟੀ ਬਣਾਈ

ਕਾਂਗਰਸ ਨੇ ਪੰਜਾਬ ’ਚ ਉਮੀਦਵਾਰਾਂ ਦੀ ਚੋਣ ਲਈ 3 ਮੈਂਬਰੀ ਸਕਰੀਨਿੰਗ ਕਮੇਟੀ ਬਣਾਈ

ਅਜੀਤ ਡੈਸਕ 17-11-2026

ਨਵੀਂ ਦਿੱਲੀ, 16 ਨਵੰਬਰ (ਪੀ.ਟੀ.ਆਈ.)-ਕਾਂਗਰਸ ਨੇ ਅਗਲੇ ਸਾਲ ਹੋਣ ਵਾਲੀਆਂ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰਦਿਆਂ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਤੇ ਮਣੀਪੁਰ ਲਈ ਸਕ੍ਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਹੈ । ਪਾਰਟੀ ਵਲੋਂ ਜਾਰੀ ਅਧਿਕਾਰਤ ਬਿਆਨ ਅਨੁਸਾਰ ਇਨ੍ਹਾਂ ਕਮੇਟੀਆਂ ਦੀਆਂ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ । ਸੀਨੀਅਰ ਕਾਂਗਰਸੀ ਆਗੂ ਅਤੇ ਪਾਰਟੀ ਦੇ ਖ਼ਜ਼ਾਨਚੀ ਅਜੈ ਮਾਕਨ ਨੂੰ ਉੱਤਰ ਪ੍ਰਦੇਸ਼ ਦੀ ਸਕ੍ਰੀਨਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ । ਉਨ੍ਹਾਂ ਦੇ ਨਾਲ ਅਸਲਮ ਸ਼ੇਖ ਤੇ ਬੀ.ਵੀ. ਸ੍ਰੀਨਿਵਾਸ ਕਮੇਟੀ ਦੇ ਮੈਂਬਰ ਹੋਣਗੇ । ਪੰਜਾਬ ਵਿਚ ਸਿਰੀਵੇਲਾ ਪ੍ਰਸਾਦ ਨੂੰ ਸਕ੍ਰੀਨਿੰਗ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ, ਜਦਕਿ ਸਚਿਨ ਸਾਵੰਤ ਅਤੇ ਨਿਵੇਦਿਤ ਅਲਵਾ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ । ਉੱਤਰਾਖੰਡ ਦੀ ਜ਼ਿੰਮੇਵਾਰੀ ਪਾਰਟੀ ਦੀ ਜਨਰਲ ਸਕੱਤਰ ਦੀਪਾ ਦਾਸਮੁੰਸ਼ੀ ਨੂੰ ਸੌਂਪੀ ਗਈ ਹੈ । ਇਸ ਕਮੇਟੀ ਵਿਚ ਅਨਿਲ ਚੌਧਰੀ ਅਤੇ ਪਾਲ ਭਾਈ ਅੰਬਾਲੀਆ ਮੈਂਬਰ ਹੋਣਗੇ । ਇਸੇ ਤਰ੍ਹਾਂ ਗੋਆ ਲਈ ਕਰਨਾਟਕ ਦੇ ਮੰਤਰੀ ਕੇ.ਜੇ. ਜਾਰਜ ਨੂੰ ਚੇਅਰਮੈਨ ਬਣਾਇਆ ਗਿਆ ਹੈ । ਸਤੇਜ ਡੀ. ਪਾਟਿਲ ਤੇ ਸ਼ਫੀ ਪਰੰਬਿਲ ਕਮੇਟੀ ਦੇ ਮੈਂਬਰ ਹੋਣਗੇ । ਮਣੀਪੁਰ ਵਿਚ ਬੀ.ਐੱਮ. ਸੰਦੀਪ ਨੂੰ ਕਮੇਟੀ ਦਾ ਮੁਖੀ ਬਣਾਇਆ ਗਿਆ ਹੈ, ਜਦਕਿ ਹਿਬੀ ਈਡਨ ਤੇ ਰਾਜੇਸ਼ ਠਾਕੁਰ ਮੈਂਬਰ ਹੋਣਗੇ । ਏ.ਆਈ.ਸੀ.ਸੀ. ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸਬੰਧਿਤ ਸੂਬਿਆਂ ਦੇ ਇੰਚਾਰਜ ਜਨਰਲ ਸਕੱਤਰ, ਪ੍ਰਦੇਸ਼ ਕਾਂਗਰਸ ਪ੍ਰਧਾਨ, ਵਿਧਾਇਕ ਦਲ ਦੇ ਆਗੂ ਤੇ ਸਬੰਧਿਤ ਸਕੱਤਰ ਵੀ ਕਮੇਟੀਆਂ ਦੇ ਅਹੁਦੇ ਦੇ ਆਧਾਰ ’ਤੇ ਮੈਂਬਰ ਹੋਣਗੇ । ਇਹ ਨਿਯੁਕਤੀਆਂ ਚੋਣ ਕਮਿਸ਼ਨ ਵਲੋਂ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਕੀਤੀਆਂ ਗਈਆਂ ਹਨ । ਪੰਜਾਂ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਅਗਲੇ ਸਾਲ ਦੇ ਸ਼ੁਰੂ ਵਿਚ ਹੋਣੀਆਂ ਤੈਅ ਹਨ । ਇਨ੍ਹਾਂ ਸਕ੍ਰੀਨਿੰਗ ਕਮੇਟੀਆਂ ਦੀ ਅਹਿਮ ਭੂਮਿਕਾ ਚੋਣ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਵਿਚ ਰਹੇਗੀ ।

ਪਿਛਲੀ ਖ਼ਬਰ ਕੁਲਗਾਮ ’ਚ ਲਸ਼ਕਰ ਕਮਾਂਡਰ ਸਮੇਤ ਦੋ ਅੱਤਵਾਦੀ ਹਲਾਕ ਅਗਲੀ ਖ਼ਬਰ ਕੱਲ੍ਹ ਜਲੰਧਰ ਆਉਣਗੇ ਨਿਤਿਨ ਨਬੀਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।