ਜੰਮੂ,16 ਨਵੰਬਰ (ਪੀ.ਟੀ.ਆਈ.)-ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਦੇ ਨੇੜੇ ਜੰਗਲੀ ਖੇਤਰ ਵਿਚ ਸ਼ੱਕੀ ਗਤੀਵਿਧੀਆਂ ਨੂੰ ਦੇਖ ਕੇ ਫ਼ੌਜ ਦੇ ਜਵਾਨਾਂ ਨੇ ਸੋਮਵਾਰ ਸਵੇਰੇ ਗੋਲੀਬਾਰੀ ਕੀਤੀ।ਅਧਿਕਾਰੀਆਂ ਅਨੁਸਾਰ ਸਾਵਜੀਆਂ ਸੈਕਟਰ ਦੇ ਕਨਾਰੀ ਖੇਤਰ ਵਿਚ ਸਰਹੱਦ ਦੀ ਰਾਖੀ ਕਰ ਰਹੇ ਚੌਕਸ ਜਵਾਨਾਂ ਨੇ ਸਵੇਰੇ 1:30 ਵਜੇ ਦੇ ਕਰੀਬ ਕੁਝ ਸ਼ੱਕੀ ਗਤੀਵਿਧੀਆਂ ਨੂੰ ਦੇਖਿਆ। ਉਨ੍ਹਾਂ ਕਿਹਾ ਕਿ ਫੌਜ ਨੇ ਛੋਟੇ ਹਥਿਆਰਾਂ ਨਾਲ ਲਗਭਗ ਦੋ ਦਰਜਨ ਗੋਲੀਆਂ ਚਲਾਈਆਂ ਅਤੇ ਫਿਰ ਸਰਹੱਦ ਪਾਰ ਤੋਂ ਅੱਤਵਾਦੀਆਂ ਦੀ ਘੁਸਪੈਠ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਖੇਤਰ ਨੂੰ ਘੇਰ ਲਿਆ। ਸਵੇਰ ਵੇਲੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਅਤੇ ਆਖਰੀ ਜਾਣਕਾਰੀ ਮਿਲਣ ਤੱਕ ਜਾਰੀ ਸੀ।
ਪੁਣਛ ’ਚ ਕੰਟਰੋਲ ਰੇਖਾ ਨੇੜੇ ਸ਼ੱਕੀ ਗਤੀਵਿਧੀਆਂ ਨੂੰ ਦੇਖ ਕੇ ਫ਼ੌਜ ਵਲੋਂ ਗੋਲੀਬਾਰੀ
ਪੁਣਛ ’ਚ ਕੰਟਰੋਲ ਰੇਖਾ ਨੇੜੇ ਸ਼ੱਕੀ ਗਤੀਵਿਧੀਆਂ ਨੂੰ ਦੇਖ ਕੇ ਫ਼ੌਜ ਵਲੋਂ ਗੋਲੀਬਾਰੀ
ਅਜੀਤ ਡੈਸਕ
17-11-2026