ਟਰੰਪ, ਪੁਤਿਨ ਤੇ ਸ਼ੀ ਜਿਨਪਿੰਗ ਦਰਮਿਆਨ ਅਹਿਮ ਮੀਟਿੰਗ
ਬੀਜਿੰਗ/ਸ਼ੇਨਜ਼ੇਨ, 19 ਨਵੰਬਰ (ਏਜੰਸੀ)-ਅਮਰੀਕਾ, ਚੀਨ ਅਤੇ ਰੂਸ ਦੇ ਰਾਸ਼ਟਰਪਤੀਆਂ ਨੇ ਵੀਰਵਾਰ ਨੂੰ ਸ਼ਾਂਤੀ ਦੀ ਦਿਸ਼ਾ ’ਚ ਐਲਾਨਨਾਮਾ ਜਾਰੀ ਕਰਕੇ ਆਪਣੀ ਬੇਮਿਸਾਲ ਤਿਕੋਣੀ ਬੈਠਕ ਸਮਾਪਤ ਕੀਤੀ। ਇਸ ਵਿਚ ਸੰਯੁਕਤ ਰਾਸ਼ਟਰ ’ਚ ਸੁਧਾਰ ਦੀ ਮੰਗ ਕੀਤੀ ਗਈ ਹੈ ਅਤੇ ਊਰਜਾ ਸੰਕਟ ਨੂੰ ਘੱਟ ਕਰਨ ਲਈ ਰਿਫਾਇੰਡ ਪੈਟਰੋਲੀਅਮ ਉਤਪਾਦਾਂ ਦੇ ਉਤਪਾਦਨ ਅਤੇ ਸਪਲਾਈ ਨੂੰ ਵਧਾਉਣ ਦੀਆਂ ਯੋਜਨਾਵਾਂ ਦੱਸੀਆਂ ਗਈਆਂ ਹਨ। ਤਿੰਨਾਂ ਰਾਸ਼ਟਰਪਤੀਆਂ ਡੋਨਾਲਡ ਟਰੰਪ, ਸ਼ੀ ਜਿਨਪਿੰਗ ਅਤੇ ਵਲਾਦੀਮੀਰ ਪੁਤਿਨ ਨੇ ਆਪਣੇ ਚਾਰ ਸੂਤਰੀ ਐਲਾਨਨਾਮੇ ’ਚ ਪ੍ਰਮਾਣੂ ਜ਼ੋਖ਼ਮਾਂ ਨੂੰ ਘੱਟ ਕਰਨ ਅਤੇ ਪ੍ਰਮਾਣੂ ਹਥਿਆਰਾਂ ਦੇ ਪ੍ਰਸਾਰ ਨੂੰ ਰੋਕਣ ’ਤੇ ਗੱਲਬਾਤ ਕਰਨ ’ਤੇ ਵੀ ਸਹਿਮਤੀ ਜਤਾਈ। ਉਹ ਇਸ ਗੱਲ ’ਤੇ ਵੀ ਸਹਿਮਤ ਹੋਏ ਕਿ ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ਅਤੇ ਅਜਿਹੀਆਂ ਹੀ ਹੋਰ ਸੰਸਥਾਵਾਂ ਨੂੰ ਆਪਣੇ ਅਧਿਕਾਰ ਖੇਤਰ ਦੀ ਦੁਰਵਰਤੋਂ ਨਹੀਂ ਕਰਨੀ ਚਾਹੀਦੀ। ਸ਼ੇਨਜ਼ੇਨ ’ਚ ਏਪੇਕ ਸਿਖ਼ਰ ਸੰਮੇਲਨ ਦੌਰਾਨ ਹੋਈ 90 ਮਿੰਟ ਦੀ ਇਸ ਬੈਠਕ, ਜੋ ਇਨ੍ਹਾਂ ਤਿੰਨ ਪ੍ਰਮੁੱਖ ਦੇਸ਼ਾਂ ਦੇ ਪ੍ਰਮੁੱਖ ਨੇਤਾਵਾਂ ਦਰਮਿਆਨ ਆਪਣੀ ਤਰ੍ਹਾਂ ਦੀ ਪਹਿਲੀ ਬੈਠਕ ਸੀ, ਦੇ ਅੰਤ ’ਚ ਜਾਰੀ ਐਲਾਨਨਾਮੇ ’ਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਮੌਜੂਦਾ ਅੰਤਰਰਾਸ਼ਟਰੀ ਸਥਿਤੀ ’ਤੇ ਡੂੰਘੀ ਵਿਚਾਰ-ਚਰਚਾ ਕੀਤੀ ਅਤੇ ਰਣਨੀਤਕ ਸਥਿਰਤਾ ਤੇ ਅੰਤਰਰਾਸ਼ਟਰੀ ਸੁਰੱਖਿਆ ਬਣਾਈ ਰੱਖਣ ਲਈ ਪ੍ਰਤੀਬੱਧਤਾ ਜਤਾਈ। ਬਿਆਨ ’ਚ ਕਿਹਾ ਗਿਆ ਹੈ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਸਥਾਈ ਮੈਂਬਰਾਂ ਦੇ ਰੂਪ ’ਚ ਚੀਨ, ਰੂਸ ਅਤੇ ਅਮਰੀਕਾ ਨੇ ਸੰਯੁਕਤ ਰਾਸ਼ਟਰ ’ਚ ਸੁਧਾਰ ਕਰਨ ਦਾ ਸੰਕਲਪ ਲਿਆ ਹੈ ਤਾਂਕਿ ਸੰਯੁਕਤ ਰਾਸ਼ਟਰ ਕੌਮਾਂਤਰੀ ਚੁਣੌਤੀਆਂ ਦੀ ਜ਼ਿਆਦਾ ਪ੍ਰਭਾਵੀ ਢੰਗ ਨਾਲ ਸਾਹਮਣਾ ਕਰ ਸਕੇ ਅਤੇ ਅੰਤਰਰਾਸ਼ਟਰੀ ਸ਼ਾਂਤੀ ਅਤੇ ਸੁਰੱਖਿਆ ਦੇ ਆਪਣੇ ਮੂਲ ਮਿਸ਼ਨ ਨੂੰ ਪੂਰਾ ਕਰ ਸਕੇ। ਇਸ ਵਿਚ ਅੱਗੇ ਕਿਹਾ ਗਿਆ ਹੈ ਕਿ ਤਿੰਨੋਂ ਦੇਸ਼ ਸਾਰੇ ਰਾਸ਼ਟਰਾਂ ਦੇ ਲਾਭ ਲਈ ਰਿਫਾਇੰਡ ਪੈਟਰੋਲੀਅਮ ਉਤਪਾਦਾਂ ਦੇ ਉਤਪਾਦਨ ਅਤੇ ਸਪਲਾਈ ਨੂੰ ਵਧਾਉਣ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਨੇ ਸਥਿਰ ਊਰਜਾ ਪ੍ਰਵਾਹ ਦੇ ਮਹੱਤਵ ਨੂੰ ਦੋਹਰਾਇਆ। ਨਾਲ ਹੀ ਤਿੰਨਾਂ ਰਾਸ਼ਟਰ ਮੁਖੀਆਂ ਨੇ ਮੰਨਿਆ ਕਿ ਰਾਜ ਦੀ ਸਹਿਮਤੀ ਦਾ ਸਿਧਾਂਤ ਅਤੇ ਸਰਕਾਰੀ ਅਧਿਕਾਰੀਆਂ ਨੂੰ ਪ੍ਰਾਪਤ ਛੋਟ ਦਾ ਸਨਮਾਨ ਬਹੁਤ ਮਹੱਤਵਪੂਰਨ ਹੈ। ਉਹ ਇਸ ਗੱਲ ’ਤੇ ਵੀ ਸਹਿਮਤ ਹੋਏ ਕਿ ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ਅਤੇ ਅਜਿਹੀਆਂ ਹੀ ਹੋਰ ਸੰਸਥਾਵਾਂ ਨੂੰ ਆਪਣੇ ਅਧਿਕਾਰ ਖੇਤਰ ਦੀ ਦੁਰਵਰਤੋਂ ਨਹੀਂ ਕਰਨੀ ਚਾਹੀਦੀ। ਸੰਯੁਕਤ ਐਲਾਨਨਾਮੇ ’ਚ ਤਿੰਨਾਂ ਨੇਤਾਵਾਂ ਨੇ ਇਸ ਗੱਲ ਨੂੰ ਦੁਹਰਾਇਆ ਕਿ ਪ੍ਰਮਾਣੂ ਯੁੱਧ ਕਦੇ ਜਿੱਤਿਆ ਨਹੀਂ ਜਾ ਸਕਦਾ ਅਤੇ ਇਸ ਨੂੰ ਕਦੇ ਲੜਿਆ ਵੀ ਨਹੀਂ ਜਾਣਾ ਚਾਹੀਦਾ। ਤਿੰਨੇ ਦੇਸ਼ ਪ੍ਰਮਾਣੂ ਜ਼ੋਖ਼ਮਾਂ ਨੂੰ ਘੱਟ ਕਰਨ ਅਤੇ ਪ੍ਰਮਾਣੂ ਹਥਿਆਰਾਂ ਦੇ ਪ੍ਰਸਾਰ ਨੂੰ ਰੋਕਣ ’ਤੇ ਗੱਲਬਾਤ ਕਰਨਗੇ। ਇਸ ਵਿਚ ਕਿਹਾ ਗਿਆ ਹੈ ਕਿ ਰੂਸ ਅਤੇ ਅਮਰੀਕਾ ਦੇ ਰਾਸ਼ਟਰ ਮੁਖੀਆਂ ਨੇ ਇਸ ਇਤਿਹਾਸਿਕ ਤਿਕੋਣੇ ਸਿਖ਼ਰ ਸੰਮੇਲਨ ਦੀ ਮੇਜ਼ਬਾਨੀ ਕਰਨ ਲਈ ਚੀਨ ਦੀ ਸ਼ਲਾਘਾ ਕੀਤੀ।