ਚੰਡੀਗੜ੍ਹ, 20 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਸਮੇਤ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਸੰਮਨ ਜਾਰੀ ਕੀਤੇ ਗਏ ਹਨ। ਦੋਵਾਂ ਅਧਿਕਾਰੀਆਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਮੁੱਖ ਸਕੱਤਰ ਨੂੰ 26 ਨਵੰਬਰ ਨੂੰ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਮਾਮਲਾ ਪੰਜਾਬ ’ਚ ਭ੍ਰਿਸ਼ਟਾਚਾਰ, ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਤੇ ਨਿੱਜੀ ਵਿਚੋਲਿਆਂ ਰਾਹੀਂ ਸਰਕਾਰੀ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਨ ਦੇ ਦੋਸ਼ਾਂ ਨਾਲ ਜੁੜਿਆ ਹੋਇਆ ਹੈ। ਜਾਂਚ ਦੌਰਾਨ ਸਰਕਾਰੀ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ, ਨੀਤੀਗਤ ਫ਼ੈਸਲਿਆਂ, ਸਰਕਾਰੀ ਟੈਂਡਰਾਂ, ਲਾਇਸੈਂਸਾਂ ਤੇ ਜ਼ਮੀਨ ਨਾਲ ਸਬੰਧਿਤ ਮਨਜ਼ੂਰੀਆਂ ’ਚ ਕਥਿਤ ਦਖ਼ਲਅੰਦਾਜ਼ੀ ਦੇ ਮਾਮਲੇ ਸਾਹਮਣੇ ਆਏ ਸਨ। ਈ.ਡੀ. ਵਲੋਂ ਇਸ ਸਬੰਧੀ ਇਕ ਨਿੱਜੀ ਵਿਚੋਲੇ ਤੇ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਇਕ ਅਧਿਕਾਰੀ ਦੇ ਕਥਿਤ ਸੰਪਰਕਾਂ ਦੀ ਵੀ ਜਾਂਚ ਕੀਤੀ ਗਈ ਹੈ।
ਈ.ਡੀ. ਵਲੋਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਤਲਬ
ਈ.ਡੀ. ਵਲੋਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਤਲਬ
ਅਜੀਤ ਡੈਸਕ
21-11-2026