ਡਿਬਰੂਗੜ੍ਹ, 22 ਨਵੰਬਰ (ਇੰਟ.)-ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਨਿਚਰਵਾਰ ਨੂੰ ਅੰਮ੍ਰਿਤਸਰ ’ਚ ਆਪਣੀ ਦਾਦੀ ਦੇ ਅੰਤਿਮ ਸੰਸਕਾਰ ’ਚ ਸ਼ਾਮਿਲ ਹੋਣ ਤੋਂ ਬਾਅਦ ਐਤਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ’ਚ ਵਾਪਸ ਲਿਆਂਦਾ ਗਿਆ। ਦਿੱਲੀ ਤੋਂ ਰਵਾਨਾ ਹੋਣ ਬਾਅਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਹਵਾਈ ਅੱਡੇ ਪਹੁੰਚਾ ਅਤੇ ਉੱਥੋਂ ਉਸ ਨੂੰ ਵਾਪਸ ਡਿਬਰੂਗੜ੍ਹ ਕੇਂਦਰੀ ਜੇਲ੍ਹ ਲਿਜਾਇਆ ਗਿਆ, ਜਿਥੇ ਉਹ ਇਸ ਸਮੇਂ ਬੰਦ ਹੈ। ਇਸ ਤੋਂ ਪਹਿਲਾਂ ਸਨਿਚਰਵਾਰ ਨੂੰ ਅੰਮ੍ਰਿਤਪਾਲ ਸਿੰਘ ਨੇ ਅੰਮ੍ਰਿਤਸਰ ’ਚ ਆਪਣੀ ਦਾਦੀ ਦੇ ਅੰਤਿਮ ਸੰਸਕਾਰ ’ਚ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੂੰ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਉਹ ਸਖ਼ਤ ਪੁਲਿਸ ਸੁਰੱਖਿਆ ਹੇਠ ਆਪਣੇ ਘਰ ਪਹੁੰਚਾ ਤਾਂ ਜੋ ਅੰਤਿਮ ਸੰਸਕਾਰ ਦੀ ਰਸਮ ’ਚ ਹਿੱਸਾ ਲੈ ਸਕੇ।
ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਾਪਸ ਲਿਆਂਦਾ
ਡਿਬਰੂਗੜ੍ਹ, 22 ਨਵੰਬਰ (ਇੰਟ.)-ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਨਿਚਰਵਾਰ ਨੂੰ ਅੰਮ੍ਰਿਤਸਰ ’ਚ ਆਪਣੀ ਦਾਦੀ ਦੇ ਅੰਤਿਮ ਸੰਸਕਾਰ ’ਚ ਸ਼ਾਮਿਲ ਹੋਣ ਤੋਂ ਬਾਅਦ ਐਤਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ’ਚ ਵਾਪਸ ਲਿਆਂਦਾ ਗਿਆ। ਦਿੱਲੀ ਤੋਂ ਰਵਾਨਾ ਹੋਣ..
ਅਜੀਤ ਡੈਸਕ
23-11-2026