22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਦਿੱਲੀ ਤੋਂ ਬਾਅਦ ਹੁਣ ਚੰਡੀਗੜ੍ਹ ਤੇ ਪੰਜਾਬ ’ਚ ‘ਆਪ’ ਨੂੰ ਹਰਾਉਣਾ ਭਾਜਪਾ ਦਾ ਟੀਚਾ-ਨਿਤਿਨ ਨਬੀਨ

ਚੰਡੀਗੜ੍ਹ, 22 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਸਿਆਸੀ ਅਤੇ ਜਥੇਬੰਦਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਅੱਜ ਸੈਕਟਰ-27 ਸਥਿਤ ਰਾਮਲੀਲਾ ਮੈਦਾਨ ਵਿਖੇ ਵਿਸ਼ਾਲ ਬੂਥ ਵਰਕਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਪਾਰਟੀ ਦੀ ਚੋਣ ਮੁਹਿੰਮ ਦਾ ਆਗਾਜ਼ ਕੀਤਾ। ਉਨ੍ਹਾਂ ਵਰਕਰਾਂ ਨੂੰ ਆਪਸੀ ਮਤਭੇਦ ਭੁਲਾ ਕੇ ਇਕਜੁੱਟ ਹੋਣ ਅਤੇ ਬੂਥ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ...

ਅਜੀਤ ਡੈਸਕ 23-11-2026

ਚੰਡੀਗੜ੍ਹ, 22 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਸਿਆਸੀ ਅਤੇ ਜਥੇਬੰਦਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਅੱਜ ਸੈਕਟਰ-27 ਸਥਿਤ ਰਾਮਲੀਲਾ ਮੈਦਾਨ ਵਿਖੇ ਵਿਸ਼ਾਲ ਬੂਥ ਵਰਕਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਪਾਰਟੀ ਦੀ ਚੋਣ ਮੁਹਿੰਮ ਦਾ ਆਗਾਜ਼ ਕੀਤਾ। ਉਨ੍ਹਾਂ ਵਰਕਰਾਂ ਨੂੰ ਆਪਸੀ ਮਤਭੇਦ ਭੁਲਾ ਕੇ ਇਕਜੁੱਟ ਹੋਣ ਅਤੇ ਬੂਥ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਭਾਜਪਾ ਦਾ ਟੀਚਾ ਚੰਡੀਗੜ੍ਹ ਦੇ ਸਾਰੇ 35 ਵਾਰਡਾਂ ਵਿਚ ਜਿੱਤ ਹਾਸਲ ਕਰਨਾ ਹੈ। ਨਿਤਿਨ ਨਬੀਨ ਨੇ ਆਮ ਆਦਮੀ ਪਾਰਟੀ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਦਿੱਲੀ ਵਿਚ ਹਾਰ ਤੋਂ ਬਾਅਦ ਹੁਣ ਭਾਜਪਾ ਚੰਡੀਗੜ੍ਹ ਵਿਚ ਵੀ ‘ਆਪ’ ਨੂੰ ਹਰਾਉਣ ਲਈ ਪੂਰੀ ਤਾਕਤ ਨਾਲ ਕੰਮ ਕਰੇਗੀ ਅਤੇ ਇਸ ਤੋਂ ਬਾਅਦ ਪੰਜਾਬ ਵਿਚ ਵੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਨ ਲਈ ਜਨਤਾ ਵਿਚਕਾਰ ਜਾਵੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਆਪਣਾ ਸਿਆਸੀ ਆਧਾਰ ਗੁਆ ਚੁੱਕੀਆਂ ਹਨ ਅਤੇ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਵੋਟ ਚੋਰੀ ਵਰਗੇ ਬੇਬੁਨਿਆਦ ਦੋਸ਼ ਲਗਾ ਰਹੀਆਂ ਹਨ। ਉਨ੍ਹਾਂ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਹਿਸ ਕਰਨ ਦੀ ਦਿੱਤੀ ਚੁਣੌਤੀ ’ਤੇ ਵੀ ਤਨਜ਼ ਕੱਸਿਆ। ਭਾਜਪਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਉਸ ਦੇ ਸਮਰਪਿਤ ਵਰਕਰ ਹਨ, ਜੋ ਸਾਲ ਦੇ 365 ਦਿਨ ਲੋਕ ਸੇਵਾ ਵਿਚ ਲੱਗੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ‘ਮਿੰਨੀ ਭਾਰਤ’ ਵਜੋਂ ਜਾਣਿਆ ਜਾਂਦਾ ਹੈ, ਜਿਥੇ ਵੱਖ-ਵੱਖ ਸੂਬਿਆਂ, ਭਾਈਚਾਰਿਆਂ ਅਤੇ ਸੱਭਿਆਚਾਰਾਂ ਦੇ ਲੋਕ ਆਪਸੀ ਸਦਭਾਵਨਾ ਨਾਲ ਰਹਿੰਦੇ ਹਨ। ਉਨ੍ਹਾਂ ਆਪਣੇ ਪਟਨਾ ਨਾਲ ਸੰਬੰਧ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਗੁਰੂ ਗੋਬਿੰਦ ਸਿੰਘ ਜੀ ਦੀ ਜਨਮ ਭੂਮੀ ਹੈ ਅਤੇ ਚੰਡੀਗੜ੍ਹ ਦੇਸ਼ ਦੀ ਸੱਭਿਆਚਾਰਕ ਵਿਭਿੰਨਤਾ ਦੀ ਸ਼ਾਨਦਾਰ ਤਸਵੀਰ ਪੇਸ਼ ਕਰਦਾ ਹੈ।ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕੌਮੀ ਪ੍ਰਧਾਨ ਨਬੀਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੁਨੀਆ ਦੀ ਤੀਜੀ ਵੱਡੀ ਆਰਥਿਕ ਤਾਕਤ ਵਜੋਂ ਉਭਰਿਆ ਹੈ। ਉਨ੍ਹਾਂ ਸਿੱਧੇ ਲਾਭ ਤਬਾਦਲਾ ਪ੍ਰਣਾਲੀ, ਦੇਸ਼ ਵਿਚ ਦੋ ਲੱਖ ਤੋਂ ਵੱਧ ਸਟਾਰਟਅੱਪਸ ਦੇ ਵਿਕਾਸ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਭਾਰਤ ਵਿਚ ਹੀ ਟੀਕਿਆਂ ਦੇ ਨਿਰਮਾਣ ਨੂੰ ਸਰਕਾਰ ਦੀਆਂ ਅਹਿਮ ਪ੍ਰਾਪਤੀਆਂ ਦੱਸਿਆ। ਉਨ੍ਹਾਂ ਔਰਤਾਂ ਦੇ ਸ਼ਕਤੀਕਰਨ ਲਈ ‘ਨਾਰੀ ਸ਼ਕਤੀ ਵੰਦਨ ਅਧਿਨਿਯਮ’ ਨੂੰ ਵੀ ਮਹੱਤਵਪੂਰਨ ਕਦਮ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਸਮਾਜਿਕ ਅਤੇ ਲੋਕਤੰਤਰੀ ਸੰਸਥਾਵਾਂ ਸਾਹਮਣੇ ਸ਼ਹਿਰੀ ਨਕਸਲਵਾਦ ਨੂੰ ਇਕ ਚੁਣੌਤੀ ਦੱਸਦਿਆਂ ਇਸ ਪ੍ਰਤੀ ਸੁਚੇਤ ਰਹਿਣ ਦੀ ਲੋੜ ’ਤੇ ਜ਼ੋਰ ਦਿੱਤਾ।

ਪਿਛਲੀ ਖ਼ਬਰ ਬੰਗਲਾਦੇਸ਼ ’ਚ ਹਿੰਸਾ, 30 ਘਰ ਸਾੜੇ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿ ਪਹੁੰਚੇ ਭਾਰਤੀ ਜਥੇ ਦਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।