26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦਿੱਲੀ ਹਾਈ ਕੋਰਟ ਵਲੋਂ ਸੌਰਵ ਦਾਸ ਦੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਦਿੱਲੀ ਹਾਈ ਕੋਰਟ ਵਲੋਂ ਸੌਰਵ ਦਾਸ ਦੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਅਜੀਤ ਡੈਸਕ 26-11-2026

ਨਵੀਂ ਦਿੱਲੀ, 25 ਨਵੰਬਰ (ਜਗਤਾਰ ਸਿੰਘ)-ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸਹਿ-ਕਨਵੀਨਰ ਸੌਰਵ ਦਾਸ ਵਲੋਂ ਵਿਦੇਸ਼ ਜਾਣ ਤੋਂ ਰੋਕੇ ਜਾਣ ਦੇ ਫ਼ੈਸਲੇ ਖ਼ਿਲਾਫ਼ ਦਾਇਰ ਕੀਤੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕਾਰਜਕਾਰੀ ਚੀਫ਼ ਜਸਟਿਸ ਨਿਤਿਨ ਵਾਸੁਦੇਵ ਸਾਂਬਰੇ ਤੇ ਜਸਟਿਸ ਸੰਜੇ ਸ਼ਰਮਾ ਦੇ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਲਈ ਵੀਰਵਾਰ 26 ਨਵੰਬਰ ਦਾ ਦਿਨ ਤੈਅ ਕੀਤਾ ਹੈ। ਸੌਰਵ ਦਾਸ ਦੇ ਵਕੀਲ ਕ੍ਰਿਸ਼ਨੇਸ਼ ਬਾਪਟ ਨੇ ਅਦਾਲਤ ਅੱਗੇ ਦਲੀਲ ਦਿੱਤੀ ਕਿ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਕੋਈ ਸਪੱਸ਼ਟ ਹੁਕਮ ਜਾਂ ਲੁੱਕ-ਆਊਟ ਸਰਕੁਲਰ (ਐਲ.ਓ.ਸੀ.) ਦਿਖਾਏ ਬਗੈਰ ਹੀ, ਉਨ੍ਹਾਂ ਨੂੰ ਹਵਾਈ ਅੱਡੇ ’ਤੇ ਰੋਕ ਦਿੱਤਾ। ਵਕੀਲ ਨੇ ਬੁੱਧਵਾਰ ਨੂੰ ਹੀ ਸੁਣਵਾਈ ਦੀ ਮੰਗ ਕਰਦਿਆਂ ਕਿਹਾ ਕਿ ਦਾਸ ਦੀ ਅਗਲੀ ਉਡਾਣ ਵੀਰਵਾਰ ਸ਼ਾਮ ਦੀ ਹੈ, ਪਰ ਬੈਂਚ ਨੇ ਮਾਮਲੇ ਨੂੰ ਵੀਰਵਾਰ ਲਈ ਸੂਚੀਬੱਧ ਕਰਨ ਦੇ ਨਿਰਦੇਸ਼ ਦਿੱਤੇ।

ਪਿਛਲੀ ਖ਼ਬਰ ਸਾਲ ਦੇ ਸਭ ਤੋਂ ਹੇਠਲੇ ਪੱਧਰ ’ਤੇ ਚਾਂਦੀ ਪੁੱਜੀ ਅਗਲੀ ਖ਼ਬਰ ‘ਮਾਇਆਵਤੀ ਵੱਡੀ ਨੇਤਾ, ਸਾਡੇ ਨਾਲ ਰਹਿਣ...’, ਸਮਾਜਵਾਦੀ ਪਾਰਟੀ ਨਾਲ ਸੀਟਾਂ ਦੀ ਵੰਡ ’ਤੇ ਚੱਲ ਰਹੇ ਕਲੇਸ਼ ਵਿਚ ਬੋਲੇ ਇਮਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।