26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦਿੱਲੀ ਹਾਈ ਕੋਰਟ ਵਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਖ਼ਲ ਦੇਣ ਤੋਂ ਇਨਕਾਰ

ਦਿੱਲੀ ਹਾਈ ਕੋਰਟ ਵਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਖ਼ਲ ਦੇਣ ਤੋਂ ਇਨਕਾਰ

ਅਜੀਤ ਡੈਸਕ 26-11-2026

ਨਵੀਂ ਦਿੱਲੀ, 25 ਨਵੰਬਰ (ਜਗਤਾਰ ਸਿੰਘ)-ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ ਦੀ ਉਡੀਕ ਫ਼ਿਲਹਾਲ ਹੋਰ ਲੰਮੀ ਹੋ ਗਈ ਹੈ। ਦਿੱਲੀ ਹਾਈ ਕੋਰਟ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ’ਤੇ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਹ ਕੇਂਦਰ ਸਰਕਾਰ ਵਲੋਂ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਤੇ ਹਿੱਤ ’ਚ ਲਿਆ ਗਿਆ ਇਕ ਨੀਤੀਗਤ ਫ਼ੈਸਲਾ ਹੈ, ਜਿਸ ’ਚ ਦਖ਼ਲਅੰਦਾਜ਼ੀ ਕਰਨ ਦਾ ਕੋਈ ਆਧਾਰ ਨਹੀਂ ਬਣਦਾ। ਅਦਾਲਤ ਨੇ ਕਿਹਾ ਕਿ ਧਾਰਮਿਕ ਮਹੱਤਤਾ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਦੇ ਨੀਤੀਗਤ ਫ਼ੈਸਲੇ ’ਚ ਦਖ਼ਲ ਨਹੀਂ ਦਿੱਤਾ ਜਾ ਸਕਦਾ। ਇਸ ਦੇ ਨਾਲ ਹੀ ਹਾਈਕੋਰਟ ਨੇ ਪਟੀਸ਼ਨ ਤੇ ਇਸ ਨਾਲ ਜੁੜੀਆਂ ਹੋਰ ਅਰਜ਼ੀਆਂ ਦਾ ਨਿਪਟਾਰਾ ਕਰ ਦਿੱਤਾ। ਕਾਰਜਕਾਰੀ ਚੀਫ਼ ਜਸਟਿਸ ਨਿਤਿਨ ਵਾਸੂਦੇਵ ਸਾਂਬਰੇ ਤੇ ਜਸਟਿਸ ਸੰਜੇ ਸ਼ਰਮਾ ਦੇ ਬੈਂਚ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 226 ਤਹਿਤ ਅਦਾਲਤ ਸਰਕਾਰ ਦੇ ਨੀਤੀਗਤ ਫ਼ੈਸਲੇ ’ਚ ਦਖ਼ਲ ਨਹੀਂ ਦੇ ਸਕਦੀ। ਬੈਂਚ ਨੇ ਇਹ ਵੀ ਮੰਨਿਆ ਕਿ ਇਹ ਲਾਂਘਾ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਪਰ ਰਾਸ਼ਟਰੀ ਸੁਰੱਖਿਆ ਸਭ ਤੋਂ ਉੱਪਰ ਹੈ। ਇਹ ਜਨਹਿਤ ਪਟੀਸ਼ਨ ‘ਪਾਰਦਰਸ਼ਿਤਾ ਪਬਲਿਕ ਵੈੱਲਫੇਅਰ ਫਾਊਂਡੇਸ਼ਨ’ ਵਲੋਂ ਦਾਇਰ ਕੀਤੀ ਗਈ ਸੀ। ਪਟੀਸ਼ਨ ’ਚ ਮੰਗ ਕੀਤੀ ਗਈ ਸੀ ਕਿ ਸਖ਼ਤ ਸੁਰੱਖਿਆ ਪ੍ਰਬੰਧਾਂ ਤੇ ਸੀਮਤ ਗਿਣਤੀ ਨਾਲ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਦੀ ਇਜਾਜ਼ਤ ਦਿੱਤੀ ਜਾਵੇ। ਹਾਈਕੋਰਟ ਨੇ ਕਿਹਾ ਕਿ ਪਟੀਸ਼ਨਕਰਤਾ ਵਲੋਂ ਦਿੱਤਾ ਗਿਆ ਮੰਗ ਪੱਤਰ ਅਜੇ ਵੀ ਸਬੰਧਿਤ ਅਧਿਕਾਰੀਆਂ ਕੋਲ ਵਿਚਾਰ ਅਧੀਨ ਹੈ ਤੇ ਉਮੀਦ ਹੈ ਕਿ 5 ਨਵੰਬਰ 2026 ਨੂੰ ਕੇਂਦਰ ਸਰਕਾਰ ਨੂੰ ਸੌਂਪੇ ਗਏ ਮੰਗ ਪੱਤਰ ’ਤੇ ਸਬੰਧਿਤ ਅਧਿਕਾਰੀ ਗ਼ੌਰ ਕਰਨਗੇ। ਦੱਸਣਯੋਗ ਹੈ ਕਿ ਪਿਛਲੇ ਸਾਲ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੈਦਾ ਹੋਏ ਸੁਰੱਖਿਆ ਹਾਲਾਤਾਂ ਕਾਰਨ ਭਾਰਤ ਸਰਕਾਰ ਨੇ 7 ਮਈ 2025 ਤੋਂ ਇਸ ਲਾਂਘੇ ਨੂੰ ਅਸਥਾਈ ਤੌਰ ’ਤੇ ਬੰਦ ਕਰ ਦਿੱਤਾ ਸੀ।

ਪਿਛਲੀ ਖ਼ਬਰ 25 ਆਈ.ਪੀ.ਐਸ. ਤੇ 6 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਗਲੀ ਖ਼ਬਰ ਅਮਰੀਕਾ ਵਲੋਂ ਭਾਰਤੀ ਵਸਤਾਂ ’ਤੇ 25 ਫ਼ੀਸਦੀ ਟੈਰਿਫ ਲਗਾਉਣ ਦੀ ਤਜਵੀਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।