29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਮਿਤ ਸ਼ਾਹ ਨੇ ਬਿੱਲ ਲਈ ਸਾਰੀਆਂ ਪਾਰਟੀਆਂ ਤੋਂ ਸਮਰਥਨ ਮੰਗਿਆ

ਨਵੀਂ ਦਿੱਲੀ, 28 ਨਵੰਬਰ (ਪੀ. ਟੀ. ਆਈ.)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ ਔਰਤਾਂ ਲਈ 33 ਫ਼ੀਸਦੀ ਰਾਖਵੇਂਕਰਨ ਨੂੰ ਲਾਗੂ ਕਰਨ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੰਵਿਧਾਨ (132ਵੀਂ) ਸੋਧ ਬਿੱਲ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ । ਉਨ੍ਹਾਂ ਇਸ ਨੂੰ ਇਤਿਹਾਸਕ ...

ਅਜੀਤ ਡੈਸਕ 29-11-2026

ਨਵੀਂ ਦਿੱਲੀ, 28 ਨਵੰਬਰ (ਪੀ. ਟੀ. ਆਈ.)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ ਔਰਤਾਂ ਲਈ 33 ਫ਼ੀਸਦੀ ਰਾਖਵੇਂਕਰਨ ਨੂੰ ਲਾਗੂ ਕਰਨ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੰਵਿਧਾਨ (132ਵੀਂ) ਸੋਧ ਬਿੱਲ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ । ਉਨ੍ਹਾਂ ਇਸ ਨੂੰ ਇਤਿਹਾਸਕ ਪਹਿਲਕਦਮੀ ਦੱਸਿਆ । ਕੇਂਦਰੀ ਮੰਤਰੀ ਮੰਡਲ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ । ਇਸ ਤਹਿਤ ਲੋਕ ਸਭਾ ਦੀਆਂ ਸੀਟਾਂ 543 ਤੋਂ ਵਧਾ ਕੇ ਵੱਧ ਤੋਂ ਵੱਧ 850 ਕਰਨ ਦੀ ਤਜਵੀਜ਼ ਹੈ । ਨਵੀਂ ਹੱਦਬੰਦੀ 2011 ਦੀ ਮਰਦਮਸ਼ੁਮਾਰੀ ਦੇ ਆਧਾਰ ’ਤੇ ਹੋਵੇਗੀ । ਸੰਸਦ ਦਾ ਵਿਸ਼ੇਸ਼ ਇਜਲਾਸ 30 ਨਵੰਬਰ ਤੋਂ ਸ਼ੁਰੂ ਹੋਵੇਗਾ। ਬਿੱਲ ਪਾਸ ਕਰਨ ਲਈ ਦੋਵਾਂ ਸਦਨਾਂ ਵਿੱਚ ਦੋ-ਤਿਹਾਈ ਬਹੁਮਤ ਲਾਜ਼ਮੀ ਹੈ ।

ਪਿਛਲੀ ਖ਼ਬਰ ਮਹਿਲਾ ਰਾਖਵਾਂਕਰਨ ਤੇ ਹੱਦਬੰਦੀ ਨਾਲ ਜੁੜੇ ਤਿੰਨ ਬਿੱਲਾਂ ’ਤੇ ਸੋਮਵਾਰ ਨੂੰ ਵਿਚਾਰ ਕਰੇਗੀ ਲੋਕ ਸਭਾ ਅਗਲੀ ਖ਼ਬਰ ਜੇਕਰ ਕੋਈ ਬਿੱਲ ਦਾ ਵਿਰੋਧ ਕਰਦਾ ਹੈ ਤਾਂ ਨਾ ਸਿਰਫ਼ ਔਰਤਾਂ, ਸਗੋਂ ਪੂਰਾ ਦੇਸ਼ ਮੁਆਫ਼ ਨਹੀਂ ਕਰੇਗਾ-ਰਿਜਿਜੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।