29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਲੁਧਿਆਣਾ ’ਚ ਔਰਤ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ’ਚ ਚਾਰ ਨੂੰ ਮੌਤ ਤੱਕ ਉਮਰ ਕੈਦ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਵਧੀਕ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਨੇ ਔਰਤ ਨਾਲ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਚਾਰ ਦੋਸ਼ੀਆਂ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦ ਕਿ ਦੋ ਨੌਜਵਾਨਾਂ ਨੂੰ ਦੋਸ਼ ਸਾਬਤ ਨਾ ਹੋਣ ’ਤੇ ਬਰੀ ਕਰ ਦਿੱਤਾ। ਅਦਾਲਤ ਵਲੋਂ ਇਨ੍ਹਾਂ ਦੋਸ਼ੀਆਂ ਨੂੰ 2 ਲੱਖ 20 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਵੀ ਹੁਕਮ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ 21 ਅਕਤੂਬਰ 2024 ਨੂੰ ਪੀੜਤ ਔਰਤ ਦੇ ਭਰਾ ਦੀ ਸ਼ਿਕਾਇਤ ’ਤੇ...

ਅਜੀਤ ਡੈਸਕ 29-11-2026

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਵਧੀਕ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਨੇ ਔਰਤ ਨਾਲ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਚਾਰ ਦੋਸ਼ੀਆਂ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦ ਕਿ ਦੋ ਨੌਜਵਾਨਾਂ ਨੂੰ ਦੋਸ਼ ਸਾਬਤ ਨਾ ਹੋਣ ’ਤੇ ਬਰੀ ਕਰ ਦਿੱਤਾ। ਅਦਾਲਤ ਵਲੋਂ ਇਨ੍ਹਾਂ ਦੋਸ਼ੀਆਂ ਨੂੰ 2 ਲੱਖ 20 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਵੀ ਹੁਕਮ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ 21 ਅਕਤੂਬਰ 2024 ਨੂੰ ਪੀੜਤ ਔਰਤ ਦੇ ਭਰਾ ਦੀ ਸ਼ਿਕਾਇਤ ’ਤੇ ਸੌਰਵ ਉਰਫ਼ ਸੋਨੂੰ, ਸੁਨੀਲ ਕੁਮਾਰ ਉਰਫ਼ ਛੋਟੂ, ਦਮਨ ਸ਼ਰਮਾ, ਸੰਨੀ ਕੁਮਾਰ ਅਤੇ ਇਨ੍ਹਾਂ ਦੇ ਦੋ ਹੋਰ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਰਿਪੋਰਟ ’ਚ ਪੀੜਤ ਔਰਤ ਦੇ ਭਰਾ ਨੇ ਦੱਸਿਆ ਸੀ ਕਿ ਉਸ ਦੀ ਭੈਣ (37) ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੀ ਸੀ। 17 ਅਕਤੂਬਰ 2024 ਨੂੰ ਉਹ ਘਰੋਂ ਸਾਮਾਨ ਲੈਣ ਗਈ, ਪਰ ਵਾਪਸ ਨਹੀਂ ਆਈ। ਭਾਲ ਕਰਨ ’ਤੇ ਉਸ ਦਾ ਕਿਧਰੇ ਵੀ ਪਤਾ ਨਾ ਲੱਗਾ, ਜਿਸ ’ਤੇ ਪਰਿਵਾਰ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਚਾਰ ਦਿਨ ਬਾਅਦ ਪੁਲਿਸ ਵਲੋਂ ਪੀੜਤਾ ਨੂੰ ਚੀਮਾ ਚੌਕ ਨੇੜੇ ਇਕ ਪਾਰਕ ’ਚੋਂ ਬਰਾਮਦ ਕੀਤਾ ਗਿਆ। ਜਾਂਚ ਦੌਰਾਨ ਇਹ ਤੱਥ ਸਾਹਮਣੇ ਆਏ ਕਿ ਉਕਤ ਦੋਸ਼ੀ ਪੀੜਤਾ ਨੂੰ ਅਗਵਾ ਕਰਕੇ ਸੂਫ਼ੀਆ ਬਾਗ ਚੌਕ ਨੇੜੇ ਇਕ ਹੋਟਲ ਵਿਚ ਲੈ ਗਏ ਸਨ, ਜਿਥੇ ਕਿ ਉਨ੍ਹਾਂ ਨੇ ਪੀੜਤਾ ਨੂੰ ਸ਼ਰਾਬ ਪਿਲਾਈ ਅਤੇ ਉਸ ਦਾ ਸਮੂਹਿਕ ਜਬਰ ਜਨਾਹ ਕੀਤਾ। ਪੁਲਿਸ ਨੇ ਜਦੋਂ ਹੋਟਲ ਦੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਤਾਂ ਇਨ੍ਹਾਂ ਦੋਸ਼ੀਆਂ ਬਾਰੇ ਅਹਿਮ ਸੁਰਾਗ ਹਾਸਿਲ ਹੋਏ, ਜਿਸ ਆਧਾਰ ’ਤੇ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਅਦਾਲਤ ਵਿਚ ਸਰਕਾਰੀ ਪੱਖ ਵਲੋਂ 17 ਗਵਾਹਾਂ ਦੇ ਬਿਆਨ ਕਲਮਬੰਦ ਕੀਤੇ ਗਏ ਤੇ ਇਨ੍ਹਾਂ ਚਾਰਾਂ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਇਨ੍ਹਾਂ ਦੇ ਦੋ ਸਾਥੀਆਂ ਰੋਹਿਤ ਜੌਲੀ ਤੇ ਰਮਨ ਕੁਮਾਰ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ।

ਪਿਛਲੀ ਖ਼ਬਰ ਧਾਰਾ 370 ਖ਼ਤਮ ਹੋਣ ਤੋਂ ਬਾਅਦ ਅੱਤਵਾਦ ਨੂੰ ਕਾਫ਼ੀ ਹੱਦ ਤੱਕ ਕਾਬੂ ਕੀਤਾ- ਰਾਜਨਾਥ ਅਗਲੀ ਖ਼ਬਰ ਪਠਾਨਕੋਟ ’ਚ ਈ.ਡੀ. ਦੀ ਛਾਪੇਮਾਰੀ ਦੌਰਾਨ 500 ਕਰੋੜ ਦੇ ਘੁਟਾਲੇ ਦਾ ਖੁਲਾਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।