ਜੰਮੂ, 28 ਨਵੰਬਰ (ਪੀ.ਟੀ.ਆਈ)-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਧਾਰਾ 370 ਖਤਮ ਹੋਣ ਤੋਂ ਬਾਅਦ ਜੰਮੂ-ਕਸ਼ਮੀਰ ਵਿਚ ਅੱਤਵਾਦ ਨੂੰ ਕਾਫ਼ੀ ਹੱਦ ਤੱਕ ਕਾਬੂ ਕੀਤਾ ਗਿਆ ਹੈ। ਜੰਮੂ ਵਿਚ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਨੇ ਧਾਰਾ 370 ਨੂੰ ਰੱਦ ਕਰਨ ਦੇ ਭਾਜਪਾ ਦੇ ਵਾਅਦੇ ਨੂੰ ਵੀ ਯਾਦ ਕੀਤਾ ਅਤੇ ਕਿਹਾ ਕਿ ਪਾਰਟੀ ਨੇ ਆਪਣੀ ਵਚਨਬੱਧਤਾ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 370 ਰੱਦ ਹੋਣ ਤੋਂ ਬਾਅਦ ਜੰਮੂ-ਕਸ਼ਮੀਰ ਨੂੰ ਭਾਰਤ ਦਾ ਇੱਕ ਵਿਕਸਤ ਰਾਜ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਨੇ ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਕਾਂਗਰਸ ’ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪਾਰਟੀ ਆਪਣੇ ਦਾਅਵਿਆਂ ਦੀ ਪੁਸ਼ਟੀ ਕਰਨ ਲਈ ਕੋਈ ਵੀ ਸਬੂਤ ਦੇਣ ’ਚ ਅਸਫਲ ਰਹੀ ਹੈ ਅਤੇ ਇਸ ਦੀ ਬਜਾਏ ਭਾਵਨਾਵਾਂ ’ਤੇ ਨਿਰਭਰ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੋਦੀ ਜੀ ਕਿਤੇ ਨਹੀਂ ਜਾ ਰਹੇ। ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਕਾਂਗਰਸ ਦੇ ਬਿਸਤਰੇ ਗੋਲ ਕਰਨ ਦਾ ਸਮਾਂ ਆ ਗਿਆ ਹੈ। ਕਾਂਗਰਸ ਜਾਵੇਗੀ ਅਤੇ ਮੋਦੀ ਜੀ ਕਿਤੇ ਨਹੀਂ ਜਾ ਰਹੇ।ਚੋਣ ਬੇਨਿਯਮੀਆਂ ਦੇ ਦੋਸ਼ ਵਾਰ-ਵਾਰ ਉਠਾਉਣ ਲਈ ਕਾਂਗਰਸ ਦੀ ਆਲੋਚਨਾ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਭਾਵਨਾਵਾਂ ’ਤੇ ਨਹੀਂ ਚੱਲਦਾ।
ਧਾਰਾ 370 ਖ਼ਤਮ ਹੋਣ ਤੋਂ ਬਾਅਦ ਅੱਤਵਾਦ ਨੂੰ ਕਾਫ਼ੀ ਹੱਦ ਤੱਕ ਕਾਬੂ ਕੀਤਾ- ਰਾਜਨਾਥ
ਜੰਮੂ, 28 ਨਵੰਬਰ (ਪੀ.ਟੀ.ਆਈ)-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਧਾਰਾ 370 ਖਤਮ ਹੋਣ ਤੋਂ ਬਾਅਦ ਜੰਮੂ-ਕਸ਼ਮੀਰ ਵਿਚ ਅੱਤਵਾਦ ਨੂੰ ਕਾਫ਼ੀ ਹੱਦ ਤੱਕ ਕਾਬੂ ਕੀਤਾ ਗਿਆ ਹੈ। ਜੰਮੂ ਵਿਚ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਨੇ ਧਾਰਾ 370 ਨੂੰ ਰੱਦ ਕਰਨ ਦੇ ਭਾਜਪਾ ਦੇ ਵਾਅਦੇ ਨੂੰ ਵੀ ਯਾਦ ਕੀਤਾ ਅਤੇ ਕਿਹਾ ਕਿ ਪਾਰਟੀ ਨੇ ਆਪਣੀ ਵਚਨਬੱਧਤਾ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 370 ਰੱਦ ਹੋਣ ਤੋਂ ਬਾਅਦ ਜੰਮੂ-ਕਸ਼ਮੀਰ ਨੂੰ ਭਾਰਤ ਦਾ ਇੱਕ ਵਿਕਸਤ ਰਾਜ ਬਣਨ ਤੋਂ...
ਅਜੀਤ ਡੈਸਕ
29-11-2026