29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਫ਼ਗਾਨਿਸਤਾਨ ਦੇ ਸਕੂਲ ’ਚ ਭਿਆਨਕ ਧਮਾਕਾ, 11 ਮੌਤਾਂ

ਅੰਮ੍ਰਿਤਸਰ, 28 ਨਵੰਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੇ ਪੂਰਬੀ ਕੁਨਾਰ ਸੂਬੇ ’ਚ ਇਕ ਮਿਡਲ ਸਕੂਲ ਨੇੜੇ ਹੋਏ ਜ਼ਬਰਦਸਤ ਧਮਾਕੇ ਨੇ ਦਹਿਸ਼ਤ ਫੈਲਾ ਦਿੱਤੀ । ਇਸ ਹਾਦਸੇ ’ਚ ਵਿਦਿਆਰਥੀਆਂ ਸਮੇਤ 11 ਲੋਕਾਂ ਦੀ ਮੌਤ ਤੇ 110 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ । ਧਮਾਕਾ ਸਵੇਰੇ ਕਰੀਬ 10 ਵਜੇ ਅਸਦਾਬਾਦ ਸ਼ਹਿਰ ਦੇ ਬਾਹਰੀ ਇਲਾਕੇ ਸੇਰੋ ਸਥਿਤ ਸਕੂਲ ’ਚ ਹੋਇਆ। ਧਮਾਕੇ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਸਕੂਲ ਦੀ ਇਮਾਰਤ ਦੇ ਨਾਲ-ਨਾਲ ਨੇੜਲੇ ਘਰਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ । ਕੁਨਾਰ ਪੁਲਿਸ ਦੇ ਬੁਲਾਰੇ ਫਰੀਦ...

ਅਜੀਤ ਡੈਸਕ 29-11-2026

ਅੰਮ੍ਰਿਤਸਰ, 28 ਨਵੰਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੇ ਪੂਰਬੀ ਕੁਨਾਰ ਸੂਬੇ ’ਚ ਇਕ ਮਿਡਲ ਸਕੂਲ ਨੇੜੇ ਹੋਏ ਜ਼ਬਰਦਸਤ ਧਮਾਕੇ ਨੇ ਦਹਿਸ਼ਤ ਫੈਲਾ ਦਿੱਤੀ । ਇਸ ਹਾਦਸੇ ’ਚ ਵਿਦਿਆਰਥੀਆਂ ਸਮੇਤ 11 ਲੋਕਾਂ ਦੀ ਮੌਤ ਤੇ 110 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ । ਧਮਾਕਾ ਸਵੇਰੇ ਕਰੀਬ 10 ਵਜੇ ਅਸਦਾਬਾਦ ਸ਼ਹਿਰ ਦੇ ਬਾਹਰੀ ਇਲਾਕੇ ਸੇਰੋ ਸਥਿਤ ਸਕੂਲ ’ਚ ਹੋਇਆ। ਧਮਾਕੇ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਸਕੂਲ ਦੀ ਇਮਾਰਤ ਦੇ ਨਾਲ-ਨਾਲ ਨੇੜਲੇ ਘਰਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ । ਕੁਨਾਰ ਪੁਲਿਸ ਦੇ ਬੁਲਾਰੇ ਫਰੀਦ ਦੇਹਕਾਨ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਧਮਾਕੇ ਤੋਂ ਬਾਅਦ ਕਈ ਵਿਦਿਆਰਥੀਆਂ ਦੇ ਮਾਰੇ ਜਾਣ ਤੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ । ਰਾਹਤ ਤੇ ਜਾਂਚ ਟੀਮਾਂ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜਾਂ ’ਚ ਜੁੱਟ ਗਈਆਂ । ਉੱਥੇ ਹੀ ਸਥਾਨਕ ਮੀਡੀਆ ਮੁਤਾਬਕ ਇਮਾਰਤ ਦੇ ਨੁਕਸਾਨ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ ਹੈ। ਤਾਲਿਬਾਨ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਅਬਦੁਲ ਮਤੀਨ ਕਾਨੀ ਅਨੁਸਾਰ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਧਮਾਕਾ ਮਾਈਨਿੰਗ ਕੰਪਨੀਆਂ ਦੇ ਇਕ ਡਿਪੂ ’ਚ ਰੱਖੀ ਵਿਸਫੋਟਕ ਸਮੱਗਰੀ ਕਾਰਨ ਹੋ ਸਕਦਾ ਹੈ। ਅਧਿਕਾਰੀਆਂ ਨੂੰ ਸੁਰੱਖਿਆ ਨਿਯਮਾਂ ਦੀ ਅਣਦੇਖੀ ਦਾ ਸ਼ੱਕ ਹੈ। ਹਾਲਾਂਕਿ, ਕੁਝ ਸਥਾਨਕ ਲੋਕਾਂ ਨੇ ਪਾਕਿਸਤਾਨੀ ਫ਼ੌਜ ਦੇ ਡਰੋਨ ਹਮਲੇ ਦਾ ਖ਼ਦਸ਼ਾ ਵੀ ਜਤਾਇਆ ਹੈ, ਜਿਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ । ਹਸਪਤਾਲ ਮੁਖੀ ਮੌਲਾ ਦਾਦ ਮੁਤਾਬਕ ਜ਼ਖ਼ਮੀਆਂ ’ਤੇ ਇਲਾਜ ਦਾ ਭਾਰੀ ਦਬਾਅ ਹੈ। ਗੰਭੀਰ ਜ਼ਖ਼ਮੀਆਂ ਨੂੰ ਜਲਾਲਾਬਾਦ ਭੇਜਿਆ ਗਿਆ ਹੈ। ਘਟਨਾ ਮਗਰੋਂ ਅਸਦਾਬਾਦ ਬਾਜ਼ਾਰ ਬੰਦ ਕਰ ਦਿੱਤਾ ਗਿਆ ਤੇ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ । ਧਮਾਕੇ ਦੇ ਅਸਲ ਕਾਰਨਾਂ ਦੀ ਜਾਂਚ ਜਾਰੀ ਹੈ।

 

ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨੇ ਲੋਕਾਂ ਅੰਦਰ ਭਰਿਆ ਨਵਾਂ ਜੋਸ਼ ਤੇ ਉਤਸ਼ਾਹ-ਢੀਂਡਸਾ ਅਗਲੀ ਖ਼ਬਰ ‘ਇੰਡੀਆ’ ਗੱਠਜੋੜ ਹੱਦਬੰਦੀ ਬਿੱਲ ਦਾ ਕਰੇਗਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।