23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪਿੰਡ ਸੁਲਤਾਨਵਿੰਡ ਅਤੇ ਭਾਈ ਗੁਰਦਾਸ ਜੀ ਨਗਰ ’ਚ ਵਿਆਪਕ ਅਸਰ ਰਿਹਾ

ਸੁਲਤਾਨਵਿੰਡ, 21 ਅਗਸਤ (ਗੁਰਨਾਮ ਸਿੰਘ ਬੁੱਟਰ)ਂਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ‘ਬੰਦੀ ਸਿੱਖਾਂ’ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਪ੍ਰਮੁੱਖ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਵਿਆਪਕ ਅਤੇ ਪੂਰਨ ਅਸਰ ਦੇਖਣ ਨੂੰ ਮਿਲਿਆ। ਇਸ ਰੋਸ ਪ੍ਰਦਰਸ਼ਨ ਦੇ ਤਹਿਤ ਇਤਿਹਾਸਕ ਪਿੰਡ ਸੁਲਤਾਨਵਿੰਡ ਅਤੇ ਭਾਈ ਗੁਰਦਾਸ ਜੀ ਨਗਰ (ਨਿਊ ਅੰਮ੍ਰਿਤਸਰ) ਖੇਤਰ ਪੂਰੀ ਤਰ੍ਹਾਂ ਮੁਕੰਮਲ ਬੰਦ ਰਹੇ।

ਅਜੀਤ ਡੈਸਕ 23-08-2026
ਸੁਲਤਾਨਵਿੰਡ, 21 ਅਗਸਤ (ਗੁਰਨਾਮ ਸਿੰਘ ਬੁੱਟਰ)ਂਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ‘ਬੰਦੀ ਸਿੱਖਾਂ’ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਪ੍ਰਮੁੱਖ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਵਿਆਪਕ ਅਤੇ ਪੂਰਨ ਅਸਰ ਦੇਖਣ ਨੂੰ ਮਿਲਿਆ। ਇਸ ਰੋਸ ਪ੍ਰਦਰਸ਼ਨ ਦੇ ਤਹਿਤ ਇਤਿਹਾਸਕ ਪਿੰਡ ਸੁਲਤਾਨਵਿੰਡ ਅਤੇ ਭਾਈ ਗੁਰਦਾਸ ਜੀ ਨਗਰ (ਨਿਊ ਅੰਮ੍ਰਿਤਸਰ) ਖੇਤਰ ਪੂਰੀ ਤਰ੍ਹਾਂ ਮੁਕੰਮਲ ਬੰਦ ਰਹੇ। ਇਲਾਕੇ ਦੇ ਸਮੂਹ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੇ ਬੰਦੀ ਸਿੱਖਾਂ ਦੀ ਰਿਹਾਈ ਦੇ ਹੱਕ ਵਿਚ ਆਪਣੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਪੂਰਨ ਤੌਰ ‘ਤੇ ਬੰਦ ਰੱਖ ਕੇ ਇਸ ਵਿਰੋਧ ਪ੍ਰਦਰਸ਼ਨ ਦਾ ਪੁਰਜ਼ੋਰ ਸਮਰਥਨ ਕੀਤਾ। ਆਮ ਜਨਤਾ ਦੀ ਸਹੂਲਤ ਅਤੇ ਸੰਕਟਕਾਲੀਨ ਸਥਿਤੀਆਂ ਨੂੰ ਧਿਆਨ ਵਿਚ ਰੱਖਦੇ ਹੋਏ, ਕੇਵਲ ਮੈਡੀਕਲ ਸਟੋਰਾਂ ਅਤੇ ਜ਼ਰੂਰੀ ਸਿਹਤ ਸੇਵਾਵਾਂ ਨੂੰ ਹੀ ਬੰਦ ਤੋਂ ਛੋਟ ਦਿੱਤੀ ਗਈ ਸੀ।
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੇ ‘ਪੰਜਾਬ ਬੰਦ’ ਦੇ ਸੱਦੇ ਨੂੰ ‘ਗੁਰੂ ਨਗਰੀ’ ’ਚ ਮਿਲਿਆ ‘ਭਰਵਾਂ ਹੁੰਗਾਰਾ’ ਅਗਲੀ ਖ਼ਬਰ ਬਾਬਾ ਦਰਗਾਹੀ ਸ਼ਾਹ ਵਿਖੇ 46ਵਾਂ ਮੇਲਾ ਮੁਬਾਰਕ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।