23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ- ਡੀ.ਸੀ.

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਸ਼ੁਰੂਆਤ ਤੋਂ ਪਹਿਲਾਂ ਸੂਬੇ ਭਰ ਵਿਚ 12 ਅਗਸਤ ਤੋਂ ਸ਼ੁਰੂ ਕੀਤੀ ਟਾਰਚ ਰਿਲੇਅ 23 ਅਗਸਤ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਪਹੁੰਚ ਰਹੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਹੁੰਦੀ ਹੋਈ ਐਤਵਾਰ ਨੂੰ ਮੇਹਟੀਆਣਾ ਤੋਂ ਹੁਸ਼ਿਆਰਪੁਰ ਵਿਚ ਦਾਖ਼ਲ ਹੋਵੇਗੀ ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ। 23-08-2026
ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਸ਼ੁਰੂਆਤ ਤੋਂ ਪਹਿਲਾਂ ਸੂਬੇ ਭਰ ਵਿਚ 12 ਅਗਸਤ ਤੋਂ ਸ਼ੁਰੂ ਕੀਤੀ ਟਾਰਚ ਰਿਲੇਅ 23 ਅਗਸਤ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਪਹੁੰਚ ਰਹੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਹੁੰਦੀ ਹੋਈ ਐਤਵਾਰ ਨੂੰ ਮੇਹਟੀਆਣਾ ਤੋਂ ਹੁਸ਼ਿਆਰਪੁਰ ਵਿਚ ਦਾਖ਼ਲ ਹੋਵੇਗੀ । ਉਨ੍ਹਾਂ ਦੱਸਿਆ ਕਿ ਮੇਹਟੀਆਣਾ ਵਿਖੇ ਵਿਧਾਇਕ ਡਾ. ਇਸ਼ਾਂਕ ਕੁਮਾਰ, ਅਰਜੁਨਾ ਐਵਾਰਡੀ ਗੁਰਦੇਵ ਸਿੰਘ ਗਿੱਲ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਸ ਦਾ ਸਵਾਗਤ ਕੀਤਾ ਜਾਵੇਗਾ। ਇਸ ਤੋਂ ਬਾਅਦ ਟਾਰਚ ਰਿਲੇਅ ਪਿੰਡ ਮੇਹਟੀਆਣਾ ਤੋਂ ਹੁੰਦੀ ਹੋਈ ਦੁਪਹਿਰ 12 ਵਜੇ ਇੰਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਪਹੁੰਚੇਗੀ। ਇੰਡੋਰ ਸਟੇਡੀਅਮ ਵਿਖੇ ਖੇਡ ਵਿਭਾਗ ਦੇ ਕੋਚਾਂ ਤੇ ਅੰਤਰਰਾਸ਼ਟਰੀ ਖਿਡਾਰੀਆਂ ਵੱਲੋਂ ਟਾਰਚ ਰਿਲੇਅ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਡਾ. ਇਸ਼ਾਂਕ ਕੁਮਾਰ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਤੇ ਵੱਖ-ਵੱਖ ਖੇਡਾਂ ਦੇ ਪ੍ਰਸਿੱਧ ਸਾਬਕਾ ਖਿਡਾਰੀ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ 24 ਅਗਸਤ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਇਸ ਟਾਰਚ ਰਿਲੇਅ ਨੂੰ ਰਸਮੀ ਤੌਰ ’ਤੇ ਜ਼ਿਲ੍ਹਾ ਪਠਾਨਕੋਟ ਪੁੱਜੇਗੀ।
ਪਿਛਲੀ ਖ਼ਬਰ ਟਰੈਫ਼ਿਕ ਨਿਯਮਾਂ ਦੀਆਂ ਸ਼ਰੇਆਮ ਤੇ ਬੇਖ਼ੌਫ ਧੱਜੀਆਂ ਉਡਾ ਰਹੇ ਹਨ ਰੇਤ ਅਤੇ ਬਜਰੀ ਵਾਲੇ ਟਿੱਪਰ ਅਗਲੀ ਖ਼ਬਰ 1 ਦੇਸੀ ਪਿਸਤੌਲ ਤੇ 15 ਜ਼ਿੰਦਾ ਕਾਰਤੂਸਾਂ ਸਮੇਤ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।