24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਕੇ.ਐਮ.ਐਸ. ਕਾਲਜ ਵਿਖੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਉਦਘਾਟਨ

ਦਸੂਹਾ, 22 ਅਗਸਤ (ਭੁੱਲਰ)- ਕੇ. ਐਮ.

ਕੇ.ਐਮ.ਐਸ. ਕਾਲਜ ਦਸੂਹਾ ਵਿਖੇ ਉਦਘਾਟਨ ਕਰਦੇ ਹੋਏ ਵਿਜੇ ਸ਼ਰਮਾ ਨਾਲ ਹੋਰ ਸ਼ਖ਼ਸੀਅਤਾਂ। ਤਸਵੀਰ : ਭੁੱਲਰ 23-08-2026
ਦਸੂਹਾ, 22 ਅਗਸਤ (ਭੁੱਲਰ)- ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਦਸੂਹਾ ਵਿਖੇ ਬੈਚਲਰ ਆਫ਼ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨੀਕਸ ਦੇ ਨਵੇਂ ਵਿਭਾਗ “ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ” ਦਾ ਸ਼ੁੱਭ ਉਦਘਾਟਨ ਵਿਜੇ ਸ਼ਰਮਾ ਜੋ ਕਿ ਉੱਘੇ ਸਮਾਜ ਸੇਵੀ ਤੇ ਸਫਲ ਕਾਰੋਬਾਰ ਵਲੋਂ ਕੀਤਾ ਗਿਆ। ਇਸ ਮੌਕੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਪ੍ਰਿੰਸੀਪਲ ਡਾ. ਮਾਨਵ ਸੈਣੀ, ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਵਿਜੇ ਸ਼ਰਮਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਵਿਭਾਗ ਦਾ ਨਾਮ ਕਾਲਜ ਦੇ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਦੀ ਯਾਦ ਅਤੇ ਉਨ੍ਹਾਂ ਵਲੋਂ ਸਿੱਖਿਆ ਦੇ ਖੇਤਰ ਵਿਚ ਪਾਏ ਗਏ ਮਹੱਤਵਪੂਰਨ ਯੋਗਦਾਨ ਨੂੰ ਸਮਰਪਿਤ ਕਰਦਿਆਂ ਰੱਖਿਆ ਗਿਆ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਕਿਹਾ ਕਿ ਡਾ. ਸ਼ਬਨਮ ਕੌਰ ਦਾ ਸਿੱਖਿਆ, ਵਿਦਿਆਰਥੀ ਭਲਾਈ ਤੇ ਕਾਲਜ ਦੀ ਤਰੱਕੀ ਪ੍ਰਤੀ ਸਮਰਪਣ ਹਮੇਸ਼ਾ ਪੇ੍ਰਰਨਾ ਦਾ ਸਰੋਤ ਰਹੇਗਾ। ਇਸ ਮੌਕੇ ਵਿਜੇ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਦੌੜ ਵਿਚ ਸ਼ਾਮਿਲ ਹੋਣ ਦੀ ਬਜਾਏ ਆਪਣੇ ਦੇਸ਼ ਵਿਚ ਰਹਿ ਕੇ ਮਿਹਨਤ ਨਾਲ ਆਪਣੇ ਭਵਿੱਖ ਨੂੰ ਸੰਵਾਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਵੀ ਅੱਜ ਨੌਜਵਾਨਾਂ ਲਈ ਰੋਜ਼ਗਾਰ ਅਤੇ ਕਰੀਅਰ ਦੇ ਬੇਸ਼ੁਮਾਰ ਮੌਕੇ ਮੌਜੂਦ ਹਨ। ਇਸ ਮੌਕੇ ਮਮਤਾ ਚੌਧਰੀ, ਇਨਾਇਤ ਕੌਰ, ਡਾ. ਦਿਲਬਾਗ ਸਿੰਘ ਹੁੰਦਲ, ਸਾਰੇ ਵਿਭਾਗਾਂ ਦੇ ਫੈਕਲਟੀ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਨੂੰ 50 ਹਜ਼ਾਰ ਦਾ ਚੈੱਕ ਭੇਟ ਅਗਲੀ ਖ਼ਬਰ ਟਿਊਬਵੈੱਲਾਂ ਤੋਂ ਦੋ ਮੋਟਰਾਂ ਦੀਆਂ ਕੇਬਲਾਂ ਵੱਢੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।