25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪਗੜੀ ਸੰਭਾਲ ਜੱਟਾ ਲਹਿਰ ਦੇ ਆਗੂਆਂ ਦੀ ਮੀਟਿੰਗ ਹੋਈ

ਭੰਗਾਲਾ, 23 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਪਗੜੀ ਸੰਭਾਲ ਜੱਟਾ ਲਹਿਰ ਦੇ ਆਗੂਆਂ ਨੇ ਆਪਣੀਆਂ ਵਿਸ਼ੇਸ਼ ਮੰਗਾਂ ਨੂੰ ਲੈ ਕੇ ਇੱਕ ਮੀਟਿੰਗ ਖੇਤੀਬਾੜੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਨਾਲ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਇੱਕ ਮੰਗ ਪੱਤਰ ਖੇਤੀਬਾੜੀ ਮੰਤਰੀ ਪੰਜਾਬ ਨੂੰ ਖੇਤੀਬਾੜੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਰਾਹੀਂ ਭੇਜਿਆ।

ਅਜੀਤ ਡੈਸਕ 24-08-2026
ਭੰਗਾਲਾ, 23 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਪਗੜੀ ਸੰਭਾਲ ਜੱਟਾ ਲਹਿਰ ਦੇ ਆਗੂਆਂ ਨੇ ਆਪਣੀਆਂ ਵਿਸ਼ੇਸ਼ ਮੰਗਾਂ ਨੂੰ ਲੈ ਕੇ ਇੱਕ ਮੀਟਿੰਗ ਖੇਤੀਬਾੜੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਨਾਲ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਇੱਕ ਮੰਗ ਪੱਤਰ ਖੇਤੀਬਾੜੀ ਮੰਤਰੀ ਪੰਜਾਬ ਨੂੰ ਖੇਤੀਬਾੜੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਰਾਹੀਂ ਭੇਜਿਆ। ਆਗੂਆਂ ਨੇ ਕਿਹਾ ਕਿ ਗੰਨੇ ਦਾ ਭਾਅ ਲਾਗਤ ਖ਼ਰਚਿਆਂ ਨੂੰ ਮੁੱਖ ਰੱਖਦੇ ਹੋਏ ਅਤੇ ਖੰਡ ਰੇਟ ਨੂੰ ਮੱਦੇ ਨਜ਼ਰ ਰੱਖਦੇ ਹੋਏ ਘੱਟੋ ਘੱਟ 550 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ, ਇੱਕ ਕੰਟਰੈਕਟ ਪੇਮੈਂਟ ਦੀ ਵਿਵਸਥਾ ਕੀਤੀ ਜਾਵੇ, ਪੰਜਾਬ ਵਿਚ ਗੰਨੇ ਦੀ ਪੜਾਈ ਨਵੰਬਰ ਮਹੀਨੇ ਤੋਂ ਪਹਿਲੇ ਹਫ਼ਤੇ ਤੋਂ ਸ਼ੁਰੂ ਕਰਨ ਦੀ ਮਿੱਲਾਂ ਨੂੰ ਹਦਾਇਤ ਕੀਤੀ ਜਾਵੇ। ਕਿਸਾਨਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਹੋਇਆ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਆਪਣੀਆਂ ਹਾਕੀ ਤੇ ਜਾਇਜ਼ ਮੰਗਾਂ ਸਬੰਧੀ ਉਹ ਸਮੇਂ ਦੀਆਂ ਸਰਕਾਰਾਂ ਦਾ ਧਿਆਨ ਦਿਵਾਉਂਦੇ ਰਹਿੰਦੇ ਹਨ ਪਰ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ। ਇਸ ਮੌਕੇ ਬਲਦੇਵ ਸਿੰਘ, ਜਗੀਰ ਸਿੰਘ, ਜਤਿੰਦਰ ਸਿੰਘ, ਸੁਰਜੀਤ ਸਿੰਘ ਬਿੱਲਾ, ਸਮਿੰਦਰ ਸਿੰਘ ਤੋਂ ਇਲਾਵਾ ਹੋਰ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਤਿੰਨ ਦਿਨਾ ਦੀ ਪੈਰੋਲ ਦੀ ਗੱਲ ਕਰਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੀ ਹੈ ਕੇਂਦਰ ਸਰ... ਅਗਲੀ ਖ਼ਬਰ ਕੁਲਵੀਰ ਸਹੋਤਾ ਤੇ ਡਾ. ਅਰਬਿੰਦ ਧੂਤ ਫੈਪਰੋ ਸੁਸਾਇਟੀ ’ਚ ਡਾਇਰੈਕਟਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।