ਵਿਧਾਇਕ ਜਿੰਪਾ ਵਲੋਂ ਪਿੰਡ ਨਾਰੂ ਨੰਗਲ ਖ਼ਾਸ ’ਚ ਖੇਡ ਮੈਦਾਨ ਦਾ ਉਦਘਾਟਨ
ਹੁਸ਼ਿਆਰਪੁਰ, 26 ਅਗਸਤ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਨਾਰੂ ਨੰਗਲ ਖਾਸ ਵਿਚ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਵਿਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ।
ਅਜੀਤ ਡੈਸਕ
27-08-2026