27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਖ਼ਾਲਸਾ ਕਾਲਜ ’ਚ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ

ਗੜ੍ਹਦੀਵਾਲਾ, 26 ਅਗਸਤ (ਚੱਗਰ)- ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੋਸਟ ਗ੍ਰੈਜੂਏਟ ਕਲਾਸਾਂ (ਐੱਮ.

ਅਜੀਤ ਡੈਸਕ 27-08-2026
ਗੜ੍ਹਦੀਵਾਲਾ, 26 ਅਗਸਤ (ਚੱਗਰ)- ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੋਸਟ ਗ੍ਰੈਜੂਏਟ ਕਲਾਸਾਂ (ਐੱਮ.ਏ. (ਪੰਜਾਬੀ), ਐੱਮ.ਏ.(ਪੋਲੀਟੀਕਲ ਸਾਇੰਸ), ਐੱਮ. ਕਾਮ. ਐੱਮ.ਐੱਸ-ਸੀ (ਕੈਮਿਸਟਰੀ) ਅਤੇ ਪੀ.ਜੀ.ਡੀ.ਸੀ.ਏ.) ਦੇ ਪਹਿਲੇ ਸਾਲ ਵਿਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੇ ਸਵਾਗਤ ਲਈ ਇੰਡਕਸ਼ਨ ਪ੍ਰੋਗਰਾਮ ਦਾ ਕਰਵਾਇਆਂ ਗਿਆ। ਇਸ ਮੌਕੇ ਵਾਇਸ ਪ੍ਰਿੰਸੀਪਲ ਸੰਜੀਵ ਸਿੰਘ ਨੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਜਦਕਿ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਪਣੇ-ਆਪਣੇ ਵਿਭਾਗਾਂ ਦੀਆਂ ਗਤੀਵਿਧੀਆਂ, ਪਾਠਕ੍ਰਮ, ਲਾਇਬ੍ਰੇਰੀ, ਐਨ.ਐਸ.ਐਸ., ਐਨ.ਸੀ.ਸੀ., ਪਲੇਸਮੈਂਟ ਸੈੱਲ, ਕੈਰੀਅਰ ਮਾਰਗਦਰਸ਼ਨ ਅਤੇ ਹੋਰ ਵਿਦਿਆਰਥੀ ਭਲਾਈ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਕਾਲਜ ਦੀਆਂ ਅਨੁਸ਼ਾਸਨਿਕ ਨੀਤੀਆਂ, ਪ੍ਰੀਖਿਆ ਪ੍ਰਣਾਲੀ ਅਤੇ ਡਿਜੀਟਲ ਸਹੂਲਤਾਂ ਤੋਂ ਵੀ ਜਾਣੂ ਕਰਵਾਇਆ। ਮੈਡਮ ਕਮਲਜੀਤ ਕੌਰ ਤੇ ਡਾ. ਪੰਕਜ ਸ਼ਰਮਾ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੀ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਲਈ ਸਾਹਿੱਤਿਕ, ਸੱਭਿਆਚਾਰਕ, ਖੇਡ ਅਤੇ ਸਮਾਜ ਸੇਵੀ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ, ਜਦਕਿ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਅਨੁਸ਼ਾਸਨ, ਮਿਹਨਤ ਅਤੇ ਉੱਚੇ ਨੈਤਿਕ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਨਵੇਂ ਦਾਖ਼ਲ ਹੋਏ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸੇਵਾ-ਮੁਕਤ ਲੈਫ਼ਟੀਨੈਂਟ ਜਨਰਲ ਸੁਰਿੰਦਰ ਮੋਹਨ ਮਾਤਾ ਕਾਮਾਕਸ਼ੀ ਦੇਵੀ ਦਰਬਾਰ ਵਿਖੇ ਪਹੁੰਚੇ ਅਗਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਪਿੰਡ ਨਾਰੂ ਨੰਗਲ ਖ਼ਾਸ ’ਚ ਖੇਡ ਮੈਦਾਨ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।