27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਭਗਵਾਨ ਸ੍ਰੀ ਚੰਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ 200 ਅਖੰਡ ਪਾਠ ਦੀ ਲੜੀ ਸ਼ੁਰੂ - ਮਹੰਤ ਰਮਿੰਦਰ ਦਾਸ

ਹੁਸ਼ਿਆਰਪੁਰ, 26 ਅਗਸਤ (ਬਲਜਿੰਦਰਪਾਲ ਸਿੰਘ)- ਭਗਵਾਨ ਸ੍ਰੀ ਚੰਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਸਮਾਗਮ 20 ਸਤੰਬਰ ਦਿਨ ਐਤਵਾਰ ਨੂੰ ਉਦਾਸੀਨ ਆਸ਼ਰਮ ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ, ਹੁਸ਼ਿਆਰਪੁਰ ਵਿਖੇ ਮੁੱਖ ਸੇਵਾਦਾਰ ਮਹੰਤ ਰਮਿੰਦਰ ਦਾਸ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹੰਤ ਰਮਿੰਦਰ ਦਾਸ ਨੇ ਦੱਸਿਆ ਕਿ ਸਮਾਗਮ ਸਬੰਧੀ 200 ਅਖੰਡ ਪਾਠ ਦੀ ਲੜੀ ਦੀ ਆਰੰਭਤਾ ਹੋ ਗਈ ਹੈ, ਜਿਨ੍ਹਾਂ ਦੇ ਭੋਗ 20 ਸਤੰਬਰ ਨੂੰ ਪਾਏ ਜਾਣਗੇ।

ਅਜੀਤ ਡੈਸਕ 27-08-2026
ਹੁਸ਼ਿਆਰਪੁਰ, 26 ਅਗਸਤ (ਬਲਜਿੰਦਰਪਾਲ ਸਿੰਘ)- ਭਗਵਾਨ ਸ੍ਰੀ ਚੰਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਸਮਾਗਮ 20 ਸਤੰਬਰ ਦਿਨ ਐਤਵਾਰ ਨੂੰ ਉਦਾਸੀਨ ਆਸ਼ਰਮ ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ, ਹੁਸ਼ਿਆਰਪੁਰ ਵਿਖੇ ਮੁੱਖ ਸੇਵਾਦਾਰ ਮਹੰਤ ਰਮਿੰਦਰ ਦਾਸ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹੰਤ ਰਮਿੰਦਰ ਦਾਸ ਨੇ ਦੱਸਿਆ ਕਿ ਸਮਾਗਮ ਸਬੰਧੀ 200 ਅਖੰਡ ਪਾਠ ਦੀ ਲੜੀ ਦੀ ਆਰੰਭਤਾ ਹੋ ਗਈ ਹੈ, ਜਿਨ੍ਹਾਂ ਦੇ ਭੋਗ 20 ਸਤੰਬਰ ਨੂੰ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਰਮਾਇਣ ਦੇ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 19 ਸਤੰਬਰ ਨੂੰ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ 20 ਸਤੰਬਰ ਨੂੰ ਗੁਰਮਤਿ ਸਮਾਗਮ ਦੌਰਾਨ ਉਦਾਸੀਨ ਸੰਪਰਦਾਇ, ਨਿਰਮਲੇ, ਸੇਵਾਪੰਥੀ ਮਹਾਂਪੁਰਸ਼ ਤੇ ਹੋਰ ਸੰਪਰਦਾਵਾਂ ਦੇ ਮਹਾਂਪੁਰਸ਼ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਮਹਾਂ ਮੰਡਲੇਸ਼ਵਰ ਸੁਆਮੀ ਹਰੀ ਚੇਤਨਾ ਨੰਦ ਹਰਿਦੁਆਰ ਵਾਲੇ, ਭਾਈ ਮਹਾਂਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਤਿੰਦਰ ਸਿੰਘ ਆਲਮ ਹੁਸ਼ਿਆਰਪੁਰ, ਭਾਈ ਕੁਲਦੀਪ ਸਿੰਘ ਗੁਰਦੁਆਰਾ ਮਿੱਠਾ ਟਿਵਾਣਾ, ਕਥਾਵਾਚਕ ਸੰਤ ਬਹਾਦਰ ਸਿੰਘ ਗੁਰਦੁਆਰਾ ਮਿੱਠਾ ਟਿਵਾਣਾ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਜਥੇ ਤੇ ਡੇਰਾ ਬਾਬਾ ਚਰਨਸ਼ਾਹ ਦੀਆਂ ਬੀਬੀਆਂ ਦੇ ਜਥੇ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ, ਗੁਰਮਤਿ ਵਿਚਾਰਾਂ ਤੇ ਗੁਰਇਤਿਹਾਸ ਰਾਹੀਂ ਨਿਹਾਲ ਕੀਤਾ ਜਾਵੇਗਾ। 26 ਐਚ ਐਸ ਪੀ 09 ਮਹੰਤ ਰਮਿੰਦਰ ਦਾਸ
ਪਿਛਲੀ ਖ਼ਬਰ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਬਿਜਲੀ ਬੋਰਡ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਜ ਪੰਡੋਰੀ ਭਗਤ (ਮੁਕੇਰੀਆਂ) ਵਿਖੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।