29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪੰਜਾਬ ਦੀ ਬਿਹਤਰੀ ਲਈ ਸਮੂਹ ਧਿਰਾਂ ਨੂੰ ਇਕ ਮੰਚ ’ਤੇ ਆਉਣਾ ਪਵੇਗਾ - ਜਥੇਦਾਰ ਮੁਲਤਾਨੀ

ਐਮਾਂ ਮਾਂਗਟ , 28 ਅਗਸਤ ( ਗੁਰਾਇਆ )- ਸਿੱਖ ਸਦਭਾਵਨਾ ਦਲ ਨੇ ਸਮੂਹ ਸਿਆਸੀ ਧਿਰਾਂ , ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਤੇ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਇਕ ਮੰਚ ’ ਤੇ ਇਕੱਠੇ ਹੋਣ ਦਾ ਸੱਦਾ ਦਿੰਦਿਆਂ ਸਾਂਝੇ ਪਲੇਟਫ਼ਾਰਮ ਨੂੰ ਪੰਜਾਬ ਦੇ ਭਲੇ ਲਈ ਲਾਹੇਵੰਦ ਦੱਸਿਆ ਹੈ । ਸਿੱਖ ਸਦਭਾਵਨਾ ਦਲ ਦੇ ਪੰਜਾਬ ਪ੍ਰਧਾਨ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੰਜਾਬ ਦੇ ਮਸਲਿਆਂ ਨੂੰ ਦਰਕਿਨਾਰ ਕਰਕੇ ਕਰਜ਼ੇ ਹੇਠ ਦੱਬਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।

ਅਜੀਤ ਡੈਸਕ 29-08-2026
ਐਮਾਂ ਮਾਂਗਟ , 28 ਅਗਸਤ ( ਗੁਰਾਇਆ )- ਸਿੱਖ ਸਦਭਾਵਨਾ ਦਲ ਨੇ ਸਮੂਹ ਸਿਆਸੀ ਧਿਰਾਂ , ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਤੇ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਇਕ ਮੰਚ ’ ਤੇ ਇਕੱਠੇ ਹੋਣ ਦਾ ਸੱਦਾ ਦਿੰਦਿਆਂ ਸਾਂਝੇ ਪਲੇਟਫ਼ਾਰਮ ਨੂੰ ਪੰਜਾਬ ਦੇ ਭਲੇ ਲਈ ਲਾਹੇਵੰਦ ਦੱਸਿਆ ਹੈ । ਸਿੱਖ ਸਦਭਾਵਨਾ ਦਲ ਦੇ ਪੰਜਾਬ ਪ੍ਰਧਾਨ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੰਜਾਬ ਦੇ ਮਸਲਿਆਂ ਨੂੰ ਦਰਕਿਨਾਰ ਕਰਕੇ ਕਰਜ਼ੇ ਹੇਠ ਦੱਬਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਆਪਣੇ ਨਿੱਜੀ ਮੁਫਾਦਾਂ ਲਈ ਸਾਰੀਆਂ ਸਿਆਸੀ ਧਿਰਾਂ , ਧਾਰਮਿਕ ਜਥੇਬੰਦੀਆਂ ਅਤੇ ਸਮਾਜਿਕ ਧਿਰਾਂ ਨੂੰ ਨਿਸ਼ਾਨੇ ’ ਤੇ ਲੈ ਕੇ ਬਦਨਾਮ ਕਰਨ ਦੀ ਨੀਤੀ ਅਖ਼ਤਿਆਰ ਕੀਤੀ ਜਾ ਰਹੀ ਹੈ । ਸੰਘਰਸ਼ਸ਼ੀਲ ਮੁਲਾਜ਼ਮਾਂ ’ ਤੇ ਗੰਦੇ ਪਾਣੀ ਦੀਆਂ ਬੁਛਾਰਾਂ ਮਾਰਨਾ , ਲਾਠੀਆਂ ਨਾਲ ਕੁੱਟਣਾ , ਘਰਾਂ ’ ਚ ਨਜ਼ਰਬੰਦ ਕਰਨਾ ਸਰਕਾਰ ਦੀ ਤਾਨਾਸ਼ਾਹੀ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਮਸਲਿਆਂ ਲਈ ਸਰਕਾਰ ਖ਼ਿਲਾਫ਼ ਲੜਾਈ ਦੇਣ ਲਈ ਸਮੁੱਚੀਆਂ ਸਰਕਾਰ ਵਿਰੋਧੀ ਧਿਰਾਂ ਨੂੰ ਇਕ ਮੰਚ ’ ਤੇ ਆ ਕੇ ਸਾਂਝਾ ਸੰਘਰਸ਼ ਵਿੱਢਣਾ ਪਵੇਗਾ । ਇਸ ਤੋਂ ਪਹਿਲਾਂ ਆਪੋ - ਆਪਣੀ ਚੌਧਰ ਛੱਡ ਕੇ ਪੰਜਾਬ ਤੇ ਕੌਮ ਦੇ ਹਿਤਾਂ ਲਈ ਇਕ ਠੋਸ ਰਣਨੀਤੀ ਤਿਆਰ ਕਰਨੀ ਪਵੇਗੀ । ਉਨ੍ਹਾਂ ਕਿਹਾ ਕਿ ਸਿੱਖ ਸਦਭਾਵਨਾ ਦਲ ਦੇ ਕੌਮੀ ਸਰਪ੍ਰਸਤ ਭਾਈ ਬਲਦੇਵ ਸਿੰਘ ਵਡਾਲਾ ਵਲੋਂ ਪਹਿਲਾਂ ਵੀ ਅਜਿਹਾ ਯਤਨ ਕੀਤਾ ਜਾ ਚੁੱਕਾ ਹੈ ਤੇ ਹੁਣ ਵੀ ਉਹ ਇਕ ਮੰਚ ’ ਤੇ ਸਾਰਿਆਂ ਨੂੰ ਇਕੱਠੇ ਕਰਨ ਲਈ ਯਤਨਸ਼ੀਲ ਹਨ । ਉਨ੍ਹਾਂ ਸਮੂਹ ਧਿਰਾਂ ਨੂੰ ਅਪੀਲ ਕੀਤੀ ਕਿ ਇਕੱਲੇ - ਇਕੱਲੇ ਮਾਰ ਖਾਣ ਦੀ ਥਾਂ ਪੰਜਾਬ ਦੇ ਹਿਤਾਂ ਲਈ ਇਕ ਸਾਂਝਾ ’ ਤੇ ਸਮਰੱਥ ਪਲੇਟਫ਼ਾਰਮ ਤਿਆਰ ਕਰਕੇ ਸਰਕਾਰ ਦੀਆਂ ਗ਼ਲਤ ਨੀਤੀਆਂ ਨੂੰ ਮੋੜਾ ਦਿੱਤਾ ਜਾਵੇ ।
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਕਾ ਬਾਗ ਸਤੌਰ ’ਚ ਰੱਖੜ ਪੁੰਨਿਆ ਮੌਕੇ ਵਿਸ਼ਾਲ ਗੁਰਮਤਿ ਸਮਾਗਮ ਅਗਲੀ ਖ਼ਬਰ ਸਰਕਾਰ ਦਾ ਫੈਸਲਾ ਹੋਣਹਾਰ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਤੋਂ ਵਾਂਝਾ ਕਰੇਗਾ - ਸੇਖੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।