31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਹੁਸ਼ਿਆਰਪੁਰ, 30 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਅੱਜ ਪਿੰਡ ਬੂਰੇ ਰਾਜਪੂਤਾਂ ਵਿਖੇ ਕਰਵਾਈ ਗਈ ‘ਲੋਕ ਮਿਲਣੀ’ ਦੌਰਾਨ ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 4 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ ਗਿਆ।

ਅਜੀਤ ਡੈਸਕ 31-08-2026
ਹੁਸ਼ਿਆਰਪੁਰ, 30 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਅੱਜ ਪਿੰਡ ਬੂਰੇ ਰਾਜਪੂਤਾਂ ਵਿਖੇ ਕਰਵਾਈ ਗਈ ‘ਲੋਕ ਮਿਲਣੀ’ ਦੌਰਾਨ ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 4 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਵਿਕਾਸ ਕਾਰਜਾਂ ਸਬੰਧੀ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ-ਨਾਲ ਪਿੰਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰ ਰਹੀ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਪੰਜਾਬ ਨੂੰ ਮੁੜ ਖ਼ੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਸ਼ਾਮਚੁਰਾਸੀ ਹਲਕੇ ਤੋਂ ਮਹਿਲਾ ਵਿੰਗ ਦੀ ਇੰਚਾਰਜ ਰਜਵੰਤ ਕੌਰ, ਸਰਪੰਚ ਰਵਿੰਦਰ ਕੌਰ, ਪੰਚ ਦਰਸ਼ਨ ਸਿੰਘ, ਮਨਜੀਤ ਸਿੰਘ, ਮਨਜਿੰਦਰ ਸਿੰਘ, ਹਰਪ੍ਰੀਤ ਸਿੰਘ, ਬਲਕਾਰ ਸਿੰਘ, ਕਮਲ ਧੂਤ, ਹਰਮਿੰਦਰ ਕੌਰ ਸਰਪੰਚ ਪੰਡੋਰੀ ਬਾਵਾ ਦਾਸ, ਬਲਵੀਰ ਸਿੰਘ, ਰਵਿੰਦਰ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਸਬੰਧੀ ਬੀ.ਕੇ.ਯੂ. ਰਾਜੇਵਾਲ ਦੀ ਮੀਟਿੰਗ ਅਗਲੀ ਖ਼ਬਰ ਰੋਟਰੀ ਆਈ ਬੈਂਕ ਅਤੇ ਕਾਰਨੀਅਲ ਟਰਾਂਸਪਲਾਂਟ ਸੁਸਾਇਟੀ ਵਲੋਂ ਨੇਤਰਦਾਨ ਪੰਦ੍ਹਰਵਾੜੇ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।