01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਵਧ ਰਹੀ ਮਹਿੰਗਾਈ ਖ਼ਿਲਾਫ਼ ਸੀ.ਪੀ.ਆਈ. (ਐੱਮ) ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਗੜ੍ਹਸ਼ੰਕਰ, 31 ਅਗਸਤ (ਧਾਲੀਵਾਲ)- ਦੇਸ਼ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ਖ਼ਿਲਾਫ਼ ਸੀ. ਪੀ.

ਅਜੀਤ ਡੈਸਕ 01-09-2026
ਗੜ੍ਹਸ਼ੰਕਰ, 31 ਅਗਸਤ (ਧਾਲੀਵਾਲ)- ਦੇਸ਼ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ਖ਼ਿਲਾਫ਼ ਸੀ.ਪੀ.ਆਈ. (ਐੱਮ) ਦੇ ਸੱਦੇ ‘ਤੇ ਗੜ੍ਹਸ਼ੰਕਰ ਵਿਖੇ ਪਾਰਟੀ ਵਲੋਂ ਦਰਸ਼ਨ ਸਿੰਘ ਮੱਟੂ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਦਰਸ਼ਨ ਸਿੰਘ ਮੱਟੂ, ਗੁਰਨੇਕ ਸਿੰਘ ਭੱਜਲ, ਬੀਬੀ ਸੁਭਾਸ਼ ਮੱਟੂ ਤੇ ਕੁਲਵਿੰਦਰ ਸੰਘਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਦੇਸ਼ ਵਿਚ ਲਗਾਤਾਰ ਮਹਿੰਗਾਈ ਵਧੀ ਹੈ ਅਤੇ ਬੀਤੇ ਕੁੱਝ ਸਮੇਂ ਦੌਰਾਨ ਹੀ ਖਾਣ-ਪੀਣ ਦੀਆਂ ਵਸਤਾਂ ਵਿਚ ਬੇਤਹਾਸ਼ਾ ਵਾਧੇ ਨਾਲ ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗੜ ਗਿਆ ਹੈ। ਆਗੂਆਂ ਨੇ ਕਿਹਾ ਕਿ ਮਹਿੰਗਾਈ ਦੀ ਮਾਰ ਆਮ ਲੋਕਾਂ ‘ਤੇ ਲਗਾਤਾਰ ਪੈ ਰਹੀ ਹੈ ਅਤੇ ਲੋਕਾਂ ਨੂੰ ਦੋ ਵਕਤ ਦੀ ਰੋਟੀ ਖਾਣੀ ਵੀ ਮੁਸ਼ਕਿਲ ਹੋ ਗਈ ਹੈ। ਦੁਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਲਗਾਤਾਰ ਲੋਕ ਵਿਰੋਧੀ ਨੀਤੀਆਂ ਅਪਣਾ ਕੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾ ਰਹੀ ਹੈ। ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਮੋਦੀ ਸਰਕਾਰ ਦਾ ਪੁਤਲਾ ਸਾੜਿਆ। ਇਸ ਮੌਕੇ ਦਰਸ਼ਨ ਸਿੰਘ ਮੱਟੂ, ਗੁਰਨੇਕ ਸਿੰਘ ਭੱਜਲ, ਬੀਬੀ ਸੁਭਾਸ਼ ਮੱਟੂ, ਕੁਲਵਿੰਦਰ ਸੰਘਾ, ਸਾਬਕਾ ਪ੍ਰਿੰਸੀਪਲ ਬਿੱਕਰ ਸਿੰਘ, ਰਸ਼ਪਾਲ ਕੌਰ, ਤਰਸੇਮ ਲਾਲ, ਹਰਿੰਦਰ ਸਿੰਘ, ਸੋਹਨ ਸਿੰਘ, ਸੀਤਾ ਸਿੰਘ, ਸੋਢੀ ਰਾਮ, ਜਤਿੰਦਰ ਕੁਮਾਰ ਅਤੇ ਅਮਰਜੀਤ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼ - ਕੀਮਤੀ ਭਗਤ ਉਪ ਚੇਅਰਮੈਨ ਨੇ ਗਊਸ਼ਾਲਾਵਾਂ ਨੂੰ ਸੌਂਪੇ ਰਜਿਸ... ਅਗਲੀ ਖ਼ਬਰ ਟ੍ਰੀਡਿਸ਼ਨਲ ਰੇਕੀ ਗ੍ਰੈਂਡ ਮਾਸਟਰ ਸੰਗੀਤਾ ਮਿੱਤਲ ਨੇ ‘ਹਰ ਘਰ ਹੀਲਰ ਮੁਹਿੰਮ’ ਦੇ ਨਵੇਂ ਇਲਾਜ ਕਰਨ ਵਾਲਿਆਂ ਨੂੰ ਆਨਲਾਈਨ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।