02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸੈਨੇਟਰੀ ਇੰਸਪੈਕਟਰ ਦੀ ਬਦਲੀ ਦੀ ਮੰਗ ਨੂੰ ਲੈ ਕੇ ਸੀਵਰਮੈਨ ਯੂਨੀਅਨ ਨੇ ਦਿੱਤਾ ਮੰਗ-ਪੱਤਰ

ਹੁਸ਼ਿਆਰਪੁਰ, 1 ਸਤੰਬਰ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਹੁਸ਼ਿਆਰਪੁਰ ਦੀ ਸੀਵਰਮੈਨ ਯੂਨੀਅਨ ਨੇ ਸੈਨੇਟਰੀ ਇੰਸਪੈਕਟਰ ਦੀ ਬਦਲੀ ਦੀ ਮੰਗ ਨੂੰ ਲੈ ਕੇ ਐਕਸੀਅਨ ਕੁਲਦੀਪ ਤੇ ਹਰਪ੍ਰੀਤ ਸਿੰਘ ਰਾਹੀਂ ਨਗਰ ਨਿਗਮ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ। ਯੂਨੀਅਨ ਦੇ ਪ੍ਰਧਾਨ ਗੋਪਾਲ ਕ੍ਰਿਸ਼ਨ ਨੇ ਦੋਸ਼ ਲਗਾਇਆ ਕਿ ਸੈਨੇਟਰੀ ਇੰਸਪੈਕਟਰ ਵਲੋਂ ਕਰਮਚਾਰੀਆਂ ਨਾਲ ਕਥਿਤ ਤੌਰ ’ਤੇ ਗ਼ਲਤ ਸ਼ਬਦਾਵਲੀ ਅਤੇ ਗਾਲ਼ੀ ਗਲੋਚ ਕੀਤਾ ਜਾਂਦਾ ਹੈ, ਜਿਸ ਨੂੰ ਲੈ ਕੇ ਸੀਵਰਮੈਨਾਂ ’ਚ ਰੋਸ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 02-09-2026
ਹੁਸ਼ਿਆਰਪੁਰ, 1 ਸਤੰਬਰ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਹੁਸ਼ਿਆਰਪੁਰ ਦੀ ਸੀਵਰਮੈਨ ਯੂਨੀਅਨ ਨੇ ਸੈਨੇਟਰੀ ਇੰਸਪੈਕਟਰ ਦੀ ਬਦਲੀ ਦੀ ਮੰਗ ਨੂੰ ਲੈ ਕੇ ਐਕਸੀਅਨ ਕੁਲਦੀਪ ਤੇ ਹਰਪ੍ਰੀਤ ਸਿੰਘ ਰਾਹੀਂ ਨਗਰ ਨਿਗਮ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ। ਯੂਨੀਅਨ ਦੇ ਪ੍ਰਧਾਨ ਗੋਪਾਲ ਕ੍ਰਿਸ਼ਨ ਨੇ ਦੋਸ਼ ਲਗਾਇਆ ਕਿ ਸੈਨੇਟਰੀ ਇੰਸਪੈਕਟਰ ਵਲੋਂ ਕਰਮਚਾਰੀਆਂ ਨਾਲ ਕਥਿਤ ਤੌਰ ’ਤੇ ਗ਼ਲਤ ਸ਼ਬਦਾਵਲੀ ਅਤੇ ਗਾਲ਼ੀ ਗਲੋਚ ਕੀਤਾ ਜਾਂਦਾ ਹੈ, ਜਿਸ ਨੂੰ ਲੈ ਕੇ ਸੀਵਰਮੈਨਾਂ ’ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸੈਨੇਟਰੀ ਇੰਸਪੈਕਟਰ ਦੀ ਬਦਲੀ ਜਲਦ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਦਲੀ ਨਾ ਕੀਤੀ ਗਈ ਤਾਂ ਸਮੂਹ ਸੀਵਰਮੈਨਾਂ ਵਲੋਂ ਸੀਵਰੇਜ ਦਾ ਕੰਮ ਬੰਦ ਰੱਖਿਆ ਜਾਵੇਗਾ। ਇਸ ਮੌਕੇ ਅਸ਼ੋਕ ਕੁਮਾਰ, ਰਮਨ ਕੁਮਾਰ, ਨਰੇਸ਼ ਕੁਮਾਰ, ਕਮਲ, ਹਰਕੇਸ਼, ਰੋਹਿਤ, ਕਮਲ ਕੁਮਾਰ, ਟਿੰਕੂ ਆਦਿ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਟਿੱਪਰ ਦੇ ਟਾਇਰ ਹੇਠੋਂ ਨਿਕਲੇ ਪੱਥਰ ਨੇ ਤੋੜਿਆ ਦੁਕਾਨ ਦਾ ਸ਼ੀਸ਼ਾ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 3 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।