ਸਿਲਵਰ ਓਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ’ਚ ਜ਼ਿਲ੍ਹਾ ਪੱਧਰੀ ਸਵਿਮਿੰਗ ਮੁਕਾਬਲਿਆਂ ’ਚ ਜਿੱਤੇ ਤਗਮੇ
ਟਾਂਡਾ ਉੜਮੁੜ, 1 ਸਤੰਬਰ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜਪੁਰ ਦੇ ਖਿਡਾਰੀਆਂ ਦਾ ਪੰਜਾਬ ਸਕੂਲ ਖੇਡਾਂ ਵਿਚ ਇਸ ਸਾਲ ਵੀ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ, ਜਿਸ ਦੇ ਅਧੀਨ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਦੇ ਸਵਿਮਿੰਗ ਮੁਕਾਬਲਿਆਂ ’ਚ ਸਿਲਵਰ ਓਕ ਸਕੂਲ ਦੇ ਸਾਹਿਬਜੋਤ ਸਿੰਘ ਨੇ ਚਾਂਦੀ ਦਾ ਤਗਮਾ ਤੇ ਫਤਿਹਜੋਤ ਸਿੰਘ ਨੇ ਕਾਂਸੇ ਦਾ ਤਗਮਾ ਜਿੱਤ ਕੇ ਸਕੂਲ ਦੀ ਝੋਲੀ ਪਾਇਆ। ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਿੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਵਿਚ ਸਕੂਲ ਦੇ ਸਵਿਮਿੰਗ ਕੋਚ ਬਲਦੇਵ ਰਾਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਹਿਬ ਜੋਤ ਸਿੰਘ ਨੇ 50 ਮੀਟਰ ਫ਼੍ਰੀ ਸਟਾਈਲ ’ਚ ਚਾਂਦੀ ਦਾ ਤਗਮਾ ਹਾਸਿਲ ਕੀਤਾ ਅਤੇ ਇਸ ਦੇ ਨਾਲ ਹੀ ਫਤਿਹਜੋਤ ਸਿੰਘ ਨੇ 50 ਮੀਟਰ ਬੈਕ ਸਟਰੋਕ ਸਵਿਮਿੰਗ ਕੈਟਾਗਰੀ ’ਚ ਕਾਂਸੇ ਦਾ ਤਗਮਾ ਹਾਸਿਲ ਕੀਤਾ।
ਟਾਂਡਾ ਉੜਮੁੜ, 1 ਸਤੰਬਰ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜਪੁਰ ਦੇ ਖਿਡਾਰੀਆਂ ਦਾ ਪੰਜਾਬ ਸਕੂਲ ਖੇਡਾਂ ਵਿਚ ਇਸ ਸਾਲ ਵੀ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ, ਜਿਸ ਦੇ ਅਧੀਨ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਦੇ ਸਵਿਮਿੰਗ ਮੁਕਾਬਲਿਆਂ ’ਚ ਸਿਲਵਰ ਓਕ ਸਕੂਲ ਦੇ ਸਾਹਿਬਜੋਤ ਸਿੰਘ ਨੇ ਚਾਂਦੀ ਦਾ ਤਗਮਾ ਤੇ ਫਤਿਹਜੋਤ ਸਿੰਘ ਨੇ ਕਾਂਸੇ ਦਾ ਤਗਮਾ ਜਿੱਤ ਕੇ ਸਕੂਲ ਦੀ ਝੋਲੀ ਪਾਇਆ। ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਿੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਵਿਚ ਸਕੂਲ ਦੇ ਸਵਿਮਿੰਗ ਕੋਚ ਬਲਦੇਵ ਰਾਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਹਿਬ ਜੋਤ ਸਿੰਘ ਨੇ 50 ਮੀਟਰ ਫ਼੍ਰੀ ਸਟਾਈਲ ’ਚ ਚਾਂਦੀ ਦਾ ਤਗਮਾ ਹਾਸਿਲ ਕੀਤਾ ਅਤੇ ਇਸ ਦੇ ਨਾਲ ਹੀ ਫਤਿਹਜੋਤ ਸਿੰਘ ਨੇ 50 ਮੀਟਰ ਬੈਕ ਸਟਰੋਕ ਸਵਿਮਿੰਗ ਕੈਟਾਗਰੀ ’ਚ ਕਾਂਸੇ ਦਾ ਤਗਮਾ ਹਾਸਿਲ ਕੀਤਾ। ਪ੍ਰਿੰਸੀਪਲ ਮੁਨੀਸ਼ਾ ਸੰਗਰ ਨੇ ਇਨ੍ਹਾਂ ਬੱਚਿਆਂ ਦੇ ਸ਼ਾਨਦਾਰ ਪ੍ਰਦਰਸ਼ਨ ’ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਅਤੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਿਲਵਰ ਓਕ ਸਕੂਲ ਦੇ ਖਿਡਾਰੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਦੇ ਨਾਲ ਸਕੂਲ ਦਾ ਨਾਂਅ ਪੂਰੇ ਇਲਾਕੇ ਵਿਚ ਚਮਕਾ ਰਹੇ ਹਨ। ਚੇਅਰਮੈਨ ਤਰਲੋਚਨ ਸਿੰਘ ਨੇ ਉਮੀਦ ਜਤਾਈ ਕਿ ਸਕੂਲ ਦੇ ਹੋਰ ਖਿਡਾਰੀ ਵੀ ਵੱਖ-ਵੱਖ ਖੇਡਾਂ ’ਚ ਵਧੀਆ ਪ੍ਰਦਰਸ਼ਨ ਕਰਕੇ ਤਗਮੇ ਜਿੱਤ ਕੇ ਲਿਆਉਣਗੇ ਅਤੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕਰਨਗੇ। ਇਸ ਮੌਕੇ ਮੈਨੇਜਰ ਗਜਿੰਦਰ ਪਾਲ ਸਿੰਘ, ਤਰਨ ਸੈਣੀ, ਬਿਕਰਮਜੀਤ ਸਿੰਘ ਭੇਲਾ, ਜਗਬੰਧਨ ਸਿੰਘ, ਅਮਰਜੀਤ ਕੌਰ ਸੈਣੀ, ਪੰਕਜ, ਸੁਰੇਸ਼, ਸੁਸ਼ੀਲ, ਰੁਪਿੰਦਰ, ਵਿਸ਼ਾਲੀ ਗੁਰਪ੍ਰੀਤ ਨੇਹਾ, ਅਮਨ, ਰਮਨ, ਪਰਮਜੀਤ, ਕੰਚਨ, ਸੁਮੀਤ, ਮੀਨਾ, ਮਨੀਸ਼ਾ, ਰੁਪਿੰਦਰ, ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਅਨੁਰਾਧਾ, ਅਰਚਨਾ, ਰਾਜਵੀਰ, ਰਾਜਵਿੰਦਰ, ਗੁਰਦੇਵ, ਹਰਜੀਤ, ਅਜੇ, ਅਮਰੀਕ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।