02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਵੱਧ ਰਹੀ ਮਹਿੰਗਾਈ ਸਰਕਾਰਾਂ ਦੀਆਂ ਗਲਤ ਨੀਤੀਆਂ ਦੀ ਦੇਣ-ਜ਼ੈਲਦਾਰ ਦਵਿੰਦਰ ਸਿੰਘ

ਹੁਸ਼ਿਆਰਪੁਰ, 1 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸੂਬੇ ‘ਚ ਵੱਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਇਸ ਮਹਿੰਗਾਈ ਨੂੰ ਕਾਬੂ ਕਰਨ ‘ਚ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ।

ਅਜੀਤ ਡੈਸਕ 02-09-2026
ਹੁਸ਼ਿਆਰਪੁਰ, 1 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸੂਬੇ ‘ਚ ਵੱਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਇਸ ਮਹਿੰਗਾਈ ਨੂੰ ਕਾਬੂ ਕਰਨ ‘ਚ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ। ਵਧੀ ਹੋਈ ਮਹਿੰਗਾਈ ਨੇ ਲੋਕਾਂ ਦੇ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਇਥੋਂ ਤੱਕ ਕਿ ਲੋਕ ਰੋਜ਼ਮਰ੍ਹਾ ਦੀਆਂ ਚੀਜ਼ਾਂ ਖ਼ਰੀਦਣ ਤੋਂ ਵੀ ਅਸਮਰਥ ਹੁੰਦੇ ਜਾ ਰਹੇ ਹਨ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਜ਼ੈਲਦਾਰ ਦਵਿੰਦਰ ਸਿੰਘ ਖੈਰੜ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਰਸੋਈ ‘ਚ ਵਰਤਣ ਵਾਲੀਆਂ ਚੀਜ਼ਾਂ ਹੀ ਆਮ ਇਨਸਾਨ ਦੇ ਵੱਸ ਤੋਂ ਬਾਹਰ ਹੋ ਜਾਣ ਤਾਂ ਲੋਕ ਕਿਸ ਤਰ੍ਹਾਂ ਆਪਣਾ ਗੁਜ਼ਾਰਾ ਕਰ ਸਕਣਗੇ। ਉਨ੍ਹਾਂ ਕਿਹਾ ਕਿ ਕੁੱਝ ਹੀ ਦਿਨਾਂ ‘ਚ ਖੰਡ, ਪਿਆਜ਼, ਸਬਜ਼ੀਆਂ, ਤੇਲ ਤੇ ਹੋਰਨਾਂ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਅਸਮਾਨ ਨੂੰ ਛੂਹਣ ਲੱਗ ਪਈਆਂ ਹਨ, ਪਰ ਸਰਕਾਰਾਂ ਦੇ ਕੰਨਾਂ ‘ਤੇ ਕੋਈ ਜੂੰ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ ਹਾਲਹੀ ‘ਚ ਕੇਂਦਰ ਸਰਕਾਰ ਵਲੋਂ ਘਰੇਲੂ ਵਰਤੋਂ ਵਾਲੇ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੀਤੇ ਵਾਧੇ ਦਾ ਬੋਝ ਵੀ ਆਮ ਲੋਕਾਂ ‘ਤੇ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੋਈ ਧਿਆਨ ਨਹੀਂ ਹੈ, ਬਲਕਿ ਵੱਡੇ ਕਾਰਪੋਰੇਟ ਅਦਾਰਿਆਂ ਨੂੰ ਆਰਥਿਕ ਲਾਭ ਪਹੁੰਚਾਉਣ ਲਈ ਅਜਿਹੇ ਕਦਮ ਚੁੱਕ ਰਹੀਆਂ ਹਨ। 01 ਐਚ ਐਸ ਪੀ 29
ਪਿਛਲੀ ਖ਼ਬਰ ਬਾਬਾ ਸ਼ਾਮੀ ਸ਼ਾਹ ਪੁਰਾਤਨ 301 ਸਾਲਾ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਜ਼ੋਰਾਂ ‘ਤੇ ਅਗਲੀ ਖ਼ਬਰ ਅੰਮ੍ਰਿਤਾ ਪ੍ਰੀਤਮ ਦੇ ਜਨਮ ਦਿਨ ਨੂੰ ਸਮਰਪਿਤ ‘ਅੰਮ੍ਰਿਤਾ ਸਾਹਿਤ ਸੰਵਾਦ’ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।