ਐੱਸ. ਸੀ. ਸਿਖਿਆਰਥੀਆਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 14 ਤੋਂ
ਹੁਸ਼ਿਆਰਪੁਰ, 3 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ’ਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਐੱਸ. ਸੀ.
ਹੁਸ਼ਿਆਰਪੁਰ, 3 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ’ਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਐੱਸ. ਸੀ. ਉਮੀਦਵਾਰਾਂ ਲਈ 2 ਹਫ਼ਤੇ ਮੁਫ਼ਤ ਡੇਅਰੀ ਸਿਖਲਾਈ ਕੋਰਸ 14 ਸਤੰਬਰ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ। ਇਸ ਸੰਬੰਧੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ-ਖੁਰਾਕ, ਨਸਲ ਸੁਧਾਰ, ਸਾਂਭ - ਸੰਭਾਲ ਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਨ੍ਹਾਂ ਸਿੱਖਿਆਰਥੀਆਂ ਦੀ ਚੋਣ ਜ਼ਿਲ੍ਹਾ ਲੈਵਲ ਕਮੇਟੀ ਵਲੋਂ ਕੀਤੀ ਜਾਵੇਗੀ। ਇਸ ਸੰਬੰਧੀ ਅਨੁਸੂਚਿਤ ਜਾਤੀ ਦੇ ਵਿਅਕਤੀ (ਮਰਦ/ਔਰਤ) ਜਿਨ੍ਹਾਂ ਦੀ ਉਮਰ 18 ਤੋਂ 55 ਸਾਲ ਦੇ ਵਿਚ ਹੋਵੇ ਅਤੇ 12 ਸਤੰਬਰ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।