04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਕਰਵਾਈ ਵਿਧਾਇਕ ਜਿੰਪਾ ਨੇ ਝੰਡੀ ਦਿਖਾ ਕੇ ਕੀਤਾ ਰਵਾਨਾ

ਹੁਸ਼ਿਆਰਪੁਰ, 3 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਾਜਵੰਤੀ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਮੈਰਾਥਨ ਕਰਵਾਈ ਗਈ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਭਾਗੀਦਾਰਾਂ ਦਾ ਉਤਸ਼ਾਹ ਵਧਾਇਆ।

ਅਜੀਤ ਡੈਸਕ 04-09-2026
ਹੁਸ਼ਿਆਰਪੁਰ, 3 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਾਜਵੰਤੀ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਮੈਰਾਥਨ ਕਰਵਾਈ ਗਈ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਭਾਗੀਦਾਰਾਂ ਦਾ ਉਤਸ਼ਾਹ ਵਧਾਇਆ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਸਮਾਨਤਾ, ਆਪਸੀ ਭਾਈਚਾਰੇ, ਪਿਆਰ, ਸਦਭਾਵਨਾ ਅਤੇ ਮਨੁੱਖਤਾ ਦਾ ਮਹਾਨ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਮੈਰਾਥਨ ਸਿਰਫ਼ ਇਕ ਖੇਡ ਗਤੀਵਿਧੀ ਨਹੀਂ, ਸਗੋਂ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਉਨ੍ਹਾਂ ਦੇ ਮਨੁੱਖਤਾਵਾਦੀ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਇਕ ਸਾਰਥਿਕ ਉਪਰਾਲਾ ਹੈ। ਉਨ੍ਹਾਂ ਨੌਜਵਾਨਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਮਾਜ ਵਿਚ ਭਾਈਚਾਰੇ ਤੇ ਸਮਾਨਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਹ ਮੈਰਾਥਨ ਸਵੇਰੇ 7 ਵਜੇ ਲਾਜਵੰਤੀ ਆਊਟਡੋਰ ਸਟੇਡੀਅਮ ਤੋਂ ਸ਼ੁਰੂ ਹੋਈ। ਭਾਗੀਦਾਰਾਂ ਨੇ ਭੰਗੀ ਚੋਅ ਕਰਾਸ, ਭੂਮੀ ਸੰਭਾਲ ਦਫ਼ਤਰ (ਭਗਤ ਨਗਰ, ਊਨਾ ਰੋਡ), ਮਾਤਾ ਚਿੰਤਪੁਰਨੀ ਗੇਟ, ਭਗਵਾਨ ਵਾਲਮੀਕਿ ਚੌਕ, ਨਲੋਈਆਂ ਚੌਕ ਰੋਡ ਅਤੇ ਟਾਂਡਾ ਬਾਈਪਾਸ ਤੋਂ ਹੁੰਦੇ ਹੋਏ ਮੁੜ ਲਾਜਵੰਤੀ ਆਊਟਡੋਰ ਸਟੇਡੀਅਮ ਪਹੁੰਚ ਕੇ ਮੈਰਾਥਨ ਪੂਰੀ ਕੀਤੀ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ, ਸਹਾਇਕ ਕਮਿਸ਼ਨਰ (ਜ) ਡਾ. ਸੁਮਿਤ ਮੂਧ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣ ਲਈ ਲੈਕਚਰਾਰ ਬਲਜੀਤ ਸਿੰਘ ਦੀ ਚੋਣ ਮੁਹਿੰਮ ਨੇ ਜ਼ੋਰ ਫੜਿਆ ਅਗਲੀ ਖ਼ਬਰ ਨਵਨੀਤ ਚੋਪੜਾ ਵਲੋਂ ਸਾਂਝੀ ਰਸੋਈ ਲਈ 5 ਹਜ਼ਾਰ ਰੁਪਏ ਦੇ ਰਾਸ਼ਨ ਦਾ ਯੋਗਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।