04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮੋਟਰਾਂ ਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਵਲੋਂ ਸ਼ਾਮਚੁਰਾਸੀ ਸਬ-ਸਟੇਸ਼ਨ ਦਾ ਘਿਰਾਓ

ਸ਼ਾਮਚੁਰਾਸੀ, 3 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਜ਼ਿਲ੍ਹਾ ਖ਼ਜ਼ਾਨਚੀ ਨੰਬਰਦਾਰ ਮਨਦੀਪ ਸਿੰਘ ਧਾਮੀ ਦੀ ਅਗਵਾਈ ਹੇਠ ਸ਼ਾਮਚੁਰਾਸੀ ਬਿਜਲੀ ਦੇ ਸਬ-ਸਟੇਸ਼ਨ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਬਿਜਲੀ ਅਧਿਕਾਰੀਆਂ ਨੂੰ ਇਕ ਮੰਗ ਪੱਤਰ ਵੀ ਸੌਂਪਿਆ।

ਅਜੀਤ ਡੈਸਕ 04-09-2026
ਸ਼ਾਮਚੁਰਾਸੀ, 3 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਜ਼ਿਲ੍ਹਾ ਖ਼ਜ਼ਾਨਚੀ ਨੰਬਰਦਾਰ ਮਨਦੀਪ ਸਿੰਘ ਧਾਮੀ ਦੀ ਅਗਵਾਈ ਹੇਠ ਸ਼ਾਮਚੁਰਾਸੀ ਬਿਜਲੀ ਦੇ ਸਬ-ਸਟੇਸ਼ਨ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਬਿਜਲੀ ਅਧਿਕਾਰੀਆਂ ਨੂੰ ਇਕ ਮੰਗ ਪੱਤਰ ਵੀ ਸੌਂਪਿਆ। ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੁਰਵਿੰਦਰ ਖੰਗੂੜਾ ਨੇ ਕਿਹਾ ਕਿ ਇਸ ਸਮੇਂ ਝੋਨੇ ਦੀ ਫ਼ਸਲ ਪੱਕਣ ਦੇ ਨੇੜੇ ਹੈ, ਜਿਸ ਲਈ ਪਾਣੀ ਦੀ ਬਹੁਤ ਲੋੜ ਹੈ ਪਰ ਵਿਭਾਗ ਵਲੋਂ ਮਹਿਜ਼ 3 ਤੋਂ 4 ਘੰਟੇ ਹੀ ਬਿਜਲੀ ਦਿੱਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਆਉਂਦੇ 2 ਦਿਨਾਂ ਦੇ ਅੰਦਰ ਖੇਤੀ ਖੇਤਰ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਚਾਲੂ ਨਾ ਕੀਤੀ ਗਈ, ਤਾਂ ਕਿਸਾਨ ਐਸ.ਈ. ਦਫ਼ਤਰ ਹੁਸ਼ਿਆਰਪੁਰ ਦਾ ਘਿਰਾਓ ਕਰਨਗੇ ਜਾਂ ਜਲੰਧਰ-ਹੁਸ਼ਿਆਰਪੁਰ ਮੁੱਖ ਮਾਰਗ ਜਾਮ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਵਿਚ ਜ਼ਿਲ੍ਹਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ, ਮਨਦੀਪ ਸਿੰਘ ਕਾਨੂੰਗੋ, ਅਜੀਤਪਾਲ ਸਿੰਘ ਹੁੰਦਲ, ਸੀਨੀਅਰ ਮੀਤ ਪ੍ਰਧਾਨ ਪ੍ਰਦੀਪ ਸਿੰਘ ਧਾਮੀ, ਸਰਪੰਚ ਨਿਰਮਲ ਸਿੰਘ ਤਾਰਾਗੜ੍ਹ, ਨੰਬਰਦਾਰ ਅਵਤਾਰ ਸਿੰਘ ਚੱਠਾ, ਮਨਿੰਦਰ ਸਿੰਘ ਮਡਿਆਲਾ, ਨੰਬਰਦਾਰ ਮਨਿੰਦਰ ਸਿੰਘ ਸਾਂਧਰਾ, ਸੋਨੂੰ ਭਲਵਾਨ ਪੰਡੋਰੀ ਖੰਗੂੜਾ, ਕਿਰਨਦੀਪ ਸਿੰਘ ਸਾਂਧਰਾ, ਸੁਰਜੀਤ ਸਿੰਘ ਤਲਵੰਡੀ ਅਰਾਈਆ, ਅਮਨ ਜੋਨ ਲੰਮੇ, ਹਰਜਿੰਦਰ ਸਿੰਘ ਧਾਮੀਆਂ ਕਲਾਂ, ਲਵਪ੍ਰੀਤ ਸਿੰਘ ਮੰਡਿਆਲਾ, ਹਰਪ੍ਰੀਤ ਸਿੰਘ, ਰਾਜ ਸਿੰਘ, ਬਲਕਾਰ ਸਿੰਘ, ਸਤਨਾਮ ਸਿੰਘ, ਮਨਜੀਤ ਸਿੰਘ, ਹਰਨੇਕ ਸਿੰਘ, ਜਸਵਿੰਦਰ ਸਿੰਘ, ਸਿਮਰਨਜੀਤ ਸਿੰਘ, ਸੁਖਵਿੰਦਰ ਸਿੰਘ, ਰਵਿੰਦਰ ਸਿੰਘ ਢੇਹਾ, ਜਸਵੰਤ ਸਿੰਘ, ਹਰਦੀਪ ਸਿੰਘ ਕੋਟਲਾ, ਮਨਜਿੰਦਰ ਸਿੰਘ ਵਾਹਿਦ, ਬਲਜਿੰਦਰ ਸਿੰਘ, ਨਿਰਮਲ ਸਿੰਘ ਤੇ ਇਲਾਕੇ ਦੇ ਹੋਰ ਕਿਸਾਨ ਸ਼ਾਮਿਲ ਸਨ।
ਪਿਛਲੀ ਖ਼ਬਰ ਬੈਂਕ ਦਾ ਅਧਿਕਾਰੀ ਦੱਸ ਕੇ 3.41 ਲੱਖ ਰੁਪਏ ਦੀ ਮਾਰੀ ਠੱਗੀ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣ ਲਈ ਲੈਕਚਰਾਰ ਬਲਜੀਤ ਸਿੰਘ ਦੀ ਚੋਣ ਮੁਹਿੰਮ ਨੇ ਜ਼ੋਰ ਫੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।