04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਬਾਬਾ ਮੰਝ ਕਾਨਵੈਂਟ ਸਕੂਲ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਹੁਸ਼ਿਆਰਪੁਰ, 3 ਸਤੰਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਵਿਖੇ ਉਤਸ਼ਾਹ ਨਾਲ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸਕੂਲ ਦੀ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਮਨਾਇਆ।

ਅਜੀਤ ਡੈਸਕ 04-09-2026
ਹੁਸ਼ਿਆਰਪੁਰ, 3 ਸਤੰਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਵਿਖੇ ਉਤਸ਼ਾਹ ਨਾਲ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸਕੂਲ ਦੀ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਮਨਾਇਆ। ਸਮਾਗਮ ਦੀ ਸ਼ੁਰੂਆਤ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਪੂਜਾ ਕਰਕੇ ਕੀਤੀ ਗਈ। ਇਸ ਮੌਕੇ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਸਮੇਤ ਸਕੂਲ ਪ੍ਰਬੰਧਕਾਂ ਤੇ ਸਟਾਫ਼ ਵਲੋਂ ਪੂਜਾ ਕੀਤੀ ਗਈ ਅਤੇ ਵਿਦਿਆਰਥੀਆਂ, ਸਟਾਫ਼ ਤੇ ਸਮੁੱਚੇ ਸਕੂਲ ਦੀ ਖ਼ੁਸ਼ਹਾਲੀ ਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਬੱਚੇ ਸ੍ਰੀ ਕ੍ਰਿਸ਼ਨ ਜੀ, ਰਾਧਾ ਰਾਣੀ ਦੇ ਰੂਪਾਂ ‘ਚ ਸੱਜ ਕੇ ਸਕੂਲ ਪਹੁੰਚੇ। ਨੰਨ੍ਹੇ ਕਲਾਕਾਰਾਂ ਨੇ ਆਪਣੇ ਪਿਆਰੇ ਅੰਦਾਜ਼ ਨਾਲ ਜਨਮ ਅਸ਼ਟਮੀ ਦੇ ਸਮਾਗਮ ਨੂੰ ਹੋਰ ਵੀ ਖ਼ਾਸ ਅਤੇ ਯਾਦਗਾਰ ਬਣਾ ਦਿੱਤਾ। ਸਮਾਗਮ ਦੌਰਾਨ ਬੱਚਿਆਂ ਨੂੰ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਜੁੜੀਆਂ ਬਾਲ ਲੀਲ੍ਹਾਵਾਂ, ਉਨ੍ਹਾਂ ਦੇ ਆਦਰਸ਼ਾਂ ਤੇ ਮਹਾਨ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵੱਖ-ਵੱਖ ਸੱਭਿਆਚਾਰਕ ਤੇ ਰਚਨਾਤਮਿਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਸ ਮੌਕੇ ਸਕੂਲ ਨੂੰ ਵੀ ਸੁੰਦਰ ਢੰਗ ਨਾਲ ਸਜਾਇਆ। ਇਸ ਮੌਕੇ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦੀ ਅਮੁੱਲੀ ਧਰੋਹਰ ਹਨ ਅਤੇ ਉਨ੍ਹਾਂ ਨੂੰ ਆਪਣੀ ਸੰਸਕ੍ਰਿਤੀ ਤੇ ਪਰੰਪਰਾਵਾਂ ਨਾਲ ਜੋੜਨਾ ਸਕੂਲ ਦੀ ਮਹੱਤਵਪੂਰਨ ਜ਼ਿੰਮੇਵਾਰੀ ਹੈ। ਪ੍ਰਿੰ: ਅਸ਼ਵਨੀ ਕੁਮਾਰ ਨੇ ਵਿਦਿਆਰਥੀਆਂ ਨੂੰ ਜਨਮ-ਅਸ਼ਟਮੀ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਡੇ ਤਿਉਹਾਰ ਸਿਰਫ਼ ਖ਼ੁਸ਼ੀਆਂ ਮਨਾਉਣ ਦਾ ਮੌਕਾ ਨਹੀਂ ਹੁੰਦੇ, ਸਗੋਂ ਇਹ ਸਾਨੂੰ ਆਪਣੀ ਸੰਸਕ੍ਰਿਤੀ, ਵਿਰਾਸਤ ਅਤੇ ਮਹਾਨ ਜੀਵਨ-ਮੁੱਲਾਂ ਨਾਲ ਜੋੜਦੇ ਹਨ। ਵਾਈਸ ਪ੍ਰਿੰਸੀਪਲ ਜਸਮੀਤ ਕੌਰ ਨੇ ਵੀ ਬੱਚਿਆਂ ਨੂੰ ਜਨਮ-ਅਸ਼ਟਮੀ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਵਿਚ ਸੱਭਿਆਚਾਰਕ ਜਾਗਰੂਕਤਾ, ਰਚਨਾਤਮਿਕਤਾ ਤੇ ਆਪਸੀ ਪਿਆਰ ਦੀ ਭਾਵਨਾ ਪੈਦਾ ਕਰਦੇ ਹਨ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟਰੇਸ਼ਨ ਕਰਵਾਉਣ ਖਿਡਾਰੀ-ਆਸ਼ਿਕਾ ਜੈਨ ਅਗਲੀ ਖ਼ਬਰ ਸਾਰਾਗੜ੍ਹੀ ਦਿਵਸ ਸਮਾਗਮ 12 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।