04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟਰੇਸ਼ਨ ਕਰਵਾਉਣ ਖਿਡਾਰੀ-ਆਸ਼ਿਕਾ ਜੈਨ

ਹੁਸ਼ਿਆਰਪੁਰ, 3 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲੇ 7 ਤੋਂ 12 ਸਤੰਬਰ 2026 ਤੱਕ, ਜਦਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 20 ਤੋਂ 26 ਸਤੰਬਰ 2026 ਤੱਕ ਕਰਵਾਏ ਜਾਣਗੇ।

ਅਜੀਤ ਡੈਸਕ 04-09-2026
ਹੁਸ਼ਿਆਰਪੁਰ, 3 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲੇ 7 ਤੋਂ 12 ਸਤੰਬਰ 2026 ਤੱਕ, ਜਦਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 20 ਤੋਂ 26 ਸਤੰਬਰ 2026 ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ ਇਸ ਸਾਲ 7 ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਵਾਰ ਟੈਨਿਸ ਕ੍ਰਿਕਟ ਨੂੰ ਵੀ ਖੇਡਾਂ ਵਿਚ ਸ਼ਾਮਿਲ ਕੀਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰ ’ਤੇ 29 ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਲਈ ਹੁਣ ਤੱਕ ਸਿਰਫ਼ 186 ਖਿਡਾਰੀਆਂ/ਟੀਮਾਂ ਨੇ ਆਨਲਾਈਨ ਰਜਿਸਟ੍ਰੇਸ਼ਨ ਕਰਵਾਈ ਹੈ, ਜਿਨ੍ਹਾਂ ਵਿਚ ਵਿਅਕਤੀਗਤ ਮੁਕਾਬਲਿਆਂ ਲਈ 16 4 ਖਿਡਾਰੀ ਤੇ ਟੀਮ ਮੁਕਾਬਲਿਆਂ ਲਈ 22 ਟੀਮਾਂ ਨੇ ਸਪੋਰਟਸ ਪੋਰਟਲ ’ਤੇ ਰਜਿਸਟਰੇਸ਼ਨ ਕਰਵਾਈ ਹੈ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਹੁਣ ਤੱਕ 358 ਖਿਡਾਰੀਆਂ/ਟੀਮਾਂ ਨੇ ਆਨਲਾਈਨ ਰਜਿਸਟਰੇਸ਼ਨ ਕਰਵਾਈ ਹੈ, ਜਿਨ੍ਹਾਂ ਵਿਚ 352 ਖਿਡਾਰੀਆਂ ਨੇ ਵਿਅਕਤੀਗਤ ਮੁਕਾਬਲਿਆਂ ਅਤੇ 6 ਟੀਮਾਂ ਨੇ ਟੀਮ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਕਰਵਾਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਧ ਤੋਂ ਵੱਧ ਖਿਡਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿਚ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ 12 ਸਾਲਾ ਲੜਕੀ ਦੇ ਜਬਰ ਜਨਾਹ ਦੇ ਮਾਮਲੇ ਦਾ ਕੌਮੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ ਅਗਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।