06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਨੌਸ਼ਹਿਰਾ ਪੱਤਣ, 5 ਸਤੰਬਰ (ਗੁਰਜੀਤ ਸਿੰਘ ਭੰਮਰਾ)-ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਤੇ ਸਮੂਹ ਇਲਾਕਾ ਵਾਸੀਆਂ ਤੇ ਸਾਧ ਸੰਗਤ ਵਲੋਂ ਕਰਵਾਏ ਜਾ ਰਹੇ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਦਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਮੁਕੇਰੀਆਂ ਦੇ ਪਿੰਡ ਭੱਟੀਆਂ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਆਰੰਭ ਕੀਤੀਆਂ ਗਈਆਂ। ਇਸ ਮੌਕੇ ਬਾਬਾ ਸਤਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਕਿਲ੍ਹਾ ਅਟੱਲਗੜ੍ਹ, ਗੁਰਮਤਿ ਸੇਵਾ ਸੁਸਾਇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਪਿੰਡ ਭੱਟੀਆਂ ਰਾਜਪੂਤ ਵਿਖੇ ਜਿਸ ਸਥਾਨ ’ਤੇ ਮਿਤੀ 24, 25 ਤੇ 26 ਸਤੰਬਰ ਨੂੰ ਚੇਤਨਾ ਸਮਾਗਮ ਵਿਚ ਪੂਰੇ ਪੰਜਾਬ ਤੇ ਜੰਮੂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ।

ਅਜੀਤ ਡੈਸਕ 06-09-2026
ਨੌਸ਼ਹਿਰਾ ਪੱਤਣ, 5 ਸਤੰਬਰ (ਗੁਰਜੀਤ ਸਿੰਘ ਭੰਮਰਾ)-ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਤੇ ਸਮੂਹ ਇਲਾਕਾ ਵਾਸੀਆਂ ਤੇ ਸਾਧ ਸੰਗਤ ਵਲੋਂ ਕਰਵਾਏ ਜਾ ਰਹੇ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਦਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਮੁਕੇਰੀਆਂ ਦੇ ਪਿੰਡ ਭੱਟੀਆਂ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਆਰੰਭ ਕੀਤੀਆਂ ਗਈਆਂ। ਇਸ ਮੌਕੇ ਬਾਬਾ ਸਤਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਕਿਲ੍ਹਾ ਅਟੱਲਗੜ੍ਹ, ਗੁਰਮਤਿ ਸੇਵਾ ਸੁਸਾਇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਪਿੰਡ ਭੱਟੀਆਂ ਰਾਜਪੂਤ ਵਿਖੇ ਜਿਸ ਸਥਾਨ ’ਤੇ ਮਿਤੀ 24, 25 ਤੇ 26 ਸਤੰਬਰ ਨੂੰ ਚੇਤਨਾ ਸਮਾਗਮ ਵਿਚ ਪੂਰੇ ਪੰਜਾਬ ਤੇ ਜੰਮੂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਕਰਕੇ ਇਹ ਤਿਆਰੀ ਬੜੇ ਵੱਡੇ ਪੱਧਰ ’ਤੇ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਹੁੰਚ ਰਹੀਆਂ ਸੰਗਤਾਂ ਵਾਸਤੇ ਵੱਡੇ ਪੱਧਰ ’ਤੇ ਸਾਰੇ ਪ੍ਰਬੰਧ ਮੁਕੰਮਲ ਛੇਤੀ ਕਰ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕਰੀਬ 8 ਤੋਂ 10 ਕਿੱਲਿਆਂ ਦੇ ਏਰੀਏ ਵਿਚ ਜਿੱਥੇ ਸੰਗਤਾਂ ਲਈ ਟੈਂਟ ਲਗਾਏ ਜਾਣਗੇ ਉਥੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਰਹੇਗਾ। ਇਸ ਮੌਕੇ ਉਨ੍ਹਾਂ ਦੱਸਿਆ ਕਿ 26 ਸਤੰਬਰ ਨੂੰ ਸ਼ਾਮ 5 ਵਜੇ ਸੰਤ ਬਾਬਾ ਹਰੀ ਸਿੰਘ ਜੀ ਗੁਰਦੁਆਰਾ ਕਿਲ੍ਹਾ ਅਟੱਲਗੜ੍ਹ ਵਿਖੇ ਅੰਮ੍ਰਿਤ ਸੰਚਾਰ ਵੀ ਕੀਤਾ ਜਾਵੇਗਾ। ਇਸ ਮੌਕੇ ਦਿਲਬਾਗ ਸਿੰਘ ਭਾਗੜ, ਗੁਰਜਿੰਦਰ ਸਿੰਘ ਚੱਕ, ਨਿਰਮਲ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ ਚੀਮਾ, ਅਮਰਜੀਤ ਸਿੰਘ ਕੋਲੀਆਂ, ਡਾ. ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਮਿੰਟੂ, ਭਵਜੀਤ ਸਿੰਘ ਪੁਰੇਵਾਲ, ਗੁਰਵੀਰ ਸਿੰਘ, ਗੁਰਵਿੰਦਰ ਸਿੰਘ ਭੁੱਲਰ ਆਦਿ ਤੋਂ ਇਲਾਵਾ ਹੋਰ ਬਹੁਤ ਸਾਰੇ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਅਧਿਆਪਕ ਦਿਵਸ ਮੌਕੇ ਸਕੂਲ ਦੇ ਹੋਣਹਾਰ ਅਧਿਆਪਕ ਸਨਮਾਨਿਤ ਅਗਲੀ ਖ਼ਬਰ ਗੁਰਸੇਵਾ ਨਰਸਿੰਗ ਕਾਲਜ ’ਚ ਨੇਤਰਦਾਨ ਜਾਗਰੂਕਤਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।