07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਮੁਕੇਰੀਆਂ, 6 ਸਤੰਬਰ (ਰਾਮਗੜ੍ਹੀਆ)-ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਵਿਖੇ ਚੇਅਰਮੈਨ ਐਡਵੋਕੇਟ ਡਾ. ਜੇ.

ਅਜੀਤ ਡੈਸਕ 07-09-2026
ਮੁਕੇਰੀਆਂ, 6 ਸਤੰਬਰ (ਰਾਮਗੜ੍ਹੀਆ)-ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਵਿਖੇ ਚੇਅਰਮੈਨ ਐਡਵੋਕੇਟ ਡਾ. ਜੇ. ਐੱਸ. ਮਿਨਹਾਸ ਤੇ ਪ੍ਰਿੰਸੀਪਲ ਰੇਨੂੰ ਬਾਲਾ ਦੀ ਅਗਵਾਈ ਹੇਠ ਨਰਸਰੀ ਜਮਾਤ ਤੋਂ ਯੂ. ਕੇ. ਜੀ. ਜਮਾਤ ਦੇ ਵਿਦਿਆਰਥੀਆਂ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ। ਵਿਦਿਆਰਥੀਆਂ ਨੇ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਵਿਚ ਮਨਮੋਹਕ ਪੁਸ਼ਾਕਾਂ ਪਹਿਨੀਆਂ ਤੇ ਸਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ। ਨਾਚ ਤੇ ਕ੍ਰਿਸ਼ਨ ਲੀਲ੍ਹਾ ਨੇ ਸਾਰਿਆਂ ਨੂੰ ਮੋਹਿਤ ਕਰ ਦਿੱਤਾ। ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਦੇ ਸੱਚ, ਕਰਮ ਤੇ ਧਾਰਮਿਕਤਾ ਦੇ ਆਦਰਸ਼ਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿਚ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦਾ ਆਨੰਦ ਮਾਣਿਆ।
ਪਿਛਲੀ ਖ਼ਬਰ ਪਤਨੀ ਵਲੋਂ ਪਤੀ ਨੂੰ ਅਣਪਛਾਤਿਆਂ ’ਤੇ ਬੰਧਕ ਬਣਾ ਕੇ ਰੱਖਣ ਦਾ ਦੋਸ਼ ਅਗਲੀ ਖ਼ਬਰ ਰਜਵਿੰਦਰ ਕੌਰ ਨੇ ਸਰਕਾਰੀ ਹਾਈ ਸਕੂਲ ਜਹਾਨਖੇਲਾਂ ’ਚ ਮੁੱਖ ਅਧਿਆਪਕਾ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।