07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਦੇਸ ਰਾਜ ਧੁੱਗਾ ਨੂੰ ਅਹਿਮ ਜ਼ਿੰਮੇਵਾਰੀ ਮਿਲਣ ਨਾਲ ਅਕਾਲੀ ਦਲ (ਬ) ਹੋਵੇਗਾ ਹੋਰ ਮਜ਼ਬੂਤ-ਰਸੂਲਪੁਰ

ਟਾਂਡਾ-ਉੜਮੁੜ, 6 ਸਤੰਬਰ (ਭਗਵਾਨ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਟਾਂਡਾ-ਉੜਮੁੜ ਸਰਦਾਰ ਅਰਵਿੰਦਰ ਸਿੰਘ ਰਸੂਲਪੁਰ ਵਲੋਂ ਪਾਰਟੀ ਦੇ ਨਵ-ਨਿਯੁਕਤ ਸੀਨੀਅਰ ਵਾਇਸ ਪ੍ਰਧਾਨ ਐਸ. ਸੀ.

ਅਜੀਤ ਡੈਸਕ 07-09-2026
ਟਾਂਡਾ-ਉੜਮੁੜ, 6 ਸਤੰਬਰ (ਭਗਵਾਨ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਟਾਂਡਾ-ਉੜਮੁੜ ਸਰਦਾਰ ਅਰਵਿੰਦਰ ਸਿੰਘ ਰਸੂਲਪੁਰ ਵਲੋਂ ਪਾਰਟੀ ਦੇ ਨਵ-ਨਿਯੁਕਤ ਸੀਨੀਅਰ ਵਾਇਸ ਪ੍ਰਧਾਨ ਐਸ. ਸੀ. ਵਿੰਗ ਦੇਸ ਰਾਜ ਧੁੱਗਾ ਦਾ ਸਨਮਾਨ ਕੀਤਾ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਇਸ ਮੌਕੇ ਸ. ਰਸੂਲਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹਮੇਸ਼ਾ ਹੀ ਪਾਰਟੀ ਲਈ ਮਿਹਨਤ ਤੇ ਸਮਰਪਣ ਨਾਲ ਕੰਮ ਕਰਨ ਵਾਲੇ ਆਗੂਆਂ ਤੇ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੇਸ ਰਾਜ ਧੁੱਗਾ ਨੂੰ ਪੰਜਾਬ ਪੱਧਰ ’ਤੇ ਅਹਿਮ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਦੇਸ ਰਾਜ ਧੁੱਗਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਵੱਖ-ਵੱਖ ਜ਼ਿਲ੍ਹਿਆਂ ’ਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਬਣਾਉਣ ਲਈ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਆਗੂਆਂ ਤੇ ਵਰਕਰਾਂ ਦੀ ਇਕਜੁੱਟਤਾ ਤੇ ਲਗਨ ਬੇਹੱਦ ਮਹੱਤਵਪੂਰਨ ਹੈ। ਇਸ ਮੌਕੇ ਕਮਲਜੀਤ ਸਿੰਘ ਤੁੱਲੀ ਸੀਨੀਅਰ ਅਕਾਲੀ ਆਗੂ, ਸਰਕਲ ਪ੍ਰਧਾਨ ਅੱਡਾ ਚੌਲਾਂਗ ਪਿ੍ਰਥੀਪਾਲ ਸਿੰਘ ਦਾਤਾ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ‘ਆਪ’ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਣਬੀਰ ਸਿੰਘ ਨੱਥੂਪੁਰ ਦਾ ਵਿਦੇਸ਼ੀ ਦੌਰੇ ਤੋਂ ਵਾਪਸ ਪਰਤਣ ’ਤੇ ਨਿੱਘਾ ਸਵਾਗਤ ਅਗਲੀ ਖ਼ਬਰ ਵਿਧਾਇਕ ਘੁੰਮਣ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਤਲਵਾੜਾ ਤੋਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।