07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

‘ਆਪ’ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਣਬੀਰ ਸਿੰਘ ਨੱਥੂਪੁਰ ਦਾ ਵਿਦੇਸ਼ੀ ਦੌਰੇ ਤੋਂ ਵਾਪਸ ਪਰਤਣ ’ਤੇ ਨਿੱਘਾ ਸਵਾਗਤ

ਦਸੂਹਾ, 6 ਸਤੰਬਰ (ਭੁੱਲਰ)-ਆਮ ਆਦਮੀ ਪਾਰਟੀ ਬੀ. ਸੀ.

ਅਜੀਤ ਡੈਸਕ 07-09-2026
ਦਸੂਹਾ, 6 ਸਤੰਬਰ (ਭੁੱਲਰ)-ਆਮ ਆਦਮੀ ਪਾਰਟੀ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਵਾਈਸ ਪ੍ਰਧਾਨ ਕੋਆਪਰੇਟਿਵ ਬੈਂਕ ਰਣਵੀਰ ਸਿੰਘ ਨੱਥੂਪੁਰ ਵਿਦੇਸ਼ੀ ਦੌਰੇ ਤੋਂ ਵਾਪਸ ਪਰਤੇ ਹਨ। ਉਨ੍ਹਾਂ ਦਾ ਕੈਲਗਰੀ ਕੈਨੇਡਾ ਤੋਂ ਵਾਪਸ ਪਰਤਣ ’ਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ। ਉਹ ਕੈਲਗਰੀ ਤੋਂ ਇਲਾਵਾ ਕੈਨੇਡਾ ਦੇ ਹੋਰ ਵੱਖ-ਵੱਖ ਥਾਵਾਂ ਦੇ ਗਏ ਜਿਥੇ ਉਨ੍ਹਾਂ ਦਾ ਪ੍ਰਵਾਸੀ ਭਾਰਤੀਆਂ ਵਲੋਂ ਨਿੱਘਾ ਸਵਾਗਤ ਕੀਤਾ। ਇਸ ਮੌਕੇ ਕੈਲਗਰੀ ਵਿਖੇ ਉੱਘੇ ਕਾਰੋਬਾਰੀ ਪ੍ਰਿਤਪਾਲ ਸਿੰਘ ਕੈਲਗਰੀ ਤੇ ਦਿਲਜੋਤ ਸਿੰਘ ਜੋਤੀ ਨੇ ਆਮ ਆਦਮੀ ਪਾਰਟੀ ਦੇ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਣਵੀਰ ਸਿੰਘ ਨੱਥੂਪੁਰ ਦਾ ਨਿੱਘਾ ਸਵਾਗਤ ਕਰਦਿਆਂ ਦੱਸਿਆ ਕਿ ਵੱਖ-ਵੱਖ ਥਾਵਾਂ ’ਤੇ ਉਨ੍ਹਾਂ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਸਮੂਹ ਐਨ. ਆਰ. ਆਈ. ਆਮ ਆਦਮੀ ਪਾਰਟੀ ਨਾਲ ਚਟਾਨ ਵਾਂਗ ਖੜ੍ਹੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਮਲਦੀਪ ਸਿੰਘ ਵਿਰਦੀ, ਕੌਂਸਲਰ ਹਰਵਿੰਦਰ ਸਿੰਘ ਕਾਹਲੋਂ, ਗੁਰਜੀਤ ਸਿੰਘ ਤੇ ਹੋਰ ਆਗੂਆਂ ਨੇ ਉਨ੍ਹਾਂ ਦਾ ਵਾਪਸ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ।
ਪਿਛਲੀ ਖ਼ਬਰ ਕੈਂਬਰਿਜ ਅਰਥ ਸਕੂਲ ਟਾਂਡਾ ਵਿਖੇ ਅਧਿਆਪਕ ਦਿਵਸ ਸਨਮਾਨ ਨਾਲ ਮਨਾਇਆ ਅਗਲੀ ਖ਼ਬਰ ਦੇਸ ਰਾਜ ਧੁੱਗਾ ਨੂੰ ਅਹਿਮ ਜ਼ਿੰਮੇਵਾਰੀ ਮਿਲਣ ਨਾਲ ਅਕਾਲੀ ਦਲ (ਬ) ਹੋਵੇਗਾ ਹੋਰ ਮਜ਼ਬੂਤ-ਰਸੂਲਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।