08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪੀ. ਏ. ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ’ਚ ਬੱਕਰੀ ਪਾਲਣ ਸੰਬੰਧੀ ਸਿਖਲਾਈ ਕੋਰਸ ਅੱਜ ਤੋਂ

ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੀ. ਏ.

ਅਜੀਤ ਡੈਸਕ 08-09-2026
ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੀ. ਏ. ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਿਖਲਾਈ ਕੋਰਸ ਆਯੋਜਿਤ ਕੀਤੇ ਜਾਂਦੇ ਹਨ। ਇਸੇ ਲੜੀ ਤਹਿਤ ‘ਬੱਕਰੀ ਪਾਲਣ’ ਬਾਰੇ ਕਿੱਤਾਮੁਖੀ ਸਿਖਲਾਈ ਕੋਰਸ ਦਾ ਆਯੋਜਨ 8 ਤੋਂ 14 ਸਤੰਬਰ ਤੱਕ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਡਾ: ਮਨਿੰਦਰ ਸਿੰਘ ਬੈਂਸ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ‘ਚ ਪਸ਼ੂਆਂ ਦੀਆਂ ਨਸਲਾਂ, ਮੌਸਮੀ ਸਾਂਭ-ਸੰਭਾਲ, ਖ਼ੁਰਾਕ ਤਿਆਰ ਕਰਨ, ਬਿਮਾਰੀਆਂ ਤੇ ਟੀਕਾਕਰਨ ਬਾਰੇ ਜਾਣਕਾਰੀ ਵਿਸਥਾਰ ਨਾਲ ਦਿੱਤੀ ਜਾਵੇਗੀ। ਕੋਰਸ ਪੂਰਾ ਹੋਣ ਉਪਰੰਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਚਾਹਵਾਨ ਸਿੱਖਿਆਰਥੀ 8 ਸਤੰਬਰ ਨੂੰ ਆਧਾਰ ਕਾਰਡ ਦੀ ਕਾਪੀ ਤੇ ਪਾਸਪੋਰਟ ਸਾਈਜ਼ ਫ਼ੋਟੋ ਨਾਲ ਲੈ ਕੇ ਕੇਂਦਰ ਵਿਖੇ ਸਵੇਰੇ 10 ਵਜੇ ਪਹੁੰਚਣ।
ਪਿਛਲੀ ਖ਼ਬਰ ਜ਼ੋਨ ਅਥਲੈਟਿਕਸ ਮੀਟ ’ਚ ਖੜਕਾਂ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 18 ਤਗਮੇ ਅਗਲੀ ਖ਼ਬਰ ਹੁਸ਼ਿਆਰਪੁਰ ਦੇ ਆਰੁਸ਼ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।