08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸੇਂਟ ਸੋਲਜਰ ਕਾਲਜ ’ਚ ‘ਸਵੀਪ’ ਤਹਿਤ ਜਾਗਰੂਕਤਾ ਕੈਂਪ ਲਗਾਇਆ

ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਫਾਰਮੇਸੀ ਐਂਡ ਪੋਲੀਟੈਕਨਿਕ ਚੱਬੇਵਾਲ ਵਿਖੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੇ ਲੋਕਤਾਂਤਰਿਕ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਸਵੀਪ’ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਤਹਿਤ ਜਾਗਰੂਕਤਾ ਕੈਂਪ ਲਗਾਇਆ। ਪ੍ਰੋਗਰਾਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ ਕਲਾਂ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਸੰਵਾਦ ਕਰਦਿਆਂ ਸਵੀਪ ਦੇ ਉਦੇਸ਼ਾਂ ਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

ਅਜੀਤ ਡੈਸਕ 08-09-2026
ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਫਾਰਮੇਸੀ ਐਂਡ ਪੋਲੀਟੈਕਨਿਕ ਚੱਬੇਵਾਲ ਵਿਖੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੇ ਲੋਕਤਾਂਤਰਿਕ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਸਵੀਪ’ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਤਹਿਤ ਜਾਗਰੂਕਤਾ ਕੈਂਪ ਲਗਾਇਆ। ਪ੍ਰੋਗਰਾਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ ਕਲਾਂ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਸੰਵਾਦ ਕਰਦਿਆਂ ਸਵੀਪ ਦੇ ਉਦੇਸ਼ਾਂ ਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਕਾਲਜ ਪ੍ਰਿੰਸੀਪਲ ਇੰਜ. ਹਰਜੀਤ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨੋਡਲ ਅਧਿਕਾਰੀ ਵਿਨੋਦ ਕੁਮਾਰ ਐੱਚ. ਓ. ਡੀ. ਮਕੈਨੀਕਲ ਇੰਜੀਨੀਅਰਿੰਗ ਵਿਭਾਗ ਨੇ ਵਿਦਿਆਰਥੀਆਂ ਨੂੰ ਸਵੀਪ ਤਹਿਤ ਆਯੋਜਿਤ ਕੀਤੇ ਜਾਣ ਵਾਲੇ ਜਾਗਰੂਕਤਾ ਪ੍ਰੋਗਰਾਮਾਂ ਤੇ ਕੈਂਪ ਬਾਰੇ ਜਾਣਕਾਰੀ ਦਿੱਤੀ। ਗਰੁੱਪ ਦੀ ਚੇਅਰਪਰਸਨ ਸੰਗੀਤਾ ਚੋਪੜਾ ਨੇ ਕਿਹਾ ਕਿ ਨੌਜਵਾਨਾਂ ’ਚ ਵੋਟਰ ਜਾਗਰੂਕਤਾ ਵਧਾਉਣਾ ਲੋਕਤਾਂਤਰਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਂਪ ਨੂੰ ਸਫਲ ਬਣਾਉਣ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਦਸਮੇਸ਼ ਸੇਵਾ ਸੰਮਤੀ ਵਲੋਂ ਲਾਚੋਵਾਲ ’ਚ ਹੋਣ ਵਾਲੇ ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਵਲੋਂ ਅਧਿਆਪਕਾਂ ਦਾ ‘ਨੇਸ਼ਨ ਬਿਲਡਰ ਐਵਾਰਡ’ ਨਾਲ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।