09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸੁਲੱਖਣ ਸਿੰਘ ਜੱਗੀ ਨੂੰ ‘ਆਪ’ ਹਾਈਕਮਾਨ ਨੇ ਪਾਰਟੀ ’ਚੋਂ ਕੱਢਿਆ

ਮੁਕੇਰੀਆਂ, 8 ਸਤੰਬਰ (ਰਾਮਗੜ੍ਹੀਆ)-ਮੁਕੇਰੀਆਂ ਹਲਕੇ ਵਿਚ 2017 ਦੌਰਾਨ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਕਰਨ ਵਾਲੇ ਪਾਰਟੀ ਦੇ ਸੀਨੀਅਰ ਆਗੂ ਸੁਲੱਖਣ ਸਿੰਘ ਜੱਗੀ ਨੂੰ ਪਾਰਟੀ ਖ਼ਿਲਾਫ਼ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਕਾਰਵਾਈ ਕਰਦਿਆਂ ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰਦਿਆਂ ਪਾਰਟੀ ’ਚੋਂ ਕੱਢ ਦਿੱਤਾ ਗਿਆ ਹੈ। ਇਥੇ ਜ਼ਿਕਰਯੋਗ ਹੈ ਕਿ ਸੁਲੱਖਣ ਸਿੰਘ ਜੱਗੀ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਪਹਿਲੀ ਵਾਰ ਮੁਕੇਰੀਆਂ ਵਿਧਾਨ ਸਭਾ ਹਲਕੇ ਤੋਂ ਐਮ.

ਅਜੀਤ ਡੈਸਕ 09-09-2026
ਮੁਕੇਰੀਆਂ, 8 ਸਤੰਬਰ (ਰਾਮਗੜ੍ਹੀਆ)-ਮੁਕੇਰੀਆਂ ਹਲਕੇ ਵਿਚ 2017 ਦੌਰਾਨ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਕਰਨ ਵਾਲੇ ਪਾਰਟੀ ਦੇ ਸੀਨੀਅਰ ਆਗੂ ਸੁਲੱਖਣ ਸਿੰਘ ਜੱਗੀ ਨੂੰ ਪਾਰਟੀ ਖ਼ਿਲਾਫ਼ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਕਾਰਵਾਈ ਕਰਦਿਆਂ ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰਦਿਆਂ ਪਾਰਟੀ ’ਚੋਂ ਕੱਢ ਦਿੱਤਾ ਗਿਆ ਹੈ। ਇਥੇ ਜ਼ਿਕਰਯੋਗ ਹੈ ਕਿ ਸੁਲੱਖਣ ਸਿੰਘ ਜੱਗੀ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਪਹਿਲੀ ਵਾਰ ਮੁਕੇਰੀਆਂ ਵਿਧਾਨ ਸਭਾ ਹਲਕੇ ਤੋਂ ਐਮ. ਐਲ. ਏ. ਦੀ ਚੋਣ ਲਈ ਉਮੀਦਾਵਰ ਬਣੇ ਸਨ, ਪਰ ਉਹ ਇਹ ਸੀਟ ਨਹੀਂ ਸਨ ਜਿੱਤ ਸਕੇ। ਉਹ ਲਗਾਤਾਰ ਇਸ ਪਾਰਟੀ ਨਾਲ ਡਟ ਕੇ ਕੰਮ ਕਰਦੇ ਆ ਰਹੇ ਸਨ। ਪਿਛਲੇ ਕੁੱਝ ਦਿਨਾਂ ਤੋਂ ਹੋਈ ਰਾਜਨੀਤਕ ਫੇਰ ਬਦਲ ਤੋਂ ਸੁਲੱਖਣ ਜੱਗੀ ਕਾਫ਼ੀ ਨਾਰਾਜ਼ ਚੱਲ ਰਹੇ ਸਨ। ਉਨ੍ਹਾਂ ਮੁਕੇਰੀਆਂ ਵਿਚ ਰਾਜਨੀਤਿਕ ਫੇਰ ਬਦਲ ਨੂੰ ਹਾਈਕਮਾਨ ਦੀ ਵੱਡੀ ਗ਼ਲਤੀ ਕਹਿ ਕੇ ਮੀਡੀਆ ਵਿਚ ਸੰਬੋਧਨ ਕੀਤਾ ਸੀ ਪਰ ਫਿਰ ਵੀ ਆਮ ਆਦਮੀ ਪਾਰਟੀ ਦੀ ਹਾਈਕਮਾਨ ਆਪਣੇ ਫ਼ੈਸਲੇ ’ਤੇ ਨਿਸ਼ਚਿਤ ਰਹੀ ਅਤੇ ਅੱਜ ਆਮ ਆਦਮੀ ਪਾਰਟੀ ਵਲੋਂ ਇਕ ਪੱਤਰ ਜਾਰੀ ਕੀਤਾ, ਜਿਸ ’ਚ ਸੁਲੱਖਣ ਸਿੰਘ ਜੱਗੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਦਾ ਦੋਸ਼ ਲਗਾਇਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਲੀਡਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ। ਇਹ ਲੈਟਰ ਸਟੇਟ ਜਨਰਲ ਸੈਕਟਰੀ ਪੰਜਾਬ ਵਲੋਂ ਭੇਜਿਆ ਗਿਆ ਹੈ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ’ਚ ਪਹਿਲੀ ਵਾਰ ਟੈਨਿਸ ਬਾਲ ਕ੍ਰਿਕਟ ਵੀ ਹੋਵੇਗੀ ਸ਼ਾਮਿਲ ਅਗਲੀ ਖ਼ਬਰ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਇੰਪਲਾਈਜ਼ ਯੂਨੀਅਨ ਦਾ ਅੱਜ ਦਾ ਧਰਨਾ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।