ਰਾਸ਼ਟਰੀ ਅੰਧਤਾ ਤੇ ਦ੍ਰਿਸ਼ਟੀਹੀਣਤਾ ਨਿਯੰਤਰਣ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਮੁਫ਼ਤ ਐਨਕਾਂ ਵੰਡੀਆਂ
ਹੁਸ਼ਿਆਰਪੁਰ, 8 ਸਤੰਬਰ (ਬਲਜਿੰਦਰਪਾਲ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਚਲਾਏ ਜਾ ਰਹੇ ਰਾਸ਼ਟਰੀ ਅੰਧਤਾ ਤੇ ਦ੍ਰਿਸ਼ਟੀਹੀਣਤਾ ਨਿਯੰਤਰਣ ਪ੍ਰੋਗਰਾਮ ਤਹਿਤ ਕਮਿਊਨਿਟੀ ਹੈਲਥ ਸੈਂਟਰ (ਬਲਾਕ ਹਾਰਟਾ-ਬੱਡਲਾ) ਅਧੀਨ ਪੈਂਦੇ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ‘ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੁਫ਼ਤ ਐਨਕਾਂ ਦੀ ਵੰਡ ਕੀਤੀ ਗਈ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਮਕਸਦ ਸਕੂਲੀ ਵਿਦਿਆਰਥੀਆਂ ’ਚ ਅੱਖਾਂ ਦੀਆਂ ਬਿਮਾਰੀਆਂ ਅਤੇ ਨਜ਼ਰ ਦੀ ਕਮਜ਼ੋਰੀ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਬਿਹਤਰ ਸਿੱਖਿਆ ਅਤੇ ਸਿਹਤ ਸੁਵਿਧਾਵਾਂ ਪ੍ਰਦਾਨ ਕਰਨਾ ਹੈ।
ਅਜੀਤ ਡੈਸਕ
09-09-2026