11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਡਾ. ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੀ ਘਟਨਾ ਦੇ ਵਿਰੋਧ ’ਚ ਹੁਸ਼ਿਆਰਪੁਰ ਰਿਹਾ ਮੁਕੰਮਲ ਬੰਦ

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ)-ਲੁਧਿਆਣਾ ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੀ ਘਟਨਾ ਤੋਂ ਬਾਅਦ ਦਲਿਤ ਸੰਗਠਨਾਂ ਵਲੋਂ ਦਿੱਤੇ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ ‘ਚ ਦੁਕਾਨਾਂ ਤੇ ਵਪਾਰਕ ਅਦਾਰੇ ਮੁਕੰਮਲ ਬੰਦ ਰਹੇ, ਜਦਕਿ ਸੜਕੀ ਆਵਾਜਾਈ ਆਮ ਵਾਂਗ ਚੱਲਦੀ ਰਹੀ।

ਕਸਬਾ ਹਰਿਆਣਾ ਵਿਖੇ ਕੀਤੇ ਬੰਦ ਦੌਰਾਨ ਸੰਦੀਪ ਕੁਮਾਰ ਕਾਕਾ ਤੇ ਹੋਰ ਰੋਸ ਪ੍ਰਦਰਸ਼ਨ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ। ਤਸਵੀਰ : ਹਰਮੇਲ ਸਿੰਘ ਖੱਖ 11-09-2026
ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ)-ਲੁਧਿਆਣਾ ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੀ ਘਟਨਾ ਤੋਂ ਬਾਅਦ ਦਲਿਤ ਸੰਗਠਨਾਂ ਵਲੋਂ ਦਿੱਤੇ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ ‘ਚ ਦੁਕਾਨਾਂ ਤੇ ਵਪਾਰਕ ਅਦਾਰੇ ਮੁਕੰਮਲ ਬੰਦ ਰਹੇ, ਜਦਕਿ ਸੜਕੀ ਆਵਾਜਾਈ ਆਮ ਵਾਂਗ ਚੱਲਦੀ ਰਹੀ। ਇਸ ਦੌਰਾਨ ਉਕਤ ਘਟਨਾ ਦੇ ਵਿਰੋਧ ‘ਚ ਦਲਿਤ ਸੰਗਠਨਾਂ ਦੇ ਆਗੂਆਂ ਤੇ ਮੈਂਬਰਾਂ ਵਲੋਂ ਸ਼ਹਿਰ ‘ਚ ਰੋਸ ਮਾਰਚ ਕੱਢ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਦਲਿਤ ਸੰਗਠਨਾਂ ਨੇ ਕੁੱਝ ਖੁੱਲ੍ਹੀਆਂ ਬੈਂਕਾਂ, ਦੁਕਾਨਾਂ ਤੇ ਵਪਾਰਕ ਅਦਾਰਿਆਂ ਨੂੰ ਬੰਦ ਵੀ ਕਰਵਾਇਆ। ਇਸ ਮੌਕੇ ਸੰਗਠਨਾਂ ਦੇ ਆਗੂਆਂ ਵਿਕਾਸ ਹੰਸ, ਰਿਸ਼ੂ ਆਦੀਆ, ਬਿੰਦਰ ਸਰੋਆ ਆਦਿ ਨੇ ਕਿਹਾ ਕਿ ਦਲਿਤ ਭਾਈਚਾਰਾ ਸੰਵਿਧਾਨ ਨਿਰਮਾਤਾ ਡਾ. ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਤੇ ਦਲਿਤ ਭਾਈਚਾਰੇ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਉਣ ਲਈ ਸ਼ਰਾਰਤੀ ਅਨਸਰਾਂ ਵਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਨੇਕਾਂ ਵਾਰ ਵੱਖ-ਵੱਖ ਸਥਾਨਾਂ ‘ਤੇ ਡਾ. ਬੀ. ਆਰ. ਅੰਬੇਡਕਰ ਦੇ ਬੁੱਤਾਂ ਨਾਲ ਛੇੜਛਾੜ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹੈ, ਪਰ ਪੰਜਾਬ ਸਰਕਾਰ ਵਲੋਂ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਅਜੇ ਤੱਕ ਕਾਬੂ ਨਹੀਂ ਕੀਤਾ ਅਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਲੁਧਿਆਣਾ ‘ਚ ਪਹਿਲਾਂ ਵੀ ਬੁੱਤ ਨਾਲ ਛੇੜਛਾੜ ਦੀ ਘਟਨਾ ਵਾਪਰ ਚੁੱਕੀ ਸੀ ਤੇ ਉਥੋਂ ਦੇ ਦਲਿਤ ਭਾਈਚਾਰੇ ਦੇ ਆਗੂਆਂ ਨੇ ਉਥੇ ਕੈਮਰੇ ਲਗਾਉਣ ਦੀ ਮੰਗ ਕੀਤੀ ਸੀ, ਪਰ ਮੰਗ ਪੂਰੀ ਨਾ ਹੋਈ। ਉਨ੍ਹਾਂ ਕਿਹਾ ਕਿ ਲੁਧਿਆਣਾ ‘ਚ ਵਾਪਰੀ ਮੰਦਭਾਗੀ ਘਟਨਾ ਨਾਲ ਸਮੁੱਚੇ ਦਲਿਤ ਭਾਈਚਾਰੇ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਉਕਤ ਘਟਨਾ ਨੂੰ ਅੰਜਾਮ ਦੇਣ ਵਾਲੇ ਕਥਿਤ ਦੋਸ਼ੀਆਂ ਨੂੰ ਤੁਰੰਤ ਕਾਬੂ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਇਸ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾਵੇ ਅਤੇ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਦਲਿਤ ਭਾਈਚਾਰੇ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਬੰਦ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ।
ਪਿਛਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ ਅੱਜ-ਲਾਰੈਂਸ ਚੌਧਰੀ ਅਗਲੀ ਖ਼ਬਰ ਸੜਕ ਹਾਦਸੇ ’ ਚ 1 ਦੀ ਮੌਤ , ਸਾਥੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।